ਈਰਾਨ ''ਚ ਦੋ ਰੇਲ ਗੱਡੀਆਂ ਵਿਚਕਾਰ ਟੱਕਰ, 20 ਲੋਕ ਹੋਏ ਜ਼ਖ਼ਮੀ

Thursday, Nov 19, 2020 - 07:59 AM (IST)

ਈਰਾਨ ''ਚ ਦੋ ਰੇਲ ਗੱਡੀਆਂ ਵਿਚਕਾਰ ਟੱਕਰ, 20 ਲੋਕ ਹੋਏ ਜ਼ਖ਼ਮੀ

ਤਹਿਰਾਨ- ਈਰਾਨ ਵਿਚ ਦੋ ਰੇਲ ਗੱਡੀਆਂ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਘੱਟ ਤੋਂ ਘੱਟ 20 ਲੋਕ ਜ਼ਖ਼ਮੀ ਹੋ ਗਏ। ਤਾਸਨੀਮ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਈਰਾਨ ਦੇ ਪੱਛਮੀ-ਉੱਤਰੀ ਸੂਬੇ ਕਾਜਿਵਨ ਵਿਚ ਇਕ ਯਾਤਰੀ ਰੇਲ ਗੱਡੀ ਦੀ ਮਾਲ ਗੱਡੀ ਨਾਲ ਟੱਕਰ ਹੋ ਗਈ।

ਇਹ ਵੀ ਪੜ੍ਹੋ-  ਵੱਡੀ ਖ਼ਬਰ! ਫਾਈਜ਼ਰ ਕੋਵਿਡ-19 ਟੀਕੇ ਲਈ ਜਲਦ ਲੈਣ ਜਾ ਰਹੀ ਹੈ ਮਨਜ਼ੂਰੀ

ਈਰਾਨ ਦੇ ਐਮਰਜੈਂਸੀ ਸੰਗਠਨ ਦੇ ਮੁਖੀ ਮੋਜਤਬਾ ਖਾਲਿਦੀ ਮੁਤਾਬਕ ਸਾਰੇ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ ਕੋਈ ਗੰਭੀਰ ਰੂਪ ਨਾਲ ਜ਼ਖ਼ਮੀ ਨਹੀਂ ਹੋਇਆ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਹਾਦਸਾ ਰੇਲਵੇ ਕਰਮਚਾਰੀਆਂ ਦੀ ਗਲਤੀ ਕਾਰਨ ਵਾਪਰਿਆ। ਫਿਲਹਾਲ ਇਸ ਸਬੰਧੀ ਜਾਂਚ ਚੱਲ ਰਹੀ ਹੈ ਤੇ ਜ਼ਖ਼ਮੀਆਂ ਨੂੰ ਮੈਡੀਕਲ ਮਦਦ ਦਿੱਤੀ ਜਾ ਰਹੀ ਹੈ। 
 


author

Lalita Mam

Content Editor

Related News