ਹਥਿਆਰ ਡੀਲਰ ਸੰਜੇ ਭੰਡਾਰੀ ਦੀ ਭਾਰਤ ਹਵਾਲਗੀ ਦਾ ਰਸਤਾ ਸਾਫ਼, ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਦਿੱਤਾ ਹੁਕਮ

01/18/2023 12:06:01 PM

ਲੰਡਨ (ਭਾਸ਼ਾ)- ਬ੍ਰਿਟਿਸ਼ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੇ ਟੈਕਸ ਚੋਰੀ ਅਤੇ ਮਨੀ ਲਾਂਡਰਿੰਗ ਸਬੰਧੀ ਦੋਸ਼ਾਂ ਦਾ ਸਾਹਮਣਾ ਕਰਨ ਲਈ ਵਿਚੋਲੇ ਅਤੇ ਹਥਿਆਰਾਂ ਦੇ ਸੌਦੇ ’ਚ ਸਲਾਹਕਾਰ ਸੰਜੇ ਭੰਡਾਰੀ ਦੀ ਭਾਰਤ ਹਵਾਲਗੀ ਕਰਨ ਦਾ ਹੁਕਮ ਦਿੱਤਾ ਹੈ। ਗ੍ਰਹਿ ਮੰਤਰਾਲਾ ਦੇ ਸੂਤਰਾਂ ਮੁਤਾਬਕ ਹਵਾਲਗੀ ਦਾ ਇਹ ਹੁਕਮ ਪਿਛਲੇ ਹਫਤੇ ਦਿੱਤਾ ਗਿਆ ਅਤੇ ਭੰਡਾਰੀ ਕੋਲ ਇਸ ਮਹੀਨੇ ਦੇ ਅਖੀਰ ਤੱਕ ਲੰਡਨ ਹਾਈਕੋਰਟ ਵਿਚ ਅਪੀਲ ਕਰਨ ਲਈ 14 ਦਿਨ ਦਾ ਸਮਾਂ ਹੈ।

ਇਹ ਵੀ ਪੜ੍ਹੋ: ਯੂਕੇ ਦੇ PM ਰਿਸ਼ੀ ਸੁਨਕ ਨੇ ਸਟਾਫ਼ ਨਾਲ ਮਨਾਇਆ ਪੋਂਗਲ, ਕੇਲੇ ਦੇ ਪੱਤਿਆਂ 'ਤੇ ਪਰੋਸਿਆ ਭੋਜਨ (ਵੀਡੀਓ)

ਭੰਡਾਰੀ (60) ਦੇ ਖ਼ਿਲਾਫ਼ ਭਾਰਤੀ ਅਧਿਕਾਰੀਆਂ ਨੇ 2 ਹਵਾਲਗੀ ਅਪੀਲਾਂ ਕੀਤੀਆਂ ਸਨ। ਪਹਿਲੀ ਅਪੀਲ ਮਨੀ ਲਾਂਡਰਿੰਗ ਨਾਲ ਸਬੰਧਤ ਸੀ, ਜਦਕਿ ਦੂਸਰੀ ਟੈਕਸ ਚੋਰੀ ਨਾਲ ਸਬੰਧਤ। ਇਸ ਤੋਂ ਪਹਿਲਾਂ ਨਵੰਬਰ ਵਿਚ ਬ੍ਰਿਟੇਨ ਦੀ ਇਕ ਅਦਾਲਤ ਨੇ ਫ਼ੈਸਲਾ ਦਿੱਤਾ ਸੀ ਕਿ ਭੰਡਾਰੀ ਨੂੰ ਟੈਕਸ ਚੋਰੀ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ। ਇਸ ਨਾਲ ਬ੍ਰਿਟਿਸ਼ ਸਰਕਾਰ ਨੂੰ ਭੰਡਾਰੀ ਦੀ ਹਵਾਲਗੀ ਦਾ ਹੁਕਮ ਦੇਣ ਦਾ ਰਸਤਾ ਪੱਧਰਾ ਹੋ ਗਿਆ। ਜ਼ਿਲ੍ਹਾ ਜੱਜ ਮਾਈਕਲ ਸਨੋ ਨੇ ਪਿਛਲੇ ਸਾਲ ਲੰਡਨ ਦੀ ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ ਵਿਚ ਇਸ ਕੇਸ ਦੀ ਸੁਣਵਾਈ ਕੀਤੀ ਸੀ ਅਤੇ ਉਨ੍ਹਾਂ ਨੇ ਫ਼ੈਸਲਾ ਸੁਣਾਇਆ ਸੀ ਕਿ ਭੰਡਾਰੀ ਦੀ ਹਵਾਲਗੀ 'ਤੇ ਕੋਈ ਰੋਕ ਨਹੀਂ ਹੈ ਅਤੇ ਇਸ ਮਾਮਲੇ ਨੂੰ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਬ੍ਰੇਵਰਮੈਨ ਕੋਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਸ਼ਰੀਫ ਨੇ ‘ਭੱਖਦੇ’ ਮੁੱਦਿਆਂ ਨੂੰ ਸੁਲਝਾਉਣ ਲਈ ਭਾਰਤ ਨਾਲ 'ਗੰਭੀਰ' ਗੱਲਬਾਤ ਦੀ ਕੀਤੀ ਮੰਗ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry