ਲਾਪਤਾ ਬਲੋਚ ਵਿਦਿਆਰਥੀਆਂ ਦੇ ਮਾਮਲੇ ''ਚ ਪਾਕਿ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਨੂੰ ਪੇਸ਼ ਹੋਣ ਦੇ ਆਦੇਸ਼

11/22/2023 6:00:13 PM

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੀ ਇਸਲਾਮਾਬਾਦ ਹਾਈ ਕੋਰਟ ਨੇ ਬੁੱਧਵਾਰ ਨੂੰ ਬਲੋਚਿਸਤਾਨ ਸੂਬੇ ਦੇ 55 ਵਿਦਿਆਰਥੀਆਂ ਦੇ ਲਾਪਤਾ ਹੋਣ ਨਾਲ ਸਬੰਧਤ ਮਾਮਲੇ ਵਿਚ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ-ਉਲ-ਹੱਕ ਕੱਕੜ ਨੂੰ 29 ਨਵੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਅਤੇ ਸਰਕਾਰ ਤੋਂ ਪੁੱਛਿਆ ਕਿ ਕੀ ਇਹ ਮਾਮਲਾ ਸੰਯੁਕਤ ਰਾਸ਼ਟਰ ਨੂੰ ਭੇਜਿਆ ਜਾਣਾ ਚਾਹੀਦਾ ਹੈ। ਡਾਨ ਨਿਊਜ਼ ਦੀ ਰਿਪੋਰਟ ਮੁਤਾਬਕ ਇਸਲਾਮਾਬਾਦ ਹਾਈ ਕੋਰਟ ਨੇ ਕੱਕੜ ਨੂੰ ਬਲੋਚ ਇਨਫੋਰਸਡ ਡਿਸਪੀਅਰੈਂਸ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਲਾਪਤਾ ਬਲੋਚ ਵਿਦਿਆਰਥੀਆਂ ਦੀ ਬਰਾਮਦਗੀ ਯਕੀਨੀ ਨਾ ਹੋਣ 'ਤੇ ਉਸ ਦੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ। ਜਸਟਿਸ ਮੋਹਸਿਨ ਅਖਤਰ ਕਿਆਨੀ ਨੇ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਹ ਹੁਕਮ ਦਿੱਤਾ। 

ਐਕਸਪ੍ਰੈਸ ਟ੍ਰਿਬਿਊਨ ਅਖ਼ਬਾਰ ਦੀ ਰਿਪੋਰਟ ਅਨੁਸਾਰ 10 ਅਕਤੂਬਰ ਨੂੰ ਹੋਈ ਸੁਣਵਾਈ 'ਚ ਹਾਈ ਕੋਰਟ ਨੇ ਸਰਕਾਰ ਨੂੰ ਲਾਪਤਾ ਬਲੋਚ ਵਿਦਿਆਰਥੀਆਂ ਨੂੰ ਲੱਭਣ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਨਿਰਦੇਸ਼ ਦਿੱਤਾ ਸੀ। ਅੱਜ ਦੀ ਸੁਣਵਾਈ ਵਿੱਚ ਵਧੀਕ ਅਟਾਰਨੀ ਜਨਰਲ ਨੇ ਜਸਟਿਸ ਕਿਆਨੀ ਨੂੰ ਮੰਤਰੀਆਂ ਜਾਂ ਪ੍ਰਧਾਨ ਮੰਤਰੀ ਨੂੰ ਸੰਮਨ ਨਾ ਕਰਨ ਦੀ ਬੇਨਤੀ ਕੀਤੀ। ਹਾਲਾਂਕਿ ਜੱਜ ਨੇ ਇਹ ਕਹਿੰਦੇ ਹੋਏ ਅਪੀਲ ਨੂੰ ਰੱਦ ਕਰਦਿਆਂ ਕਿਹਾ, “ਇਸ ਵਿੱਚ (ਪ੍ਰਧਾਨ ਮੰਤਰੀ ਅਤੇ ਹੋਰ ਮੰਤਰੀਆਂ ਨੂੰ ਤਲਬ ਕਰਨਾ) ਕੁਝ ਵੀ ਗ਼ਲਤ ਨਹੀਂ ਹੈ। ਹਰ ਕੋਈ ਇਸ ਕੇਸ ਦਾ ਮਜ਼ਾਕ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ,”। 

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਅਣਖ ਦੀ ਖਾਤਰ ਭਰਾ ਨੇ ਭੈਣ ਅਤੇ ਉਸ ਦੇ ਪ੍ਰੇਮੀ ਦਾ ਕੀਤਾ ਕਤਲ

ਉਸਨੇ ਕਿਹਾ, “ਇਸ ਦੇਸ਼ ਦੇ ਲੋਕਾਂ ਨਾਲ ਉਨ੍ਹਾਂ ਨੂੰ ਗਾਇਬ ਕਰਨ ਤੋਂ ਵੱਧ ਬੇਇਨਸਾਫੀ ਕੀ ਹੋ ਸਕਦੀ ਹੈ?” ਲਾਪਤਾ ਲੋਕਾਂ ਦੀ ਵਧਦੀ ਗਿਣਤੀ 'ਤੇ ਚਿੰਤਾ ਜ਼ਾਹਰ ਕਰਦਿਆਂ ਜੱਜ ਨੇ ਕਿਹਾ, "ਕੀ ਇਹ ਮਾਮਲਾ ਸੰਯੁਕਤ ਰਾਸ਼ਟਰ ਨੂੰ ਭੇਜ ਕੇ ਸਾਨੂੰ ਆਪਣੇ ਦੇਸ਼ ਦਾ ਅਪਮਾਨ ਕਰਨਾ ਚਾਹੀਦਾ ਹੈ?" ਸੰਯੁਕਤ ਰਾਸ਼ਟਰ ਦੀ ਸਬ-ਕਮੇਟੀ ਦੇ ਅੰਦਾਜ਼ੇ ਅਨੁਸਾਰ ਕੱਕੜ ਨੇ ਪਿਛਲੇ ਮਹੀਨੇ ਸਵੀਕਾਰ ਕੀਤਾ ਸੀ ਕਿ ਬਲੋਚਿਸਤਾਨ ਵਿੱਚ ਲਗਭਗ 50 ਲੋਕਾਂ ਨੂੰ ਜ਼ਬਰਦਸਤੀ ਗਾਇਬ ਕਰ ਦਿੱਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 


Vandana

Content Editor

Related News