ਇਟਲੀ ਦੀਆਂ ਸੰਗਤਾਂ ਨੇ ਕਸਤੇਨੇਦਲੋ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

Tuesday, Nov 12, 2024 - 12:23 PM (IST)

ਇਟਲੀ ਦੀਆਂ ਸੰਗਤਾਂ ਨੇ ਕਸਤੇਨੇਦਲੋ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਬਰੇਸ਼ੀਆ (ਕੈਂਥ)- ਇਟਲੀ ਦੇ ਬਰੇਸ਼ੀਆ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਦੇ ਨਾਲ ਕਸਤੇਨੇਸਲੋ ਵਿਖੇ ਪਹਿਲੀ ਪਾਤਸ਼ਾਹੀ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਹੋਇਆਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਇਟਲੀ ਦੇ ਵੱਖ-ਵੱਖ ਇਲਾਕਿਆ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਇਹ ਵੀ ਪੜ੍ਹੋ: ਵੱਧ ਸਕਦੀਆਂ ਹਨ ਭਾਰਤੀਆਂ ਦੀਆਂ ਮੁਸ਼ਕਲਾਂ, ਇਮੀਗ੍ਰੇਸ਼ਨ ਨੀਤੀ ਨੂੰ ਲੈ ਕੇ ਸਖ਼ਤ ਹੋਏ ਟਰੰਪ

PunjabKesari

ਇਸ ਮਹਾਨ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ 5 ਪਿਆਰਿਆਂ, 5 ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ ਹੋਈ। ਇਸ ਮੌਕੇ ਵੱਖ-ਵੱਖ ਰਾਗੀ ਸਿੰਘਾਂ ਵੱਲੋਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ ਗਿਆ। ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਗੱਤਕਾ ਸਿੰਘਾਂ ਵੱਲੋਂ ਗੱਤਕਾ ਕਲ੍ਹਾ ਦੇ ਅਲੌਕਿਕ ਦ੍ਰਿਸ਼ ਵਿਖਾਏ ਗਏ। ਸੰਗਤਾਂ ਵੱਲੋਂ ਵੱਖ-ਵੱਖ ਸਟਾਲਾਂ ਦੇ ਪ੍ਰਬੰਧ ਕਰਕੇ ਸੇਵਾਵਾਂ ਨਿਭਾਈਆਂ ਗਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਜਾਏ ਦੀਵਾਨਾਂ ਵਿੱਚ ਢਾਡੀ ਜੱਥੇ ਭਾਈ ਸੁਖਵੀਰ ਸਿੰਘ ਭੋਰ ਨੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਸਥਾਨਕ ਅਧਿਕਾਰੀਆ ਵੱਲੋਂ ਸੰਗਤਾਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ। ਪ੍ਰਬੰਧਕਾਂ ਦੁਆਰਾ ਸੇਵਾਦਾਰਾਂ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਥਾਨਕ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ। 

ਇਹ ਵੀ ਪੜ੍ਹੋ: ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਦਾਗੀਆਂ 165 ਤੋਂ ਵੱਧ ਮਿਜ਼ਾਈਲਾਂ, 7 ਲੋਕ ਜ਼ਖ਼ਮੀ

PunjabKesari

ਸੰਗਤਾਂ ਨੂੰ ਜੀ ਆਇਆਂ ਆਖਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਮਰੀਕ ਸਿੰਘ ਬੂਰੇ ਜੱਟਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਹਰ ਸਾਲ ਕਸਤੇਨੇਸਲੋ ਵਿਖੇ ਨਗਰ ਕੀਰਤਨ ਸਜਾਇਆ ਜਾਂਦਾ ਹੈ।  ਹਰ ਵਾਰ ਦੀ ਤਰ੍ਹਾਂ ਸਮੁੱਚੀ ਸੰਗਤ ਨੇ ਬਹੁਤ ਸਹਿਯੋਗ ਦਿੱਤਾ, ਜਿਸ ਲਈ ਉਹ ਸੰਗਤ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਅਮਰੀਕ ਸਿੰਘ ਬੂਰੇ ਜੱਟਾਂ, ਭਾਈ ਲਾਲ ਸਿੰਘ ਸੁਰਤਾਪੁਰ, ਭਾਈ ਦੇਵ ਸਿੰਘ ਰਹੀਮ ਪੁਰ,  ਸੰਤੋਖ ਸਿੰਘ  ਲਾਂਬੜਾ, ਹਰਦੇਵ ਸਿੰਘ ਗਰੇਵਾਲ਼, ਜਗਜੀਤ ਸਿੰਘ  ਧਾਲੀਵਾਲ, ਰਵਿੰਦਰ ਸਿੰਘ ਰੋਮੀ, ਜਸਬੀਰ ਸਿੰਘ ਗੇਦੀ, ਭਾਈ ਸੁੱਖਦੇਵ ਸਿੰਘ, ਰਣਜੀਤ ਸਿੰਘ, ਦਲਜੀਤ ਸਿੰਘ ਮੌਂਤੀਕਿਆਰੀ, ਜਗਦੀਸ਼ ਲਾਲ, ਭੁਪਿੰਦਰ ਸਿੰਘ ਕਾਲਾ, ਪਰਮਜੀਤ ਸਿੰਘ, ਚਰਨਜੀਤ ਸਿੰਘ ਚੰਨਾ, ਮਨਜੀਤ ਸਿੰਘ ਕਸਤੇਨੇਦਲੋ, ਪ੍ਰਿਤਪਾਲ ਸਿੰਘ ਸ਼ੇਰਗੜ ਆਦਿ ਹਾਜ਼ਰ ਰਹੇ।

PunjabKesari

ਇਹ ਵੀ ਪੜ੍ਹੋ: ਲਹਿੰਦੇ ਪੰਜਾਬ 'ਚ 1.1 ਕਰੋੜ ਬੱਚਿਆਂ ਨੂੰ ਖ਼ਤਰਾ, ਯੂਨੀਸੇਫ ਨੇ ਦਿੱਤੀ ਚਿਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News