ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ

Monday, Sep 18, 2023 - 01:41 PM (IST)

ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ

ਰੋਮ/ਇਟਲੀ (ਕੈਂਥ,ਟੇਕ ਚੰਦ)- ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਜਿੱਥੇ ਦੁਨੀਆ ਭਰ ਵਿੱਚ ਵਸਦੀਆਂ ਨਾਨਕ ਲੇਵਾ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ, ਉੱਥੇ ਹੀ ਇਟਲੀ ਦੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਵਿਖੇ ਵੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਸ ਪਾਵਨ ਦਿਹਾੜੇ ਨੂੰ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਗਮ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਸੰਪੂਰਨਤਾ ਦੇ ਨਾਲ ਐਤਵਾਰ ਸਵੇਰੇ ਭੋਗ ਪਾਏ ਗਏ।

PunjabKesari

ਭੋਗ ਉਪਰੰਤ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਗੁਰੂ ਘਰ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਵੀ ਗੁਰਬਾਣੀ ਸ਼ਬਦਾਂ ਦਾ ਗੁਣਗਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਮਾਗਮ ਵਿੱਚ ਹਾਜ਼ਰ ਹੋਈਆਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ ਤੇ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

PunjabKesari


author

cherry

Content Editor

Related News