ਪਾਕਿ ਕੈਬਨਿਟ ਨੇ ਅਮਰੀਕਾ ਨਾਲ ਸੁਰੱਖਿਆ ਸਮਝੌਤੇ ''ਤੇ ਦਸਤਖਤ ਕਰਨ ਕਰਨ ਦਿੱਤੀ ਮਨਜ਼ੂਰੀ

Thursday, Aug 03, 2023 - 02:30 PM (IST)

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਕੈਬਨਿਟ ਨੇ ਅਮਰੀਕਾ ਨਾਲ ਨਵੇਂ ਸੁਰੱਖਿਆ ਸਮਝੌਤੇ ‘ਤੇ ਦਸਤਖ਼ਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਵੀਰਵਾਰ ਨੂੰ ਇਕ ਮੀਡੀਆ ਰਿਪੋਰਟ 'ਚ ਇਹ ਗੱਲ ਕਹੀ ਗਈ। ਇਹ ਕਦਮ ਸਾਲਾਂ ਦੇ ਅਵਿਸ਼ਵਾਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਰੱਖਿਆ ਸਹਿਯੋਗ ਦੀ ਨਵੀਂ ਸ਼ੁਰੂਆਤ ਦਾ ਸੰਕੇਤ ਦਿੰਦਾ ਹੈ ਅਤੇ ਇਸਲਾਮਾਬਾਦ ਲਈ ਵਾਸ਼ਿੰਗਟਨ ਤੋਂ ਫੌਜੀ ਸਾਜ਼ੋ-ਸਾਮਾਨ ਹਾਸਲ ਕਰਨ ਦੇ ਰਾਹ ਖੋਲ੍ਹ ਸਕਦਾ ਹੈ।

'ਦਿ ਐਕਸਪ੍ਰੈਸ ਟ੍ਰਿਬਿਊਨ' ਅਖ਼ਬਾਰ ਦੀ ਰਿਪੋਰਟ ਮੁਤਾਬਕ ਕੈਬਨਿਟ ਨੇ 'ਸਰਕੂਲੇਸ਼ਨ' ਸੰਖੇਪ ਰਾਹੀਂ, ਪਾਕਿਸਤਾਨ ਅਤੇ ਅਮਰੀਕਾ ਦਰਮਿਆਨ ਸੰਚਾਰ ਅੰਤਰ-ਸਰਗਰਮੀ ਅਤੇ ਸੁਰੱਖਿਆ ਮੈਮੋਰੰਡਮ ਆਫ ਐਗਰੀਮੈਂਟ, ਜਿਸ ਨੂੰ CIS-MOA ਵਜੋਂ ਜਾਣਿਆ ਜਾਂਦਾ ਹੈ, 'ਤੇ ਦਸਤਖਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਸਮਝੌਤੇ 'ਤੇ ਦਸਤਖਤ ਕੀਤੇ ਜਾਣ ਨੂੰ ਲੈ ਕੇ ਕਿਸੇ ਵੀ ਪਾਸਿਓਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਸੰਘੀ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨਾਲ ਸੰਪਰਕ ਕੀਤਾ ਗਿਆ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ।

ਕੁਝ ਦਿਨ ਪਹਿਲਾਂ ਹੀ ਪਾਕਿਸਤਾਨ ਅਤੇ ਅਮਰੀਕਾ ਨੇ ਰੱਖਿਆ ਖੇਤਰ ਸਮੇਤ ਹੋਰ ਖੇਤਰਾਂ ਵਿੱਚ ਆਪਣੇ ਦੁਵੱਲੇ ਸਬੰਧਾਂ ਨੂੰ ਹੋਰ ਵਧਾਉਣ ਲਈ ਸਹਿਮਤੀ ਪ੍ਰਗਟਾਈ ਸੀ। ਇਹ ਸਹਿਮਤੀ ਅਮਰੀਕਾ ਦੀ ਸੈਂਟਰਲ ਕਮਾਂਡ ਦੇ ਮੁਖੀ ਜਨਰਲ ਮਾਈਕਲ ਐਰਿਕ ਕੁਰਾਲਾ ਅਤੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਦੀ ਮੀਟਿੰਗ ਵਿੱਚ ਬਣੀ ਸੀ। ਉਪਰੋਕਤ ਸਮਝੌਤੇ 'ਤੇ ਦਸਤਖਤ ਕਰਨ ਦਾ ਮਤਲਬ ਹੈ ਕਿ ਦੋਵੇਂ ਦੇਸ਼ ਸੰਸਥਾਗਤ ਪ੍ਰਣਾਲੀ ਨੂੰ ਕਾਇਮ ਰੱਖਣ ਦੇ ਪੱਖ ਵਿਚ ਹਨ।


cherry

Content Editor

Related News