ਸ਼੍ਰੀਲੰਕਾ 'ਚ PM ਰਿਹਾਇਸ਼ ਦੇ ਬਾਹਰ ਗਈ ਨੌਜਵਾਨ ਦੀ ਜਾਨ, ਵਿਰੋਧੀ ਧਿਰ ਨੇ ਵਿਕ੍ਰਮਸਿੰਘੇ 'ਤੇ ਵਿੰਨ੍ਹਿਆ ਨਿਸ਼ਾਨਾ
Thursday, Jul 14, 2022 - 12:33 AM (IST)
ਕੋਲੰਬੋ-ਭਾਰਤ ਦੇ ਗੁਆਂਢੀ ਦੇਸ਼ ਸ਼੍ਰੀਲੰਕਾ 'ਚ ਚੱਲ ਰਹੇ ਹੰਗਾਮੇ ਤੋਂ ਬਾਅਦ ਸਰਬ ਪਾਰਟੀ ਬੈਠਕ 'ਚ ਵਿਰੋਧੀ ਧਿਰ ਨੇ ਕਾਰਜਕਾਰੀ ਪ੍ਰਧਾਨ ਮੰਤਰੀ ਰਾਨਿਲ ਵਿਕ੍ਰਮਸਿੰਘੇ ਨੂੰ ਕਾਰਜਕਾਰੀ ਰਾਸ਼ਟਰਪਤੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬੈਠਕ 'ਚ ਕਈ ਸੰਸਦ ਮੈਂਬਰਾਂ ਨੇ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਗੱਲ ਕਹੀ ਹੈ। ਵਿਰੋਧੀ ਧਿਰ ਵੱਲੋਂ ਸਪੀਕਰ ਨੂੰ ਕਿਹਾ ਗਿਆ ਹੈ ਕਿ ਉਹ ਤੁਰੰਤ ਪ੍ਰਭਾਵ ਨਾਲ ਰਾਨਿਲ ਵਿਕ੍ਰਮਸਿੰਘੇ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ। ਇਸ ਤੋਂ ਇਲਾਵਾ ਪੀ.ਐੱਮ. ਰਿਹਾਇਸ਼ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰ ਰਹੇ ਇਕ ਨੌਜਵਾਨ ਦੀ ਜਾਨ ਚਲੀ ਗਈ ਹੈ।
ਇਹ ਵੀ ਪੜ੍ਹੋ : ਅਮਰੀਕਾ 'ਚ ਮਹਿੰਗਾਈ ਚਾਰ ਦਹਾਕਿਆਂ ਦੇ ਉੱਚ ਪੱਧਰ 'ਤੇ
ਦੱਸਿਆ ਜਾ ਰਿਹਾ ਹੈ ਕਿ ਪੁਲਸ ਵੱਲੋਂ ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਕਰਨ ਕਾਰਨ ਨੌਜਵਾਨ ਨੂੰ ਸਾਹ ਲੈਣ 'ਚ ਦਿੱਕਤ ਹੋਈ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।ਇਕ ਰਿਪੋਰਟ ਮੁਤਾਬਕ, ਉਸ ਵਿਅਕਤੀ ਨੂੰ ਪਹਿਲਾਂ ਕੋਲੰਬੋ ਦੇ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ ਸੀ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ 'ਚ ਪ੍ਰਦਰਸ਼ਨਕਾਰੀਆਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਕਬਜ਼ਾ ਕਰਨ ਦੌਰਾਨ ਬੁੱਧਵਾਰ ਨੂੰ ਦੇਸ਼ ਦੇ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਫੌਜ ਦੇ ਇਕ ਜਹਾਜ਼ ਰਾਹੀਂ ਦੇਸ਼ ਛੱਡ ਕੇ ਮਾਲਦੀਵ ਚਲੇ ਗਏ।
ਇਹ ਵੀ ਪੜ੍ਹੋ : ਈਰਾਨ ਦੇ ਵਿਦੇਸ਼ ਮੰਤਰੀ ਨੇ ਰੂਸ ਨੂੰ ਡਰੋਨ ਦੀ ਵਿਕਰੀ 'ਤੇ ਸਥਿਤੀ ਨਹੀਂ ਕੀਤੀ ਸਪੱਸ਼ਟ
ਇਸ ਦਰਮਿਆਨ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਰਾਜਪਕਸ਼ੇ ਦੇ ਦੇਸ਼ ਛੱਡ ਕੇ ਮਾਲਦੀਵ ਚੱਲੇ ਜਾਣ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਫਲਾਵਰ ਸਟ੍ਰੀਟ 'ਤੇ ਵਿਕ੍ਰਮਸਿੰਘ ਦੇ ਦਫ਼ਤਰ ਵੱਲ ਵੱਧਦੇ ਹੋਏ ਉਨ੍ਹਾਂ ਤੋਂ ਅਸਤੀਫੇ ਦੇ ਮੰਗ ਕੀਤੀ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਭਜਾਉਣ ਲਈ ਹੰਝੂ ਗੈਸ ਦੇ ਗੋਲੇ ਵੀ ਦਾਗੇ ਪਰ ਇਸ ਦੇ ਬਾਵਜੂਦ ਉਹ ਬੈਰੀਕੇਡ ਤੋੜ ਕੇ ਪ੍ਰਧਾਨ ਮੰਤਰੀ ਦਫ਼ਤਰ 'ਚ ਦਾਖਲ ਹੋ ਗਏ।
ਇਹ ਵੀ ਪੜ੍ਹੋ : ਭਾਰਤੀ ਮੂਲ ਦੇ ਰਿਸ਼ੀ ਸੁਨਕ ਬਣਨਗੇ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ?
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ