ਜਰਮਨੀ ’ਚ 10 ਲੱਖ ਤੋਂ ਵਧੇਰੇ ਲੋਕਾਂ ਨੂੰ ਲਾਇਆ ਗਿਆ ਕੋਰੋਨਾ ਟੀਕਾ

Sunday, Jan 17, 2021 - 02:17 AM (IST)

ਜਰਮਨੀ ’ਚ 10 ਲੱਖ ਤੋਂ ਵਧੇਰੇ ਲੋਕਾਂ ਨੂੰ ਲਾਇਆ ਗਿਆ ਕੋਰੋਨਾ ਟੀਕਾ

ਜਰਮਨੀ-ਕੋਰੋਨਾ ਮਹਾਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਯੂਰਪੀਅਨ ਦੇਸ਼ ਜਰਮਨੀ ’ਚ ਹੁਣ ਤੱਕ 10 ਲੱਖ ਤੋਂ ਵਧੇਰੇ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਾਇਆ ਗਿਆ ਹੈ। ਰਾਬਰਟ ਕੋਚ ਇੰਸਟੀਚਿਊਟ ਰਾਸ਼ਟਰੀ ਅਥਾਰਟੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਥਾਰਟੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ’ਚ ਕਰੀਬ 80 ਹਜ਼ਾਰ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਾਇਆ ਗਿਆ।

ਇਹ ਵੀ ਪੜ੍ਹੋ -ਬਿਲ ਗੇਟਸ ਬਣੇ ਅਮਰੀਕਾ ਦੇ 'ਸਭ ਤੋਂ ਵੱਡੇ ਕਿਸਾਨ', 18 ਸੂਬਿਆਂ 'ਚ ਖਰੀਦੀ 2,42,000 ਏਕੜ ਜ਼ਮੀਨ

ਸ਼ੁੱਕਰਵਾਰ ਨੂੰ ਮੀਡੀਆ ਰਿਪੋਰਟ ’ਚ ਦੱਸਿਆ ਗਿਆ ਕਿ ਹੇਲਬਰਸਟਾਡ ਸ਼ਹਿਰ ਦੀ 101 ਸਾਲਾਂ ਬੀਬੀ ਨੂੰ ਕੋਰੋਨਾ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ। ਅੰਕੜਿਆਂ ਮੁਤਾਬਕ ਇਸ ਦੌਰਾਨ ਦੇਸ਼ ’ਚ ਕੋਰੋਨਾ ਦੇ 18,678 ਨਵੇਂ ਮਾਮਲੇ ਦਰਜ ਕੀਤੇ ਗਏ, ਜਦਕਿ 980 ਮਰੀਜ਼ਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ -ਕੋਰੋਨਾ ਵੈਕਸੀਨ ਫਾਈਜ਼ਰ ਦਾ ਦਿਖਿਆ ਸਾਈਡ ਇਫੈਕਟ, ਨਾਰਵੇ ’ਚ 23 ਲੋਕਾਂ ਦੀ ਮੌਤ

ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਜਰਮਨੀ ’ਚ ਇਨਫੈਕਸ਼ਨ ਦੇ 20 ਲੱਖ ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਕਰੀਬ 46,000 ਲੋਕਾਂ ਦੀ ਇਸ ਬੀਮਾਰੀ ਕਾਰਣ ਮੌਤ ਹੋ ਚੁੱਕੀ ਹੈ। ਪਿਛਲੇ ਸਾਲ ਦਸੰਬਰ ਦੇ ਆਖਿਰ ਤੋਂ ਜਰਮਨੀ ਨੇ ਫਾਈਜ਼ਰ ਅਤੇ ਬਾਇਓਨਟੈੱਕ ਵੱਲੋਂ ਵਿਕਸਿਤ ਕੋਰੋਨਾ ਵੈਕਸੀਨ ਦੇ ਟੀਕਾਕਰਣ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ -ਯੁਗਾਂਡਾ : ਲਗਾਤਾਰ 6ਵੀਂ ਵਾਰ ਰਾਸ਼ਟਰਪਤੀ ਬਣੇ ਯੋਵੇਰੀ ਮੁਸੇਵੇਨੀ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।


author

Karan Kumar

Content Editor

Related News