ਤਬੂਤ ਵਿਚੋਂ ਨਿਕਲਿਆ ''ਭੂਤ'' ਤੇ ਲੱਗ ਗਿਆ ਚੋਣ ਪ੍ਰਚਾਰ ''ਤੇ
Monday, Apr 12, 2021 - 01:23 AM (IST)
ਮੈਕਸੀਕੋ ਸਿਟੀ - ਜਦ ਕਿਸੇ ਮੁਲਕ ਵਿਚ ਆਮ ਚੋਣਾਂ ਹੋਣ ਵਾਲੀਆਂ ਹੁੰਦੀਆਂ ਹਨ ਤਾਂ ਚੋਣ ਮੈਦਾਨ ਵਿਚ ਉਤਰੇ ਉਮੀਦਵਾਰ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਲਈ ਕਾਫੀ ਕੁਝ ਕਰ ਦਿੰਦੇ ਹਨ। ਕਈ ਇਨ੍ਹਾਂ ਵਿਚੋਂ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ ਅਤੇ ਕਈਆਂ ਨੂੰ ਲੋਕ ਟ੍ਰੋਲ ਕਰਨ ਲੱਗ ਜਾਂਦੇ ਹਨ। ਕੁਝ ਇਸ ਤਰ੍ਹਾਂ ਦਾ ਕਿੱਸਾ ਵੀ ਸਾਊਥ ਅਮਰੀਕੀ ਮੁਲਕ ਮੈਕਸੀਕੋ ਵਿਚ ਵਾਪਰਿਆ ਹੈ। ਮੈਕਸੀਕੋ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਖੜ੍ਹੇ ਉਮੀਦਵਾਰ ਨੇ ਆਪਣੇ ਪ੍ਰਚਾਰ ਲਈ ਇਕ ਅਨੋਖਾ ਤਰੀਕਾ ਅਪਣਾਇਆ ਹੈ। ਕੋਰੋਨਾ ਵਾਇਰਸ ਨਾਲ ਹੋ ਰਹੀਆਂ ਮੌਤਾਂ ਦਰਮਿਆਨ ਉਨ੍ਹਾਂ ਦਾ ਚੋਣ ਪ੍ਰਚਾਰ ਕਰਨ ਦਾ ਤਰੀਕਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਹ ਵੀ ਪੜੋ - ਗੂਗਲ ਮੈਪ ਦੀ ਗਲਤੀ ਨਾਲ ਦੂਜੀ ਥਾਂ 'ਬਾਰਾਤ' ਲੈ ਕੇ ਪਹੁੰਚ ਗਿਆ 'ਲਾੜਾ'
ਐਨਕੁਐਂਟ੍ਰੋ ਸਾਲਿਡਾਰੋ ਪਾਰਟੀ ਦੇ ਉਮੀਦਵਾਰ ਕਾਰਲੋਸ ਮਾਯੋਰਗੋ ਨੇ ਤਾਬੂਤ ਅੰਦਰ ਲੇਟ ਕੇ ਆਪਣੇ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤੀ ਕੀਤੀ। ਦੱਸ ਦਈਏ ਕਿ ਉਹ ਚਿਹੁਆਹੁਆ ਸੂਬੇ ਤੋਂ ਹੇਠਲੇ ਸਦਨ ਲਈ ਚੋਣਾਂ ਲੱੜ ਰਹੇ ਹਨ। ਮੈਕਸੀਕੋ ਦੇ ਸਰਹੱਦੀ ਸ਼ਹਿਰ ਵਿਚ ਸਿਓਦਾਦ ਜੁਆਰੇਜ ਅਤੇ ਅਲ ਪਾਸੋ ਵਿਚ ਪ੍ਰਚਾਰ ਲਈ ਉਹ ਤਾਬੂਤ ਵਿਚ ਬੰਦ ਹੋ ਕੇ ਪਹੁੰਚੇ ਸਨ। ਉਨ੍ਹਾਂ ਨੇ ਇਸ ਤਰ੍ਹਾਂ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਮੁਲਕ ਵਿਚ ਕੋਰੋਨਾ ਕਾਰਣ ਹੋ ਰਹੀਆਂ ਮੌਤਾਂ ਅਤੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਕੀਤੀ। ਇਸ ਤੋਂ ਬਾਅਦ ਉਨ੍ਹਾਂ ਦੀਆਂ ਫੋਟੋਆਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ। ਉਨ੍ਹਾਂ ਵੱਲੋਂ ਕੀਤਾ ਗਿਆ ਪ੍ਰਚਾਰ ਕਈਆਂ ਲੋਕਾਂ ਨੂੰ ਰਾਸ ਵੀ ਆ ਰਿਹਾ ਹੈ ਅਤੇ ਕਈ ਲੋਕ ਇਸ ਦਾ ਵਿਰੋਧ ਕਰਦੇ ਵੀ ਨਜ਼ਰ ਆ ਰਹੇ ਹਨ।
ਇਹ ਵੀ ਪੜੋ - ਪਾਕਿ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਭ ਤੋਂ ਵੱਡੀ ਮੰਡੀ : ਅਮਰੀਕਾ ਸਣੇ ਕਈ ਮੁਲਕਾਂ ਦੇ ਹਥਿਆਰ ਮਿਲ ਰਹੇ 'ਡੁਪਲੀਕੇਟ'
ਉਥੇ ਹੀ ਦੁਨੀਆ ਭਰ ਵਿਚ ਕੋਰੋਨਾ ਦੀ ਲਹਿਰ ਕਾਰਣ ਨਵੇਂ ਮਾਮਲੇ ਅਤੇ ਮੌਤਾਂ ਦੀ ਗਿਣਤੀ ਲਗਾਤਾਰ ਵਾਧਾ ਹੋ ਰਿਹਾ ਹੈ। ਮੈਕਸੀਕੋ ਵਿਚ ਵੀ ਨਵੀਂ ਲਹਿਰ ਦਾ ਕਹਿਰ ਲਗਾਤਾਰ ਵੱਧਦਾ ਦੇਖਿਆ ਜਾ ਰਿਹਾ ਹੈ। ਇਥੇ ਬੀਤੇ ਦਿਨੀਂ 6 ਹਜ਼ਾਰ ਤੋਂ ਵਧ ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ 100 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਹੈ। ਹੁਣ ਤੱਕ ਮੈਕਸੀਕੋ ਵਿਚ ਕੋਰੋਨਾ ਦੇ ਮਾਮਲੇ 2,278,420 ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 209,212 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1,807,676 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ਅੰਕੜਿਆਂ ਦੀ ਜਾਣਕਾਰੀ ਵਰਲਡੋਮੀਟਰ ਨੇ ਆਪਣੀ ਵੈੱਬਸਾਈਟ 'ਤੇ ਸਾਂਝੀ ਕੀਤੀ ਹੈ।
ਇਹ ਵੀ ਪੜੋ - ਕੋਰੋਨਾ ਤੋਂ ਬਚਣ ਲਈ ਲੋਕਾਂ ਦੀ ਪਹਿਲੀ ਪਸੰਦ ਬਣਿਆ ਇਹ ਮੁਲਕ