ਖੈਬਰ ਪਖਤੂਨਖਵਾ ''ਚ ਮੁਕਾਬਲੇ ''ਚ ਪਾਕਿਸਤਾਨੀ ਫੌਜ ਦਾ ਇਕ ਜਵਾਨ ਤੇ 6 ਅੱਤਵਾਦੀ ਮਾਰੇ ਗਏ
Monday, Nov 18, 2024 - 03:52 PM (IST)
ਪੇਸ਼ਾਵਰ (ਏਜੰਸੀ)- ਪਾਕਿਸਤਾਨ ਦੇ ਅਸ਼ਾਂਤ ਉੱਤਰੀ-ਪੱਛਮੀ ਸੂਬੇ ਖੈਬਰ ਪਖਤੂਨਖਵਾ ਵਿਚ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਵਿਚ ਪਾਕਿਸਤਾਨੀ ਫੌਜ ਦਾ ਇਕ ਕਮਾਂਡੋ ਅਤੇ 6 ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸ਼ਨੀਵਾਰ ਨੂੰ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਜ਼ਿਲ੍ਹੇ ਦੀ ਤਿਰਾਹ ਘਾਟੀ ਦੇ ਲੂਰ ਮੋਦਾਨ ਇਲਾਕੇ 'ਚ ਵਾਪਰੀ।
ਇਹ ਵੀ ਪੜ੍ਹੋ: ਨਿਊ ਓਰਲੀਨਜ਼ 'ਚ ਗੋਲੀਬਾਰੀ ਦੀਆਂ ਵੱਖ-ਵੱਖ ਘਟਨਾਵਾਂ 'ਚ 2 ਲੋਕਾਂ ਦੀ ਮੌਤ
ਇਸ ਘਟਨਾ 'ਚ ਪਾਕਿਸਤਾਨੀ ਫੌਜ ਦਾ ਇਕ ਕਮਾਂਡੋ ਮਾਰਿਆ ਗਿਆ ਅਤੇ ਦੂਜਾ ਜ਼ਖਮੀ ਹੋ ਗਿਆ। ਇਸ ਕਾਰਵਾਈ ਦੌਰਾਨ ਸੁਰੱਖਿਆ ਬਲਾਂ ਨੇ ਘੱਟੋ-ਘੱਟ 6 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੂਤਰਾਂ ਨੇ ਦੱਸਿਆ ਕਿ ਇਲਾਕੇ 'ਚੋਂ ਭਾਰੀ ਗੋਲੀਬਾਰੀ ਅਤੇ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਇਸ ਖੇਤਰ ਵਿੱਚ ਸਰਗਰਮ ਹੈ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਕਈ ਹਮਲੇ ਕਰ ਚੁੱਕਾ ਹੈ।
ਇਹ ਵੀ ਪੜ੍ਹੋ: ਭਾਰਤ 'ਤੇ ਟੈਰਿਫ ਲਗਾਉਣ ਨਾਲ ਵਪਾਰ ਯੁੱਧ ਸ਼ੁਰੂ ਹੋ ਜਾਵੇਗਾ: MP ਸੁਬਰਾਮਨੀਅਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8