ਪਾਕਿ: ਖੈਬਰ ਪਖਤੂਨਖਵਾ ''ਚ ਸਰਕਾਰ ਵਲੋਂ ਬਕਾਇਆ ਭੁਗਤਾਨ ਨਾ ਕਰਨ ''ਤੇ ਹਸਪਤਾਲਾਂ ''ਚ ਮੁਫ਼ਤ ਇਲਾਜ ਬੰਦ

09/04/2023 1:31:02 PM

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਵਿਚ ਸਟੇਟ ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ (SLIC) ਨੇ ਖੈਬਰ ਪਖਤੂਨਖਵਾ ਦੀ ਸੂਬਾਈ ਸਰਕਾਰ ਵੱਲੋਂ ਬਕਾਏ ਦਾ ਭੁਗਤਾਨ ਨਾ ਕਰਨ ਕਰਕੇ ਸਿਹਤ ‘ਕਾਰਡ ਪਲੱਸ’ ਪ੍ਰੋਗਰਾਮ ਦੇ ਤਹਿਤ ਹਸਪਤਾਲਾਂ ਵਿਚ ਮੁਫਤ ਇਲਾਜ ਬੰਦ ਕਰ ਦਿੱਤਾ ਹੈ। ਕਾਰਜਕਾਰੀ ਮੁੱਖ ਮੰਤਰੀ ਦੇ ਸਲਾਹਕਾਰ ਪ੍ਰੋ. ਰਿਆਜ਼ ਅਨਵਰ ਖਾਨ ਨੇ ਐੱਸ.ਐੱਲ.ਆਈ.ਸੀ. ਨੂੰ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਅਤੇ ਸਾਰੇ ਸੂਚੀਬੱਧ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਜਾਰੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਐੱਸ.ਐੱਲ.ਆਈ.ਸੀ. ਦੇ ਬਕਾਏ ਦੇ ਭੁਗਤਾਨ ਨੂੰ ਯਕੀਨੀ ਬਣਾਉਣ ਅਤੇ ਕਿਹਾ ਕਿ ਸਰਕਾਰ ਇਸ ਸਕੀਮ ਨੂੰ ਜਾਰੀ ਰੱਖਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: ਭਾਰਤੀ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਬੀਮਾ ਪ੍ਰੋਗਰਾਮ ਦੇ ਤਹਿਤ ਹਸਪਤਾਲਾਂ ਵਿੱਚ ਮੁਫਤ ਇਲਾਜ ਨੂੰ ਬੰਦ ਕਰਨ ਦਾ ਇਹ ਕਦਮ ਪਿਛਲੇ 7 ਮਹੀਨਿਆਂ ਵਿੱਚ ਚੌਥੀ ਵਾਰ ਹੈ, ਕਿਉਂਕਿ ਸਰਕਾਰ ਨਿਗਮ ਨੂੰ ਅਦਾਇਗੀਆਂ ਕਰਨ ਵਿੱਚ ਅਸਫਲ ਰਹੀ ਹੈ। ਇਸ ਤੋਂ ਪਹਿਲਾਂ ਬੀਤੀ 22 ਅਗਸਤ ਨੂੰ ਬੀਮਾ ਨਿਗਮ ਨੇ ਐਮਰਜੈਂਸੀ ਕੇਸਾਂ ਨੂੰ ਛੱਡ ਕੇ ਹਸਪਤਾਲਾਂ ਵਿੱਚ ਮੁਫ਼ਤ ਸਿਹਤ ਸੇਵਾਵਾਂ ਨੂੰ ਅਸਥਾਈ ਤੌਰ ’ਤੇ ਬੰਦ ਕਰ ਦਿੱਤਾ ਸੀ ਪਰ ਅਗਲੇ ਹੀ ਦਿਨ ਉਨ੍ਹਾਂ ਨੂੰ ਬਹਾਲ ਕਰ ਦਿੱਤਾ ਗਿਆ, ਕਿਉਂਕਿ ਸਰਕਾਰ ਨੇ ਬਕਾਇਆ ਰਾਸ਼ੀ ਜਲਦੀ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਆਪਣੇ ਵਾਅਦੇ ’ਤੇ ਕਾਇਮ ਨਹੀਂ ਰਹੀ। ਹੁਣ, ਸੂਤਰਾਂ ਨੇ ਕਿਹਾ ਕਿ ਸਿਹਤ ਕਾਰਡ ਪਲੱਸ ਪ੍ਰੋਗਰਾਮ ਦੇ ਤਹਿਤ ਹਸਪਤਾਲਾਂ ਵੱਲੋਂ ਐਮਰਜੈਂਸੀ ਮਰੀਜ਼ਾਂ ਦਾ ਇਲਾਜ ਵੀ ਨਹੀਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਕੀ ਤੁਸੀਂ ਵੀ ਸੋਸ਼ਲ ਮੀਡੀਆ 'ਤੇ ਵੇਖ ਕੇ ਘਰੇਲੂ ਨੁਸਖਿਆਂ ਦੀ ਕਰਦੇ ਹੋ ਵਰਤੋਂ? ਤਾਂ ਪੜ੍ਹੋ ਇਹ ਖ਼ਬਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry