ਕਰਤਾਰਪੁਰ ਲਾਂਘਾ ਬਾਰੇ ''ਮਾੜੇ ਪ੍ਰਚਾਰ ਮੁਹਿੰਮ'' ਖਿਲਾਫ ਹੈ ਪਾਕਿ :ਕੁਰੈਸ਼ੀ

Saturday, Dec 01, 2018 - 09:05 PM (IST)

ਕਰਤਾਰਪੁਰ ਲਾਂਘਾ ਬਾਰੇ ''ਮਾੜੇ ਪ੍ਰਚਾਰ ਮੁਹਿੰਮ'' ਖਿਲਾਫ ਹੈ ਪਾਕਿ :ਕੁਰੈਸ਼ੀ

ਇਸਲਾਮਾਬਾਦ— ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਨੂੰ 'ਸਾਡੇ ਸਿੱਖ ਕਦਮ ਦੇ ਖਿਲਾਫ ਨਕਾਰਾਤਮਕ ਪ੍ਰਚਾਰ ਮੁਹਿੰਮ' ਦੀ ਸ਼ਨੀਵਾਰ ਨੂੰ ਨਿੰਦਾ ਕੀਤੀ। ਪਾਕਿਸਤਾਨ ਦੇ ਪ੍ਰਧਾਨ ਇਮਰਾਨ ਖਾਨ ਨੇ ਬੁੱਧਵਾਰ ਨੂੰ ਕਰਤਾਰਪੁਰ ਲਾਂਘਾ ਦੀ ਨੀਂਹ ਪੱਥਰ ਰੱਖੀ, ਜਿਸ ਨਾਲ ਸਰਹੱਦ ਦੇ ਦੋਵੇਂ ਪਾਸੇ ਸਥਿਤ ਦੋ ਪ੍ਰਮੁੱਖ ਗੁਰਦੁਆਰੇ ਜੁੜਣਗੇ। ਇਸ ਸਮਾਗਮ 'ਚ ਭਾਰਤ ਦੇ ਦੋ ਕੇਂਦਰੀ ਮੰਤਰੀ ਹਰਸਿਮਰਤ ਕੌਰ ਤੇ ਹਰਦੀਪ ਸਿੰਘ ਪੁਰੀ ਦੇ ਨਾਲ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ ਸਨ।

ਖਾਨ ਨੇ ਇਸ ਸਮਾਗਮ ਦਾ ਇਸਤੇਮਾਲ ਕਸ਼ਮੀਰ ਮੁੱਦੇ ਸਣੇ ਦੋ-ਪੱਖੀ ਗੱਲਬਾਤ ਕਰਨ ਲਈ ਕੀਤਾ। ਉਨ੍ਹਾਂ ਦੀ ਇਸ ਟਿੱਪਣੀ 'ਤੇ ਭਾਰਤ ਵੱਲੋਂ ਤਿੱਖੀ ਪ੍ਰਤੀਕਿਰਿਆ ਜਤਾਈ ਗਈ। ਭਾਰਤ ਨੇ ਇਸ ਗੱਲ 'ਤੇ ਇਤਰਾਜ਼ ਜਤਾਇਆ ਕਿ ਖਾਨ ਨੇ ਇਸ ਪਵਿੱਤਰ ਮੌਕੇ ਦਾ ਇਸਤੇਮਾਲ ਕਸ਼ਮੀਰ ਬਾਰੇ ਜ਼ਿਕਰ ਕਰਨ ਲਈ ਕੀਤਾ ਜੋ ਭਾਰਤ ਦਾ ਇਕ ਅਟੁੱਟ ਹਿੱਸਾ ਹੈ। ਵੀਰਵਾਰ ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦਾਅਵਾ ਕੀਤਾ ਕਿ ਖਾਨ ਨੇ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਸਮਾਗਮ 'ਚ ਭਾਰਤ ਦੀ ਮੌਜੂਦਗੀ ਯਕੀਨੀ ਕਰਨ ਲਈ 'ਗੁਗਲੀ' ਸੁੱਟੀ। ਇਸ 'ਤੇ ਕੌਰ ਤੇ ਹੋਰ ਭਾਜਪਾ ਨੇਤਾਵਾਂ ਵੱਲੋਂ ਵਿਰੋਧ ਜਤਾਇਆ ਗਿਆ।

ਪਾਕਿਸਤਾਨੀ ਵਿਦੇਸ਼ ਮੰਤਰਾਲਾ ਨੇ ਇਕ ਬਿਆਨ 'ਚ ਕਿਹਾ, ''ਅਸੀਂ ਕਰਤਾਰਪੁਰ ਲਾਂਘਾ ਪਹਿਲ ਨੂੰ ਲੈ ਕੇ ਭਾਰਤੀ ਮੀਡੀਆ ਦੇ ਇਕ ਵਰਗ ਵੱਲੋਂ ਪਾਕਿਸਤਾਨ ਖਿਲਾਫ ਲਗਾਤਾਰ ਨਕਾਰਾਤਮਕ ਪ੍ਰਚਾਰ ਮੁਹਿੰਮ ਨੂੰ ਲੈ ਕੇ ਕਾਫੀ ਨਿਰਾਸ਼ ਹਾਂ।'' ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ਜ਼ਿਲੇ 'ਚ ਸਿਥਤ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜੇਗਾ ਤੇ ਇਸ ਨਾਲ ਭਾਰਤੀ ਸਿੱਖ ਸ਼ਰਧਾਲੁਆਂ ਨੂੰ ਵੀਜ਼ਾ ਮੁਕਤ ਆਵਾਜਾਈ ਦੀ ਸੁਵਿਧਾ ਮਿਲੇਗੀ। ਕਰਤਾਰਪੁਰ ਲਾਂਘੇ ਦਾ ਨਿਰਮਾਣ 6 ਮਹੀਨੇ 'ਚ ਪੂਰਾ ਹੋਣ ਦੀ ਉਮੀਦ ਹੈ। ਪਾਕਿਸਤਾਨ ਨੇ ਵਿਸ਼ੇਸ਼ ਤੌਰ 'ਤੇ ਜ਼ੋਰ ਦਿੱਤਾ ਕਿ ਲਾਂਘਾ ਖੋਲ੍ਹਣ ਦੀ ਪਹਿਲ ਸਿਰਫ 'ਸਾਡੇ ਸਿੱਖ ਭਾਈਚਾਰੇ' ਦੀ ਪੁਰਾਣੀ ਇੱਛਾ ਦੇ ਸਨਮਾਨ 'ਚ ਤੇ ਵਿਸ਼ੇਸ਼ ਤੌਰ ਤੇ ਬਾਬਾ ਗੁਰੂ ਨਾਨਕ ਦੇਵ ਦੀ 550ਵੀਂ ਜਯੰਤੀ ਦੇ ਮੱਦੇਨਜ਼ਰ ਕੀਤੀ ਗਈ।


author

Inder Prajapati

Content Editor

Related News