ਪਾਕਿ ਨੇ ਫਿਰ ਅੰਤਰਰਾਸ਼ਟਰੀ ਭਾਈਚਾਰੇ ਦੇ ਸਾਹਮਣੇ ਚੁੱਕਿਆ ਕਸ਼ਮੀਰ ਮੁੱਦਾ, ਭਾਰਤ ਨੇ ਲਗਾਈ ਫਟਕਾਰ
Wednesday, Feb 17, 2021 - 08:29 PM (IST)
ਇਸਲਾਮਾਬਾਦ - ਪਾਕਿਸਤਾਨ ਨੇ ਮੰਗਲਵਾਰ ਨੂੰ ਇਸਲਾਮਾਬਾਦ ’ਚ ਡਿਪਲੋਮੈਟਿਕ ਮਿਸ਼ਨਾਂ ਦੇ ਚੀਫ ਨੂੰ ਕਸ਼ਮੀਰ ਦੀ ਤਾਜ਼ਾ ਸਥਿਤੀ ਦੇ ਬਾਰੇ ’ਚ ਜਾਣਕਾਰੀ ਦਿੱਤੀ। ਵਿਦੇਸ਼ ਦਰਫਤਰ ਨੇ ਇਕ ਬਿਆਨ ’ਚ ਕਿਹਾ ਕਿ ਵਿਦੇਸ਼ ਸਕੱਤਰ ਸੋਹੇਲ ਮਹਿਮੂਦ ਨੇ ਰਾਜਦੂਤਾਂ ਨੂੰ ਸਥਿਤੀ ਨਾਲ ਜਾਣੂ ਕਰਵਾਇਆ। ਇਸ ’ਚ ਕਿਹਾ ਗਿਆ ਕਿ ਇਹ ਕਸ਼ਮੀਰ ਅਤੇ ਉਸ ਖੇਤਰ ਨਾਲ ਸਬੰਧਿਤ ਘਟਨਾਕ੍ਰਮ ਨਾਲ ਅੰਤਰਰਾਸ਼ਟਰੀ ਭਾਈਚਾਰੇ ਨੂੰ ਪੂਰੀ ਤਰ੍ਹਾਂ ਨਾਲ ਜਾਣੂ ਕਰਵਾਉਣ ਲਈ ਪਾਕਿਸਤਾਨ ਦੇ ਨਿਯਮਤ ਡਿਪਲੋਮੈਟਿਕ ਸੰਪਰਕ ਦਾ ਹਿੱਸਾ ਸੀ।
ਮਹਿਮੂਦ ਨੇ ਅੰਤਰਰਾਸ਼ਟਰੀ ਭਾਈਚਾਰੇ ਨਾਲ ਕਸ਼ਮੀਰ ’ਚ ਸਥਿਤੀ ਦਾ ਨੋਟਿਸ ਲੈਣ ਅਤੇ ਸੰਯੁਕਤ ਰਾਸ਼ਟਰ ਦੇ ਪ੍ਰਸਤਾਵਾਂ ਅਨੁਸਾਰ ਮੁੱਦੇ ਦੇ ਸ਼ਾਂਤੀਪੂਰਣ ਹੱਲ ਲਈ ਯਤਨ ਕਰਨ ਦੀ ਅਪੀਲ ਕੀਤੀ। ਭਾਰਤ ਨੇ ਪਾਕਿਸਤਾਨ ਨੂੰ ਫਟਕਾਰਦੇ ਹੋਏ ਕਿਹਾ ਕਿ ਉਸਦੇ ਕੋਲ ਭਾਰਤ ਦੇ ਅੰਦਰੂਨੀ ਮਾਮਲਿਆਂ ’ਤੇ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਭਾਰਤ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਤੇ ਲੱਦਾਖ ਦੇਸ਼ ਦੇ ਅਟੁੱਟ ਅੰਗ ਹਨ ਤੇ ਰਹਿਣਗੇ।
ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।