ਪਾਕਿ : ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਇਆ ਗਿਆ
Sunday, May 01, 2022 - 10:23 AM (IST)
ਅੰਮ੍ਰਿਤਸਰ (ਸਰਬਜੀਤ): ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਪਾਤਸ਼ਾਹੀ ਦੂਸਰੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸ੍ਰੀ ਦਰਬਾਰ ਸਾਹਿਬ ਪਾਕਿਸਤਾਨ ਵਿਖੇ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ੇਸ਼ ਜਥਾ ਰਵਾਨਾ ਹੋਇਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਆਈ ਐੱਚ ਏ ਫਾਊਂਡੇਸ਼ਨ ਕਲਕੱਤਾ ਦੇ ਚੇਅਰਮੈਨ ਸਤਨਾਮ ਸਿੰਘ ਆਹਲੂਵਾਲੀਆ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਅੰਸ ਬੰਸ ਚੋਂ ਬੀਬੀ ਪਰਮਜੀਤ ਕੌਰ ਪਿੰਕੀ ਦੀ ਅਗਵਾਈ ਵਿਚ ਨੱਬੇ ਸੰਗਤਾਂ ਦਾ ਜਥਾ ਰਵਾਨਾ ਹੋਇਆ।
ਪੜ੍ਹੋ ਇਹ ਅਹਿਮ ਖ਼ਬਰ - ਮਿਸਰ 'ਚ ਵਾਪਰਿਆ ਸੜਕ ਹਾਦਸਾ, ਅੱਠ ਬੱਚਿਆਂ ਦੀ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜ ਦੀਪ ਸਿੰਘ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਅਰਦਾਸੀਏ ਭਾਈ ਗੁਰਚਰਨ ਸਿੰਘ, ਡਾ ਅਮਰਜੀਤ ਸਿੰਘ ਮੁਖੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਭਾਰਤਬੀਰ ਕੌਰ, ਨਿਸ਼ਕਾਮ ਕੀਰਤਨੀ ਜਥਾ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਜੱਥਾ ਚੁਪਹਿਰਾ ਸਹਿਬ ਤੋਂ ਐਡਵੋਕੇਟ ਅਮਿਤਪਾਲ ਸਿੰਘ, ਰਣਬੀਰ ਸਿੰਘ ਕੋਹਲੀ, ਹਰਮੀਤ ਸਿੰਘ ਸਲੂਜਾ, ਸਤਨਾਮ ਸਿੰਘ ਸਲੂਜਾ, ਕੰਵਰਪ੍ਰੀਤ ਸਿੰਘ ਸਲੂਜਾ, ਬਬਲੀ ਸਿੰਘ ਤੋਂ ਇਲਾਵਾ ਹੋਰ ਵੀ ਸੰਗਤਾਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ।