ਪਾਕਿਸਤਾਨੀ ਸਿੱਖਾਂ ਵਲੋਂ ਖਾਲਿਸਤਾਨ ਤੇ ਸਿੱਖ ਫਾਰ ਜਸਟਿਸ ਸੰਗਠਨ ਦਾ ਵਿਰੋਧ
Wednesday, Oct 13, 2021 - 08:57 PM (IST)
ਗੁਰਦਾਸਪੁਰ/ਲਾਹੌਰ (ਜ. ਬ.)-ਭਾਰਤ ਸਮੇਤ ਹੋਰ ਦੇਸ਼ਾਂ ’ਚ ਕੁਝ ਸੰਗਠਨਾਂ ਵੱਲੋਂ ਖਾਲਿਸਤਾਨ ਦੀ ਮੰਗ ਨੂੰ ਲੈ ਕੇ ਚਲਾਈ ਜਾ ਰਹੀ ਮੁਹਿੰਮ ਦਾ ਸਭ ਤੋਂ ਜ਼ਿਆਦਾ ਨੁਕਸਾਨ ਪਾਕਿਸਤਾਨ ’ਚ ਰਹਿਣ ਵਾਲੇ ਸਿੱਖ ਫਿਰਕੇ ਦੇ ਲੋਕਾਂ ਨੂੰ ਹੋਇਆ ਹੈ। ਪਾਕਿ ਵਿਚ ਸਿੱਖ ਫਿਰਕੇ ਦੇ ਲੋਕਾਂ ਨੂੰ ਸ਼ੱਕ ਦੀ ਨਜ਼ਰ ਨਾਲ ਵੇਖਿਆ ਜਾਂਦਾ ਹੈ।
ਇਹ ਵੀ ਪੜ੍ਹੋ : ਅਮਰੀਕੀ ਨੇਵੀ ਨੇ ਹਾਦਸਾਗ੍ਰਸਤ ਹੋਏ ਹੈਲੀਕਾਪਟਰ ਦੇ ਮਲਬੇ ਨੂੰ ਮਨੁੱਖੀ ਅਵਸ਼ੇਸ਼ਾਂ ਸਮੇਤ ਕੀਤਾ ਬਰਾਮਦ
ਸਿੱਖ ਫਿਰਕੇ ਦੇ ਲੋਕਾਂ ਨੇ ਬੀਤੇ ਦਿਨੀਂ ਲਾਹੌਰ ’ਚ ਮੀਟਿੰਗ ਕਰ ਕੇ ਲਾਹੌਰ ’ਚ ਸਿੱਖ ਫਾਰ ਜਸਟਿਸ ਦੇ ਦਫਤਰ ਖੋਲ੍ਹੇ ਜਾਣ ਦਾ ਵਿਰੋਧ ਇਹ ਕਹਿ ਕੇ ਕੀਤਾ ਕਿ ਇਸ ਨਾਲ ਸਾਡੇ ’ਤੇ ਵਾਧੂ ਆਰਥਿਕ ਬੋਝ ਬਣੇਗਾ ਅਤੇ ਪਾਕਿਸਤਾਨ ਵਿਚ ਸ਼ਰਨ ਲਈ ਬੈਠੇ ਖਾਲਿਸਤਾਨ ਸਮਰਥਕ ਸਾਡੇ ’ਤੇ ਰਾਜ ਕਰਨਗੇ। ਪਾਕਿਸਤਾਨ ਸਰਕਾਰ ਅਤੇ ਉਸ ਦੀ ਗੁਪਤਚਰ ਏਜੰਸੀ ਵੀ ਸਾਡੇ ’ਤੇ ਬਿਨਾ ਕਾਰਨ ਦੇ ਦਬਾਅ ਬਣਾ ਕੇ ਗੁਰਪਤਵੰਤ ਸਿੰਘ ਪੰਨੂੰ ਦੀ ਮਦਦ ਕਰਨ ਦੀ ਗੱਲ ਕਰੇਗੀ।
ਇਹ ਵੀ ਪੜ੍ਹੋ : ਰੂਸ 'ਚ ਕੋਰੋਨਾ ਦਾ ਕਹਿਰ, ਇਕ ਦਿਨ 'ਚ ਹੋਈ 984 ਲੋਕਾਂ ਦੀ ਮੌਤ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।