ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਦੇ ਖਿਲਾਫ਼ ਸੁਪਰੀਮ ਕੋਰਟ ਪਹੁੰਚੀ ਪੀ. ਟੀ. ਆਈ.
Wednesday, May 10, 2023 - 11:55 PM (IST)

ਇਸਲਾਮਾਬਾਦ (ਭਾਸ਼ਾ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ (ਪੀ. ਟੀ. ਆਈ.) ਨੇ ਬੁੱਧਵਾਰ ਨੂੰ ਇਸਲਾਮਾਬਾਦ ਹਾਈਕੋਰਟ ਦੇ ਉਸ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ, ਜਿਸ ’ਚ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਪਾਰਟੀ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਕਰਾਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : CBSE 10ਵੀਂ-12ਵੀਂ ਦੇ ਨਤੀਜੇ ਸਬੰਧੀ ਵਾਇਰਲ ਹੋਇਆ ਫ਼ਰਜ਼ੀ ਨੋਟਿਸ, ਬੋਰਡ ਨੇ ਟਵੀਟ ਕਰ ਕੀਤਾ ਅਲਰਟ
ਇਸਲਾਮਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਖਾਰਿਜ ਕਰਨ ਦੀ ਅਪੀਲ ਨੂੰ ਲੈ ਕੇ ਸੁਪਰੀਮ ਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ।ਬੈਰਿਸਟਰ ਅਲੀ ਜ਼ਫਰ ਅਤੇ ਪੀ. ਟੀ. ਆਈ. ਨੇਤਾ ਫਵਾਦ ਚੌਧਰੀ ਨੇ ਇਮਰਾਨ ਦੇ ਖਿਲਾਫ਼ ਇਸਲਾਮਾਬਾਦ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਦਫ਼ਤਰਾਂ ਦਾ ਸਮਾਂ ਫਿਰ ਤੋਂ ਬਦਲਣ ’ਤੇ ਸਰਕਾਰ ਕਰ ਰਹੀ ਹੈ ਵਿਚਾਰ