PAK : ਖੈਬਰ ਪਖਤੂਨਖਵਾ ’ਚ ਅੱਤਵਾਦੀ ਹਮਲਾ, ਫੌਜ ਦੇ ਕੈਪਟਨ ਸਣੇ 12 ਫੌਜੀਆਂ ਦੀ ਮੌਤ

Wednesday, Jul 14, 2021 - 12:18 AM (IST)

ਇੰਟਰਨੈਸ਼ਨਲ ਡੈਸਕ : ਪਾਕਿਸਤਾਨੀ ਫੌਜ ’ਤੇ ਇਕ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ’ਚ ਸਥਿਤ ਕੁਰੱਮ ’ਚ ਅੱਤਵਾਦੀਆਂ ਨੇ ਪਾਕਿਸਤਾਨੀ ਫੌਜ ’ਤੇ ਹਮਲਾ ਕਰ ਦਿੱਤਾ ਹੈ, ਜਿਸ ’ਚ ਪਾਕਿਸਤਾਨੀ ਫੌਜ ਦੇ ਕੈਪਟਨ ਅਬਦੁਲ ਬਾਸਿਤ ਸਮੇਤ 12 ਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ 15 ਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਫੌਜ ’ਤੇ ਇਸ ਹਮਲੇ ਦੇ ਪਿੱਛੇ ਤਹਿਰੀਕ ਏ ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਦਾ ਹੱਥ ਹੈ।

ਇਹ ਵੀ ਪੜ੍ਹੋ : PM ਮੋਦੀ ਨੇ ਓਲੰਪਿਕ ’ਚ ਜਾਣ ਵਾਲੇ ਐਥਲੀਟਾਂ ਨਾਲ ਕੀਤੀ ਚਰਚਾ, ਕਿਹਾ-ਉਮੀਦਾਂ ਦੇ ਬੋਝ ਥੱਲੇ ਨਹੀਂ ਦੱਬਣਾ

ਖਬਰ ਹੈ ਕਿ ਅੱਤਵਾਦੀਆਂ ਨੇ ਕੁਝ ਜਵਾਨਾਂ ਨੂੰ ਵੀ ਬੰਧਕ ਬਣਾ ਲਿਆ ਹੈ। ਇਸ ਖਬਰ ਨਾਲ ਗੁਆਂਢੀ ਮੁਲਕ ’ਚ ਤਰਥੱਲੀ ਮਚੀ ਹੋਈ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨੀ ਫੌਜ ਖੁੱਰਮ ਇਲਾਕੇ ’ਚ ਟੀ. ਟੀ.ਪੀ. ਦੇ ਅੱਤਵਾਦੀਆਂ ਖਿਲਾਫ ਆਪ੍ਰੇਸ਼ਨ ਚਲਾ ਰਹੀ ਸੀ। ਇਸੇ ਦੌਰਾਨ ਟੀ. ਟੀ.ਪੀ. ਦੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ’ਚ ਕੈਪਟਨ ਅਬਦੁਲ ਬਾਸਿਤ ਖਾਨ ਸਮੇਤ 12 ਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ 15 ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਖਿਲਾਫ ਚਲਾਏ ਜਾ ਰਹੇ ਆਪ੍ਰੇਸ਼ਨ ਨੂੰ ਕੈਪਟਨ ਅਬਦੁਲ ਬਾਸਿਤ ਖਾਨ ਲੀਡ ਕਰ ਰਹੇ ਸਨ।

ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ 6 ਟੈਲੀਕਾਮ ਆਪ੍ਰੇਟਰਾਂ ਨੂੰ ਬੰਧਕ ਬਣਾ ਲਿਆ ਹੈ। ਪਾਕਿਸਤਾਨ ਆਰਮੀ ’ਤੇ ਇਹ ਹਮਲਾ ਹੰਗੂ ’ਚ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ’ਚ ਟੀ. ਟੀ. ਪੀ. ਵੱਲੋਂ ਅਕਸਰ ਅੱਤਵਾਦੀ ਹਮਲੇ ਕੀਤਾ ਜਾਂਦੇ ਰਹੇ ਹਨ। ਇਸ ਅੱਤਵਾਦੀ ਸੰਗਠਨ ਦਾ ਮਕਸਦ ਪਾਕਿਸਤਾਨ ’ਚ ਇਕ ਕੱਟੜਪੰਥੀ ਇਸਲਾਮੀ ਸ਼ਾਸਨ ਕਾਇਮ ਕਰਨਾ ਹੈ। ਇਹ ਵੀ ਦੱਸਣਯੋਗ ਹੈ ਕਿ 16 ਦਸੰਬਰ 2014 ਨੂੰ ਟੀ. ਟੀ. ਪੀ. ਵੱਲੋਂ ਹੀ ਪਾਕਿਸਤਾਨ ਦੇ ਪੇਸ਼ਾਵਰ ’ਚ ਆਰਮੀ ਸਕੂਲ ’ਤੇ ਹਮਲਾ ਕੀਤਾ ਗਿਆ ਸੀ। ਇਸ ਹਮਲੇ ’ਚ 200 ਬੱਚਿਆਂ ਦੀ ਮੌਤ ਹੋ ਗਈ ਸੀ।


Manoj

Content Editor

Related News