ਲਿਥੀਅਮ ਬੈਟਰੀ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ, 20 ਤੋਂ ਵੱਧ ਲਾਸ਼ਾਂ ਬਰਾਮਦ
Monday, Jun 24, 2024 - 02:38 PM (IST)
ਸਿਓਲ (ਏਜੰਸੀ)- ਦੱਖਣੀ ਕੋਰੀਆ ਦੇ ਲਿਥੀਅਮ ਬੈਟਰੀ ਬਣਾਉਣ ਵਾਲੀ ਫੈਕਟਰੀ 'ਚ ਅੱਗ ਲੱਗਣ ਦੀ ਘਟਨਾ 'ਚ 20 ਤੋਂ ਵੱਧ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉੱਥੇ ਹੀ 23 ਮਜ਼ਦੂਰਾਂ ਦੇ ਫਸੇ ਹੋਣ ਦਾ ਖ਼ਦਸਾ ਹੈ। ਯੋਨਹਾਪ ਸਮਾਚਾਰ ਏਜੰਸੀ ਨੇ ਸੋਮਵਾਰ ਨੂੰ ਪੁਲਸ ਅਤੇ ਫਾਇਰ ਬ੍ਰਿਗੇਡ ਅਧਿਕਾਰੀਆਂ ਦੇ ਹਵਾਲੇ ਤੋਂ ਇਹ ਜਾਣਕਾਰੀ ਦਿੱਤੀ।
ਰਾਜਧਾਨੀ ਸਿਓਲ ਤੋਂ ਲਗਭਗ 45 ਕਿਲੋਮੀਟਰ ਦੱਖਣ 'ਚ ਹਵਾਸੋਂਗ 'ਚ ਇਕ ਬੈਟਰੀ ਪਲਾਂਟ 'ਚ ਸਥਾਨਕ ਸਮੇਂ ਅਨੁਸਾਰ ਲਗਭਗ 10.31 ਵਜੇ ਅੱਗ ਲੱਗ ਗਈ। ਕੁੱਲ ਮਿਲਾ ਕੇ ਡਿਊਟੀ 'ਤੇ 67 ਮਜ਼ਦੂਰ ਸਨ।ਫਾਇਰ ਬ੍ਰਿਗੇਡ ਅਧਿਕਾਰੀਆਂ ਨੇ 159 ਅੱਗ ਬੁਝਾਊ ਕਰਮਚਾਰੀਆਂ ਅਤੇ 63 ਉਪਕਰਣਾਂ ਨੂੰ ਜੁਟਾਇਆ ਪਰ ਲਿਥੀਅਮ ਬੈਟਰੀ ਦੀ ਅੱਗ ਨੂੰ ਬੁਝਾਉਣ 'ਚ ਕਾਫ਼ੀ ਸੰਘਰਸ਼ ਕਰਨਾ ਪਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e