ਪਾਕਿਸਤਾਨ ਨੇ ਭਾਰਤ ਨਾਲ ਜੀਵਨ ਰੱਖਿਅਕ ਦਵਾਈਆਂ ਦਾ ਵਪਾਰ ਕੀਤਾ ਬਹਾਲ

09/03/2019 3:03:42 PM

ਇਸਲਾਮਾਬਾਦ— ਪਾਕਿਸਤਾਨ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰੁਤਬਾ ਰੱਦ ਕਰਨ ਨੂੰ ਲੈ ਕੇ ਨਵੀਂ ਭਾਰਤ ਨਾਲ ਚੱਲ ਰਹੇ ਤਣਾਅ ਦੇ ਵਿਚਾਲੇ ਜੀਵ ਰੱਖਿਅਕ ਦਵਾਈਆਂ ਦੀ ਦਰਾਮਦ ਦੀ ਆਗਿਆ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਪਾਕਿਸਤਾਨੀ ਮੀਡੀਆ ਵਲੋਂ ਦਿੱਤੀ ਗਈ ਹੈ।

ਜਿਓ ਨਿਊਜ਼ ਏਜੰਸੀ ਦੇ ਮੁਤਾਬਕ ਸੋਮਵਾਰ ਨੂੰ ਪਾਕਿਸਤਾਨ ਦੇ ਵਣਜ ਮੰਤਰਾਲੇ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਤੇ ਭਾਰਤ ਵਲੋਂ ਜ਼ਰੂਰੀ ਦਵਾਈਆਂ ਦਰਾਮਦ ਸਬੰਧੀ ਕਾਨੂੰਨੀ ਰੈਗੂਲੇਟਰੀ ਨੂੰ ਵੀ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਜਦੋਂ ਦਾ ਭਾਰਤ ਵਲੋਂ ਧਾਰਾ 370 ਨੂੰ ਰੱਦ ਕਰਕੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਸ਼੍ਰੇਣੀ ਦਾ ਰੁਤਬਾ ਵਾਪਸ ਲੈ ਲਿਆ ਗਿਆ ਹੈ, ਉਦੋਂ ਤੋਂ ਹੀ ਭਾਰਤ ਪਾਕਿਸਤਾਨ ਦੇ ਵਿਚਾਲੇ ਤਣਾਅ ਸਿਖਰਾਂ 'ਤੇ ਹੈ। ਭਾਰਤ ਦੇ ਇਸ ਫੈਸਲੇ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲ ਦੁਵੱਲੇ ਵਪਾਰ ਨੂੰ ਮੁਅੱਤਲ ਕਰ ਦਿੱਤਾ ਸੀ ਤੇ ਭਾਰਤੀ ਰਾਜਦੂਤ ਨੂੰ ਇਸਲਾਮਾਬਾਦ 'ਚੋਂ ਜਾਣ ਲਈ ਕਹਿ ਦਿੱਤਾ ਸੀ।


Baljit Singh

Content Editor

Related News