ਇਮਰਾਨ ਖਾਨ ਅਤੇ ਉਨ੍ਹਾਂ ਦੇ ਕਰੀਬੀ ਸਾਥੀਆਂ ਨੂੰ ਰਾਹਤ, ਅਦਾਲਤ ਨੇ ਇਸ ਮਾਮਲੇ ''ਚ ਕੀਤਾ ਬਰੀ

Wednesday, Nov 13, 2024 - 06:10 PM (IST)

ਇਮਰਾਨ ਖਾਨ ਅਤੇ ਉਨ੍ਹਾਂ ਦੇ ਕਰੀਬੀ ਸਾਥੀਆਂ ਨੂੰ ਰਾਹਤ, ਅਦਾਲਤ ਨੇ ਇਸ ਮਾਮਲੇ ''ਚ ਕੀਤਾ ਬਰੀ

ਇਸਲਾਮਾਬਾਦ (ਏਜੰਸੀ)- ਇਮਰਾਨ ਖਾਨ ਨੂੰ ਰਾਹਤ ਦਿੰਦੇ ਹੋਏ ਪਾਕਿਸਤਾਨ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਕਰੀਬੀ ਸਹਿਯੋਗੀਆਂ ਨੂੰ ਗੈਰ-ਕਾਨੂੰਨੀ ਇਕੱਠ ਕਰਕੇ ਕਾਨੂੰਨ ਦੀ ਉਲੰਘਣਾ ਦੇ ਮਾਮਲੇ ਵਿਚ ਬਰੀ ਕਰ ਦਿੱਤਾ। ਇਸਲਾਮਾਬਾਦ ਦੀ ਇੱਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਖਾਨ, ਸ਼ੇਖ ਰਾਸ਼ਿਦ, ਅਸਦ ਕੈਸਰ, ਸੈਫੁੱਲਾ ਨਿਆਜ਼ੀ, ਸਦਾਕਤ ਅੱਬਾਸੀ, ਫੈਜ਼ਲ ਜਾਵੇਦ ਅਤੇ ਅਲੀ ਨਵਾਜ਼ ਨੂੰ ਬਰੀ ਕਰ ਦਿੱਤਾ।

ਇਹ ਵੀ ਪੜ੍ਹੋ: ਬਾਈਡੇਨ ਅੱਜ ਓਵਲ ਦਫਤਰ 'ਚ ਟਰੰਪ ਨਾਲ ਕਰਨਗੇ ਮੁਲਾਕਾਤ

ਅਵਾਮੀ ਮੁਸਲਿਮ ਲੀਗ ਦੇ ਮੁਖੀ ਸ਼ੇਖ ਰਸ਼ੀਦ ਨੂੰ ਖਾਨ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਗ੍ਰਹਿ ਮੰਤਰੀ ਨਿਯੁਕਤ ਕੀਤਾ ਗਿਆ ਸੀ। ਜੁਡੀਸ਼ੀਅਲ ਮੈਜਿਸਟਰੇਟ ਯਾਸਿਰ ਮਹਿਮੂਦ ਨੇ ਐਂਪਲੀਫਾਇਰ ਐਕਟ ਅਤੇ ਹੋਰ ਕਾਨੂੰਨ ਦੀ ਉਲੰਘਣਾ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ। ਇਹ ਮਾਮਲਾ 20 ਅਗਸਤ 2022 ਨੂੰ ਇਸਲਾਮਾਬਾਦ ਦੇ ਆਬਪਾਰਾ ਪੁਲਸ ਥਾਣੇ ਵਿਚ ਦਰਜ ਕੀਤਾ ਗਿਆ ਸੀ, ਜਿਸ ਵਿਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੀ ਅਗਵਾਈ ਵਾਲੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਜਨਤਕ ਵਿਵਸਥਾ ਦੀ ਉਲੰਘਣਾ ਦਾ ਦੋਸ਼ ਲਗਾਇਆ ਗਿਆ ਸੀ। ਪਿਛਲੇ ਸਾਲ ਅਗਸਤ ਤੋਂ ਜੇਲ੍ਹ ਵਿੱਚ ਬੰਦ ਖਾਨ ਲਈ ਇਸ ਕੇਸ ਦਾ ਖਾਰਜ ਹੋਣਾ ਰਾਹਤ ਦੀ ਗੱਲ ਹੈ। ਅਪ੍ਰੈਲ 2022 ਵਿੱਚ ਖਾਨ ਦੀ ਸਰਕਾਰ ਡਿੱਗਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਦਰਜਨਾਂ ਕੇਸ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਨੇ ਸਾਬਕਾ ਫ਼ੌਜੀ ਤੇ TV  ਹੋਸਟ ਨੂੰ ਅਮਰੀਕਾ ਦਾ ਅਗਲਾ ਰੱਖਿਆ ਸਕੱਤਰ ਕੀਤਾ ਨਿਯੁਕਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News