ਪਾਕਿ ਫੌਜ ਦੇ ਬੁਲਾਰੇ ਦਾ ਵੱਡਾ ਬਿਆਨ, ਕਿਹਾ- ਫੌਜ ਪੂਰੀ ਤਰ੍ਹਾਂ ਤਿਆਰ

08/17/2019 8:46:39 PM

ਇਸਲਾਮਾਬਾਦ— ਕਸ਼ਮੀਰ ਮਸਲੇ 'ਤੇ ਤਣਾਅ ਦੇ ਵਿਚਾਲੇ ਪਾਕਿਸਤਾਨ ਨੂੰ ਭਾਰਤ ਵਲੋਂ ਹਮਲਾ ਹੋਣ ਦਾ ਡਰ ਸਤਾ ਰਿਹਾ ਹੈ। ਪਾਕਿਸਤਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਭਾਰਤ ਦੀ ਕਿਸੇ ਵੀ ਚੁਣੌਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਕਸ਼ਮੀਰ 'ਚ ਸਥਿਤੀ 'ਤੇ ਦੇਸ਼ ਦੇ ਚੋਟੀ ਦੇ ਅਧਿਕਾਰੀਆਂ ਨਾਲ ਬੈਠਕ ਕਰਨ ਤੋਂ ਬਾਅਦ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਨਾਲ ਸੰਯੁਕਤ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਅਜਿਹਾ ਹੋ ਸਕਦਾ ਹੈ ਕਿ ਭਾਰਤ ਕਸ਼ਮੀਰ ਨਾਲ ਦੁਨੀਆ ਦਾ ਧਿਆਨ ਹਟਾਉਣ ਲਈ ਹਮਲਾ ਕਰੇ। 

ਗਫੂਰ ਨੇ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਭਾਰਤ ਧਿਆਨ ਭਟਕਾਉਣ ਦੇ ਲਈ ਹਮਲਾ ਕਰ ਸਕਦਾ ਹੈ ਪਰ ਅਸੀਂ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਤਿਆਰ ਹਾਂ। ਗਫੂਰ ਨੇ ਕਿਹਾ ਕਿ ਅਜਿਹੀ ਸਥਿਤੀ 'ਚ ਨਿਪਟਣ ਲਈ ਕੰਟਰੋਲ ਲਾਈਨ ਦੇ ਕੋਲ ਲੋੜੀਂਦੇ ਫੌਜੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਜੰਗ ਦੇ ਖਦਸ਼ੇ ਕਾਰਨ ਚਿਤਾਵਨੀ ਦਿੰਦਿਆਂ ਫੌਜ ਦੇ ਬੁਲਾਰੇ ਨੇ ਕਿਹਾ ਕਿ ਕਸ਼ਮੀਰ ਮੁੱਦਾ ਪ੍ਰਮਾਣੂ ਟਕਰਾਅ ਦਾ ਕਾਰਨ ਬਣ ਸਕਦਾ ਹੈ। ਕੁਰੈਸ਼ੀ ਨੇ ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਦੇਸ਼ ਦੇ ਚੋਟੀ ਦੇ ਅਧਿਕਾਰੀਆਂ ਨੇ ਵਿਦੇਸ਼ ਮੰਤਰਾਲੇ 'ਚ ਵਿਸ਼ੇਸ਼ ਕਸ਼ਮੀਰ ਟੀਮ ਗਠਿਤ ਕਰਨ ਦਾ ਫੈਸਲਾ ਲਿਆ ਹੈ।

ਨਾਲ ਹੀ ਵਿਦੇਸ਼ ਮੰਤਰੀ ਨੇ ਕਸ਼ਮੀਰ ਮੁੱਦੇ 'ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਹੋਈ ਰਸਮੀ ਬੈਠਕ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮੁੱਦੇ ਨੂੰ ਚੋਟੀ ਦੇ ਪੱਧਰ 'ਤੇ ਚੁੱਕਿਆ ਜਾਣਾ ਇਕ ਵੱਡੀ ਸਫਲਤਾ ਹੈ।


Baljit Singh

Content Editor

Related News