ਸੀਰੀਆ ਯੁੱਧ ''ਚ ਤਿੰਨ ਲੱਖ ਤੋਂ ਜ਼ਿਆਦਾ ਨਾਗਰਿਕ ਮਾਰੇ ਗਏ : UN

06/28/2022 10:55:54 PM

ਜੇਨੇਵਾ-ਸੰਯੁਕਤ ਰਾਸ਼ਟਰ ਨੇ ਮੰਗਲਵਾਰ ਨੂੰ ਕਿਹਾ ਕਿ ਸੀਰੀਆ 'ਚ 2011 'ਚ ਸ਼ੁਰੂ ਹੋਏ ਗ੍ਰਹਿ ਯੁੱਧ ਦੇ ਸ਼ੁਰੂਆਤੀ 10 ਸਾਲਾ 'ਚ ਤਿੰਨ ਲੱਖ ਤੋਂ ਜ਼ਿਆਦਾ ਨਾਗਰਿਕ ਮਾਰੇ ਗਏ ਹਨ। ਇਹ ਦੇਸ਼ 'ਚ ਜਾਰੀ ਗ੍ਰਹਿ ਯੁੱਧ 'ਚ ਹੋਈਆਂ ਨਾਗਰਿਕਾਂ ਦੀਆਂ ਮੌਤਾਂ ਨੂੰ ਲੈ ਕੇ ਹੁਣ ਤੱਕ ਦਾ ਸਭ ਤੋਂ ਵੱਡਾ ਅਧਿਕਾਰਤ ਮੁਲਾਂਕਣ ਹੈ। ਸੀਰੀਆ 'ਚ ਸੰਘਰਸ਼ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਸਾਲ 2011 'ਚ ਲੋਕਤਾਂਤਰਿਕ ਸੁਧਾਰਾਂ ਦੀ ਮੰਗ ਨੂੰ ਲੈ ਕੇ ਭੜਕੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਨਾਲ ਸ਼ੁਰੂ ਹੋਇਆ ਸੀ।

ਇਹ ਵੀ ਪੜ੍ਹੋ : ਕੋਲੰਬੀਆ ਦੀ ਜੇਲ੍ਹ 'ਚ ਦੰਗਿਆਂ ਦੀ ਕੋਸ਼ਿਸ਼ ਦੌਰਾਨ ਅੱਗ ਲੱਗਣ ਕਾਰਨ 49 ਲੋਕਾਂ ਦੀ ਹੋਈ ਮੌਤ

ਇਸ ਤੋਂ ਪਹਿਲਾਂ ਮਿਸਰ, ਟਿਊਨੀਸ਼ੀਆ, ਯਮਨ, ਲੀਬੀਆ ਅਤੇ ਬਹਿਰੀਨ ਦੇਸ਼ ਵੀ ਅਜਿਹੇ ਪ੍ਰਦਰਸ਼ਨਾਂ ਦੇ ਗਵਾਹ ਬਣੇ ਸਨ ਜਿਨ੍ਹਾਂ ਨੂੰ ਅਰਬ ਕ੍ਰਾਂਤੀ ਕਿਹਾ ਜਾਂਦਾ ਸੀ। ਇਨ੍ਹਾਂ ਪ੍ਰਦਰਸ਼ਨਾਂ ਦੇ ਚੱਲਦੇ ਦਹਾਕਿਆਂ ਤੋਂ ਹਕੂਮਤ ਕਰ ਰਹੇ ਕੁਝ ਅਰਬ ਨੇਤਾਵਾਂ ਨੂੰ ਸੱਤਾ ਵੀ ਗੁਆਨੀ ਪਈ ਸੀ। ਹਾਲਾਂਕਿ, ਸੀਰੀਆ 'ਚ ਸੰਘਰਸ਼ ਜਲਦ ਹੀ ਇਕ ਸੰਪੂਰਨ ਗ੍ਰਹਿ ਯੁੱਧ 'ਚ ਤਬਦੀਲ ਹੋ ਗਿਆ, ਜਿਸ ਨੇ ਲੱਖਾਂ ਲੋਕਾਂ ਦੀ ਜਾਨ ਲੈ ਲਈ ਅਤੇ ਦੇਸ਼ ਦੇ ਇਕ ਵੱਡੇ ਹਿੱਸੇ ਨੂੰ ਤਬਾਹ ਕਰ ਦਿੱਤਾ।

ਇਹ ਵੀ ਪੜ੍ਹੋ : EU ਰੈਗੂਲੇਟਰ ਮੰਕੀਪੌਕਸ ਤੋਂ ਬਚਾਅ ਲਈ ਚੇਚਕ ਦਾ ਟੀਕਾ ਦੇਣ 'ਤੇ ਕਰ ਰਿਹਾ ਵਿਚਾਰ

ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦਫਤਰ ਵੱਲੋਂ ਪ੍ਰਕਾਸ਼ਿਤ ਇਕ ਰਿਪੋਰਟ 'ਚ ਸੀਰੀਆ 'ਚ ਸੰਘਰਸ਼ ਦੇ ਚੱਲਦੇ ਇਕ ਮਾਰਚ 2011 ਤੋਂ 31 ਮਾਰਚ 2021 ਦਰਮਿਆਨ ਘਟੋ-ਘੱਟ 306,887 ਨਾਗਰਿਕਾਂ ਦੇ ਮਾਰੇ ਜਾਣ ਦਾ ਅਨੁਮਾਨ ਜਤਾਇਆ ਗਿਆ ਹੈ। ਇਨ੍ਹਾਂ ਅੰਕੜਿਆਂ 'ਚ ਉਨ੍ਹਾਂ ਮ੍ਰਿਤਕਾਂ ਦੀ ਗਿਣਤੀ ਸ਼ਾਮਲ ਨਹੀਂ ਹੈ ਜਿਨ੍ਹਾਂ ਦੇ ਰਿਸ਼ਤੇਦਾਰਾਂ ਨੇ ਅਧਿਕਾਰੀਆਂ ਨੂੰ ਸੂਚਿਤ ਕੀਤੇ ਬਿਨਾਂ ਹੀ ਉਨ੍ਹਾਂ ਨੂੰ ਦਫਨਾ ਦਿੱਤਾ। 

ਇਹ ਵੀ ਪੜ੍ਹੋ : ਨੂਪੁਰ ਸ਼ਰਮਾ ਦੇ ਸਮਰਥਨ 'ਚ ਪੁੱਤਰ ਵੱਲੋਂ ਪੋਸਟ ਪਾਉਣ 'ਤੇ ਪਿਓ ਦਾ ਕਤਲ, ਸੜਕਾਂ 'ਤੇ ਪ੍ਰਦਰਸ਼ਨ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


Karan Kumar

Content Editor

Related News