ਪਾਕਿ ਫੌਜ ਮੁਖੀ ਨੇ ਇਮਰਾਨ ਨਾਲ ਕੀਤੀ ਮੁਲਾਕਾਤ
Monday, Sep 03, 2018 - 11:47 PM (IST)

ਇਸਲਾਮਾਬਾਦ— ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਸੋਮਵਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਕੀਤੀ ਤੇ ਪੰਜ ਸਤੰਬਰ ਨੂੰ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਦੀ ਇਸਲਾਮਾਬਾਦ ਯਾਤਰਾ ਤੋਂ ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਸੁਰੱਖਿਆ ਸਬੰਧੀ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ।
ਬਾਜਵਾ ਨੇ 27 ਅਗਸਤ ਨੂੰ ਪਹਿਲੀ ਵਾਰ ਪ੍ਰਧਾਨ ਮੰਤਰੀ ਖਾਨ ਨਾਲ ਰਸਮੀ ਮੁਲਾਕਾਤ ਕੀਤੀ ਸੀ ਤੇ ਖੇਤਰ 'ਚ ਸ਼ਾਂਤੀ ਤੇ ਵਿਵਸਥਾ ਸਥਾਪਿਤ ਕਰਨ ਦੀਆਂ ਕੋਸ਼ਿਸ਼ਾਂ 'ਤੇ ਚਰਚਾ ਕੀਤੀ ਸੀ। ਪ੍ਰਧਾਨ ਮੰਤਰੀ ਦਫਤਰ ਨੇ ਸੋਮਵਾਰ ਦੀ ਬੈਠਕ ਬਾਰੇ 'ਚ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਸੁਰੱਖਿਆ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਹੋਈ। ਬੈਠਕ ਦੇ ਸਮੇਂ ਨੂੰ ਦੇਖਦੇ ਹੋਏ ਇਹ ਬਹੁਤ ਹੀ ਮਹੱਤਵਪੂਰਨ ਲੱਗ ਰਹੀ ਹੈ ਕਿਉਂਕਿ ਪੋਂਪੀਓ ਦੀ ਪਾਕਿਸਤਾਨ ਯਾਤਰਾ ਪ੍ਰਸਤਾਵਿਤ ਹੈ। ਫਿਲਹਾਲ ਪੋਂਪੀਓ ਦੀ ਯਾਤਰਾ ਤੋਂ ਪਹਿਲਾਂ ਅਮਰੀਕਾ ਤੇ ਪਾਕਿਸਤਾਨ ਦੇ ਵਿਚਾਲੇ ਤਣਾਅ ਬਹੁਤ ਵਧ ਗਿਆ ਹੈ।