ਪਾਕਿ ਆਰਮੀ ਚੀਫ ਨੇ ਕੀਤੀ ਪੁਸ਼ਟੀ, 15 ਖਤਰਨਾਕ ਅੱਤਵਾਦੀਆਂ ਨੂੰ ਮਿਲੀ ਫਾਂਸੀ ਦੀ ਸਜ਼ਾ

08/17/2018 2:13:45 PM

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਵਿਚ 15 ਖਤਰਨਾਕ ਅੱਤਵਾਦੀਆਂ ਨੂੰ ਫਾਂਸੀ ਦਿੱਤੇ ਜਾਣ ਬਾਰੇ ਪਾਕਿਸਤਾਨ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਸ਼ੁੱਕਰਵਾਰ ਨੂੰ ਪੁਸ਼ਟੀ ਕੀਤੀ ਹੈ। ਇਨ੍ਹਾਂ ਨੂੰ ਪਾਕਿਸਤਾਨ ਦੀ ਵਿਸ਼ੇਸ਼ ਫੌਜੀ ਅਦਾਲਤ ਵਲੋਂ ਸਜ਼ਾ ਦਿੱਤੀ ਗਈ। 2014 ਦੇ ਦਸੰਬਰ ਵਿਚ ਪੇਸ਼ਾਵਰ ਸਕੂਲ 'ਤੇ ਖਤਰਨਾਕ ਅੱਤਵਾਦੀ ਹਮਲੇ ਤੋਂ ਬਾਅਦ ਖਾਸ ਫੌਜੀ ਅਦਾਲਤਾਂ ਦਾ ਗਠਨ ਕੀਤਾ ਗਿਆ ਸੀ ਤਾਂ ਜੋ ਅੱਤਵਾਦੀਆਂ 'ਤੇ ਤੇਜ਼ੀ ਨਾਲ ਸੁਣਵਾਈ ਕੀਤੀ ਜਾ ਸਕੇ।

ਆਰਮੀ ਨੇ ਆਪਣੇ ਬਿਆਨ ਵਿਚ ਕਿਹਾ ਕਿ ਇਹ ਅੱਤਵਾਦੀ ਹਥਿਆਰਬੰਦ ਫੌਜ, ਟ੍ਰੇਨਿੰਗ ਸੰਸਥਾਨਾਂ, ਨਿਰਦੋਸ਼ ਲੋਕਾਂ ਨੂੰ ਕਤਲ ਅਤੇ ਕਾਨੂੰਨ ਐਨਫੋਰਸਮੈਂਟ ਏਜੰਸੀਆਂ 'ਤੇ ਹਮਲੇ ਵਿਚ ਸ਼ਾਮਲ ਸਨ। ਇਨ੍ਹਾਂ 'ਤੇ 41 ਸੁਰੱਖਿਆ ਜਵਾਨਾਂ ਸਮੇਤ 45 ਲੋਕਾਂ ਨੂੰ ਕਤਲ ਕਰਨ ਦਾ ਦੋਸ਼ ਹੈ। ਇਨ੍ਹਾਂ ਕੋਲ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਵੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਇਨ੍ਹਾਂ ਸਭ ਨੇ ਨਾਜਾਇਜ਼ ਸੰਗਠਨਾਂ ਨਾਲ ਜੁੜੇ ਹੋਣ ਦੀ ਗੱਲ ਕਬੂਲੀ।

ਜ਼ਿਕਰਯੋਗ ਹੈ ਕਿ ਅਮਰੀਕਾ ਨੇ ਹਮੇਸ਼ਾ ਤੋਂ ਅੱਤਵਾਦੀਆਂ ਖਿਲਾਫ ਕਾਰਵਾਈ ਨਾ ਕਰਨ 'ਤੇ ਪਾਕਿਸਤਾਨ ਦੀ ਨਿੰਦਿਆ ਕੀਤੀ। ਅਮਰੀਕੀ ਫੌਜ ਦੇ ਸੀਨੀਅਰ ਕਮਾਂਡਰ ਨੇ ਕਿਹਾ ਸੀ ਕਿ ਪਾਕਿਸਤਾਨ ਤਾਲੀਬਾਨ ਅਤੇ ਹੱਕਾਨੀ ਨੈਟਵਰਕ ਵਰਗੇ ਅੱਤਵਾਦੀ ਸੰਗਠਨਾਂ ਵਿਰੁੱਧ ਫੈਸਲਾਕੁੰਨ ਕਾਰਵਾਈ ਨਹੀਂ ਕੀਤੀ। ਅਜਿਹੇ ਵਿਚ ਪਾਕਿਸਤਾਨ ਨੂੰ ਅਮਰੀਕੀ ਸੁਰੱਖਿਆ ਸਹਾਇਤਾ 'ਤੇ ਰੋਕ ਜਾਰੀ ਰਹੇਗੀ।


Related News