'FATF 'ਗ੍ਰੇ ਲਿਸਟ' ਤੋਂ ਬਾਹਰ ਨਿਕਲਣ ਲਈ ਪਾਕਿ ਅੰਤਰਰਾਸ਼ਟਰੀ ਮਾਪਦੰਡਾਂ ਦਾ ਪਾਲਣ ਕਰਨ ਲਈ ਵਚਨਬੱਧ'

Sunday, Jun 19, 2022 - 08:15 PM (IST)

'FATF 'ਗ੍ਰੇ ਲਿਸਟ' ਤੋਂ ਬਾਹਰ ਨਿਕਲਣ ਲਈ ਪਾਕਿ ਅੰਤਰਰਾਸ਼ਟਰੀ ਮਾਪਦੰਡਾਂ ਦਾ ਪਾਲਣ ਕਰਨ ਲਈ ਵਚਨਬੱਧ'

ਇਸਲਾਮਾਬਾਦ-ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਅੱਤਵਾਦ ਦੇ ਵਿੱਤ ਪੋਸ਼ਣ ਨੂੰ ਰੋਕਣ ਅਤੇ ਮਨੀ ਲਾਂਡਰਿੰਗ ਰੋਕੂ ਅੰਤਰਰਾਸ਼ਟਰੀ ਮਾਪਦੰਡਾਂ ਦਾ ਪਾਲਣ ਕਰਨ ਲਈ ਵਚਨਬੱਧ ਹੈ। ਗਲੋਬਲ ਮਨੀ ਲਾਂਡਰਿੰਗ ਅਤੇ ਅੱਤਵਾਦੀ ਵਿੱਤ ਪੋਸ਼ਣ 'ਤੇ ਨਜ਼ਰ ਰੱਖਣ ਵਾਲੀ ਪੈਰਿਸ ਸਥਿਤ ਸੰਸਥਾ ਫਾਈਨੈਂਸ਼ੀਅਲ ਐਕਸ਼ਨ ਟਾਕਸ ਫੋਰਸ (ਐੱਫ.ਏ.ਟੀ.ਐੱਫ.) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਕਿਸਤਾਨ ਉਸ ਦੀ 'ਗ੍ਰੇ ਲਿਸਟ' 'ਚ ਬਣਿਆ ਰਹੇਗਾ।

ਇਹ ਵੀ ਪੜ੍ਹੋ : ਸਿੰਗਾਪੁਰ ਦੇ ਉਪ ਪ੍ਰਧਾਨ ਮੰਤਰੀ ਜਰਮਨੀ 'ਚ ਹੋਏ ਕੋਰੋਨਾ ਪਾਜ਼ੇਟਿਵ

ਇਸ ਨੇ ਕਿਹਾ ਕਿ ਅੱਤਵਾਦ ਦੇ ਵਿੱਤ ਪੋਸ਼ਣ ਨੂੰ ਰੋਕਣ ਲਈ ਸੁਧਾਰਾਂ ਨੂੰ ਲਾਗੂ ਕਰਨ ਲਈ ਸਾਈਟਾਂ ਦਾ ਦੌਰਾ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਦਾ ਨਾਂ ਇਸ ਸੂਚੀ ਤੋਂ ਹਟਾਇਆ ਜਾ ਸਕਦਾ ਹੈ। ਬਿਲਾਵਲ ਨੇ ਇਕ ਬਿਆਨ 'ਚ ਕਿਹਾ ਕਿ ਪਾਕਿਸਤਾਨ ਸਰਕਾਰ ਸਬੰਧਿਤ ਅੰਤਰਰਾਸ਼ਟਰੀ ਮਾਪਦੰਡਾਂ ਦਾ ਪਾਲਣ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਕੇਪ ਹੇਨਲੋਪੇਨ ਸਟੇਟ ਪਾਰਕ ਨੇੜੇ ਸਾਈਕਲ ਤੋਂ ਉਤਰਦੇ ਸਮੇਂ ਡਿੱਗੇ ਰਾਸ਼ਟਰਪਤੀ ਜੋਅ ਬਾਈਡੇਨ

ਉਨ੍ਹਾਂ ਕਿਹਾ ਕਿ ਪਾਕਿਸਤਾਨ ਸਬੰਧਿਤ ਸਾਈਟ ਦੇ ਦੌਰੇ ਅਤੇ ਪ੍ਰਕਿਰਿਆ ਦੇ ਸਫ਼ਲ ਹੋਣ ਨੂੰ ਲੈ ਕੇ ਉਤਸੁਕ ਹਨ, ਜਿਸ ਨਾਲ ਕਿ ਉਹ ਐੱਫ.ਏ.ਟੀ.ਐੱਫ. ਦੀ 'ਗ੍ਰੇ ਲਿਸਟ' ਤੋਂ ਬਾਹਰ ਹੋ ਸਕੇ। ਪਾਕਿਸਤਾਨ ਮਨੀ ਲਾਂਡਰਿੰਗ, ਅੱਤਵਾਦੀ ਵਿੱਤ ਪੋਸ਼ਣ ਨੂੰ ਰੋਕਣ 'ਚ ਅਸਫਲ ਰਹਿਣ ਕਾਰਨ ਜੂਨ 2018 ਤੋਂ ਐੱਫ.ਏ.ਟੀ.ਐੱਫ. ਦੀ ਗ੍ਰੇ ਲਿਸਟ 'ਚ ਹੈ। ਉਸ ਨੂੰ ਸੁਧਾਰ ਕੰਮ ਨੂੰ ਪੂਰਾ ਕਰਨ ਲਈ ਅਕਤੂਬਰ 2019 ਤੱਕ ਦੀ ਕਾਰਜ ਯੋਜਨਾ ਦਿੱਤੀ ਗਈ ਸੀ। 

ਇਹ ਵੀ ਪੜ੍ਹੋ : ਕੀਮਤਾਂ ਨੂੰ ਕੰਟਰੋਲ ਕਰਨ ਲਈ ਖੰਡ ਐਕਸਪੋਰਟ ’ਤੇ ਜਾਰੀ ਰਹਿ ਸਕਦੀਆਂ ਹਨ ਪਾਬੰਦੀਆਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News