ਫ਼ਰਾਂਸ-ਇੰਗਲੈਂਡ ਚੈਨਲ 'ਚ ਕਿਸ਼ਤੀ ਡੁੱਬਣ ਕਾਰਨ 31 ਪ੍ਰਵਾਸੀਆਂ ਦੀ ਮੌਤ

Wednesday, Nov 24, 2021 - 11:23 PM (IST)

ਫ਼ਰਾਂਸ-ਇੰਗਲੈਂਡ ਚੈਨਲ 'ਚ ਕਿਸ਼ਤੀ ਡੁੱਬਣ ਕਾਰਨ 31 ਪ੍ਰਵਾਸੀਆਂ ਦੀ ਮੌਤ

ਇੰਟਰਨੈਸ਼ਨਲ ਡੈਸਕ : ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ ਕਰ ਰਹੇ ਲਗਭਗ 31 ਸ਼ਰਨਾਰਥੀਆਂ ਦੀ ਬੀਤੇ ਦਿਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰੇ ਇੰਗਲਿਸ਼ ਚੈਨਲ ਨੂੰ ਪਾਰ ਕਰ ਰਹੇ ਸਨ ਜਦੋਂ ਉਨ੍ਹਾਂ ਦੀ ਕਿਸ਼ਤੀ ਪਲਟ ਗਈ। ਫਰਾਂਸ ਦੇ ਗ੍ਰਹਿ ਮੰਤਰੀ ਨੇ ਇਸ ਨੂੰ ਪ੍ਰਵਾਸੀਆਂ ਦੀ ਸਭ ਤੋਂ ਵੱਡੀ ਤ੍ਰਾਸਦੀ ਦੱਸਿਆ ਹੈ।

ਸ਼ਰਨਾਰਥੀਆਂ ਨਾਲ ਹੋਏ ਇਸ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਐਂਬੂਲੈਂਸ ਅਤੇ ਹੋਰ ਐਮਰਜੈਂਸੀ ਸੇਵਾਵਾਂ ਕੈਲਾਸ ਬੰਦਰਗਾਹ 'ਤੇ ਪਹੁੰਚ ਗਈਆਂ ਹਨ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਗੇਰਾਲਡ ਡਰਮਨਿਨ ਦਾ ਕਹਿਣਾ ਹੈ ਕਿ ਮੰਨਿਆ ਜਾ ਰਿਹਾ ਹੈ ਕਿ ਕਿਸ਼ਤੀ 'ਤੇ 34 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 31 ਲਾਸ਼ਾਂ ਮਿਲ ਗਈਆਂ ਹਨ ਅਤੇ ਦੋ ਲੋਕ ਜ਼ਿੰਦਾ ਮਿਲੇ ਹਨ। ਇੱਕ ਵਿਅਕਤੀ ਅਜੇ ਵੀ ਲਾਪਤਾ ਹੈ। ਬੁੱਧਵਾਰ ਸ਼ਾਮ ਤੱਕ, ਸੰਯੁਕਤ ਫ੍ਰੈਂਚ ਅਤੇ ਬ੍ਰਿਟਿਸ਼ ਬਚਾਅਕਰਤਾ ਬਚੇ ਲੋਕਾਂ ਦੀ ਭਾਲ ਕਰ ਰਹੇ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 


author

Inder Prajapati

Content Editor

Related News