ਇਮਰਾਨ ਖਾਨ ਤੇ ਬੁਸ਼ਰਾ ਬੀਬੀ ਦੀਆਂ ਵਧੀਆਂ ਮੁਸ਼ਕਲਾਂ, ''ਗੈਰ-ਇਸਲਾਮਿਕ'' ਨਿਕਾਹ ਮਾਮਲੇ ''ਚ ਦੋਸ਼ੀ ਕਰਾਰ

Wednesday, Jan 17, 2024 - 11:20 AM (IST)

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਇਕ ਅਦਾਲਤ ਨੇ ਮੰਗਵਾਲਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇਸਲਾਮਿਕ ਕਾਨੂੰਨ ਦੇ ਖਿਲਾਫ ਜਾ ਕੇ ਨਿਕਾਹ ਕਰਾਉਣ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ ਹੈ। ਮੀਡੀਆ 'ਚ ਪ੍ਰਕਾਸ਼ਿਤ ਇਕ ਖ਼ਬਰ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਜੀਓ ਟੀਵੀ ਦੀ ਖ਼ਬਰ ਮੁਤਾਬਕ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ (ਪੀ.ਟੀ.ਆਈ.) ਦੇ 71 ਸਾਲਾ ਸੰਸਥਾਪਕ ਅਤੇ ਉਨ੍ਹਾਂ ਦੀ ਪਤਨੀ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇਹ ਮਾਮਲਾ ਪਿਛਲੇ ਮਹੀਨੇ ਬੁਸ਼ਰਾ ਦੇ ਸਾਬਕਾ ਪਤੀ ਖਵਾਰ ਮੇਨਕਾ ਨੇ ਦਾਇਰ ਕਰਾਇਆ ਸੀ।

ਇਹ ਵੀ ਪੜ੍ਹੋ: ਜਾਪਾਨ 'ਚ ਰਨਵੇ 'ਤੇ ਫਿਰ 2 ਜਹਾਜ਼ਾਂ ਦੀ ਟੱਕਰ, ਇਕ ਜਹਾਜ਼ 'ਚ 289 ਲੋਕ ਸਨ ਸਵਾਰ

ਸੀਨੀਅਰ ਸਿਵਲ ਜੱਜ ਕੁਦਰਤੁੱਲਾ ਨੇ ਉੱਚ ਸੁਰੱਖਿਆ ਵਾਲੀ ਅਦਿਆਲਾ ਜੇਲ੍ਹ ਵਿੱਚ ਖਾਨ ਦੀ ਮੌਜੂਦਗੀ ਵਿੱਚ ਸਾਰੇ ਦੋਸ਼ ਪੜ੍ਹੇ। ਚੈਨਲ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਮੌਜੂਦ ਨਹੀਂ ਸੀ, ਜਿਸ ਨਾਲ ਜੱਜ ਨਾਰਾਜ਼ ਹੋ ਗਏ, ਕਿਉਂਕਿ ਪਿਛਲੀ ਵਾਰ ਵੀ ਉਨ੍ਹਾਂ ਦੀ ਗੈਰ-ਹਾਜ਼ਰੀ ਕਾਰਨ ਦੋਸ਼ ਮੁਲਤਵੀ ਕਰ ਦਿੱਤੇ ਗਏ ਸਨ। ਇਸ ਤੋਂ ਇੱਕ ਦਿਨ ਪਹਿਲਾਂ ਇਸਲਾਮਾਬਾਦ ਹਾਈ ਕੋਰਟ ਨੇ ਮੇਨਕਾ ਵੱਲੋਂ ਦਾਇਰ ਕੇਸ ਨੂੰ ਖਾਰਜ ਕਰਨ ਲਈ ਬੁਸ਼ਰਾ ਬੀਬੀ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਿਛਲੇ ਮਹੀਨੇ ਮੇਨਕਾ ਨੇ ਖਾਨ ਅਤੇ ਬੁਸ਼ਰਾ ਦੇ ਵਿਆਹ ਨੂੰ ਚੁਣੌਤੀ ਦਿੰਦੇ ਹੋਏ ਇਸਲਾਮਾਬਾਦ ਦੀ ਇੱਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਦਾ ਰੁਖ ਕੀਤਾ ਸੀ।

ਇਹ ਵੀ ਪੜ੍ਹੋ: CM ਮਾਨ ਤੇ DGP ਨੂੰ ਧਮਕੀ ਮਿਲਣ ਦਾ ਮਾਮਲਾ, ਜਾਖੜ ਨੇ US ਤੋਂ ਪੰਨੂ ਖ਼ਿਲਾਫ਼ ਸਖ਼ਤ ਐਕਸ਼ਨ ਦੀ ਕੀਤੀ ਅਪੀਲ

ਪਟੀਸ਼ਨਰ ਮੁਹੰਮਦ ਹਨੀਫ਼ ਵੱਲੋਂ ਪੀ.ਟੀ.ਆਈ. ਮੁਖੀ ਦੇ ਨਿਕਾਹ ਨੂੰ ਚੁਣੌਤੀ ਦੇਣ ਵਾਲੀ ਅਜਿਹੀ ਪਟੀਸ਼ਨ ਵਾਪਸ ਲੈਣ ਤੋਂ ਇੱਕ ਦਿਨ ਬਾਅਦ ਹੀ ਮੇਨਕਾ ਨੇ ਇਹ ਪਟੀਸ਼ਨ ਦਾਖ਼ਲ ਕੀਤੀ ਸੀ। ਖਾਨ ਦੇ ਨਿਕਾਹ ਨੂੰ ਲੈ ਕੇ ਵਿਵਾਦ ਉਦੋਂ ਹੋਰ ਵਧ ਗਿਆ ਜਦੋਂ ਮੇਨਕਾ ਨੇ ਇਕ ਨਿੱਜੀ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਕਿਹਾ ਕਿ ਖਾਨ ਨੇ ਬੁਸ਼ਰਾ ਦੀ ਇਦਤ ਦੌਰਾਨ ਉਸ ਨਾਲ ਨਿਕਾਹ ਕੀਤਾ ਸੀ। ਦਰਅਸਲ, ਜੇਕਰ ਕਿਸੇ ਮੁਸਲਿਮ ਔਰਤ ਦੇ ਪਤੀ ਦੀ ਮੌਤ ਹੋ ਜਾਂਦੀ ਹੈ ਜਾਂ ਤਲਾਕ ਹੋ ਜਾਂਦਾ ਹੈ ਤਾਂ ਉਸਨੂੰ ਇੱਕ ਨਿਸ਼ਚਿਤ ਸਮੇਂ ਲਈ ਇਦਤ ਕਰਨੀ ਪੈਂਦੀ ਹੈ ਅਤੇ ਇਸ ਸਮੇਂ ਦੌਰਾਨ ਉਹ ਦੁਬਾਰਾ ਨਿਕਾਹ ਨਹੀਂ ਕਰ ਸਕਦੀ ਹੈ।

ਇਹ ਵੀ ਪੜ੍ਹੋ: UK 'ਚ ਭਾਰਤੀ ਮੂਲ ਦੀ ਡਾਕਟਰ ਨੂੰ ਸਕੂਲੀ ਵਿਦਿਆਰਥਣ ਨੂੰ ਦੇਣਾ ਪਵੇਗਾ 1.41 ਕਰੋੜ ਰੁਪਏ ਹਰਜਾਨਾ, ਜਾਣੋ ਵਜ੍ਹਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News