ਪਾਕਿ 'ਚ ਇਮਰਾਨ ਖਾਨ ਦੀਆਂ ਭੈਣਾਂ ਤੇ ਰਿਸ਼ਤੇਦਾਰ ਨੂੰ ਭਗੌੜਾ ਘੋਸ਼ਿਤ ਕਰਨ ਦੀ ਪ੍ਰਤੀਕਿਰਿਆ ਸ਼ੁਰੂ

Tuesday, Jul 25, 2023 - 01:56 PM (IST)

ਇੰਟਰਨੈਸ਼ਨਲ ਡੈਸਕ— ਪਾਕਿਸਤਾਨ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਇੱਥੇ ਇਤਿਹਾਸਕ ਕੋਰ ਕਮਾਂਡਰ ਹਾਊਸ 'ਤੇ ਹਮਲੇ ਨਾਲ ਜੁੜੇ ਇਕ ਮਾਮਲੇ 'ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਦੋ ਭੈਣਾਂ ਅਤੇ ਇਕ ਰਿਸ਼ਤੇਦਾਰ ਨੂੰ ਭਗੌੜਾ ਐਲਾਨ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਖਾਨ ਨੂੰ ਮਈ 'ਚ ਭ੍ਰਿਸ਼ਟਾਚਾਰ ਦੇ ਇੱਕ ਕਥਿਤ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਇਹ ਹਮਲਾ ਕੀਤਾ ਗਿਆ ਸੀ। ਇਸਲਾਮਾਬਾਦ ਹਾਈ ਕੋਰਟ ਦੁਆਰਾ 9 ਮਈ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਸਮਰਥਕਾਂ ਦੀ ਭੀੜ ਨੇ ਜਿਨਾਹ ਹਾਊਸ ਦੇ ਨਾਂ ਨਾਲ ਪਛਾਣੇ ਜਾਣ ਵਾਲੇ ਕੋਰ ਕਮਾਂਡਰ ਹਾਊਸ 'ਚ ਭੰਨਤੋੜ ਕੀਤੀ ਅਤੇ ਉਸ ਨੂੰ ਅੱਗ ਲਗਾ ਦਿੱਤੀ ਸੀ।
ਅਦਾਲਤ ਦੇ ਇਕ ਅਧਿਕਾਰੀ ਨੇ ਸੁਣਵਾਈ ਤੋਂ ਬਾਅਦ ਕਿਹਾ, “ਅੱਤਵਾਦ ਵਿਰੋਧੀ ਅਦਾਲਤ (ਏਟੀਸੀ) ਲਾਹੌਰ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਦੋ ਭੈਣਾਂ-ਅਲੀਮਾ ਖਾਨ ਅਤੇ ਡਾਕਟਰ ਉਜ਼ਮਾ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਹਸਨ ਨਿਆਜ਼ੀ ਅਤੇ 19 ਹੋਰ ਪੀਟੀਆਈ ਨੇਤਾਵਾਂ ਨੂੰ ਭਗੌੜਾ ਕਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਲਾਹੌਰ ਕੋਰ ਕਮਾਂਡਰ ਹਾਊਸ 'ਤੇ ਹਮਲੇ 'ਚ ਕਥਿਤ ਸ਼ਮੂਲੀਅਤ ਦੇ ਮਾਮਲੇ 'ਚ ਉਹ ਲਗਾਤਾਰ ਅਦਾਲਤੀ ਸੁਣਵਾਈ 'ਚ ਹਾਜ਼ਰ ਨਹੀਂ ਹੋ ਰਹੇ ਸਨ।'' ਏਟੀਸੀ ਨੇ 16 ਅਗਸਤ ਨੂੰ ਅਖਬਾਰਾਂ 'ਚ ਇਕ ਇਸ਼ਤਿਹਾਰ ਜਾਰੀ ਕਰਕੇ ਦੋਸ਼ੀਆਂ ਨੂੰ ਅਗਲੀ ਸੁਣਵਾਈ 'ਤੇ ਅਦਾਲਤ 'ਚ ਪੇਸ਼ ਹੋਣ ਦਾ ਹੁਕਮ ਦਿੱਤਾ, ਅਜਿਹਾ ਨਾ ਕਰਨ 'ਤੇ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਜਾਵੇਗਾ।
ਪੀਟੀਆਈ ਦੇ ਜਿਨ੍ਹਾਂ ਨੇਤਾਵਾਂ 'ਤੇ ਭਗੌੜਾ ਅਪਰਾਧੀ ਘੋਸ਼ਿਤ ਹੋਣ ਦੀ ਤਲਵਾਰ ਲਟਕ ਰਹੀ ਹੈ ਉਨ੍ਹਾਂ 'ਚ ਸੀਨੇਟਰ ਆਜ਼ਮ ਸਵਾਤੀ ਅਤੇ ਸਾਬਕਾ ਮੰਤਰੀ ਮੁਰਾਦ ਸਈਦ, ਅਲੀ ਅਮੀਨ ਗੰਡਾਪੁਰ, ਫਾਰੂਕ ਹਬੀਬ, ਮੀਆਂ ਅਸਲਮ ਅਤੇ ਹਮਾਦ ਅਜ਼ਹਰ ਸ਼ਾਮਲ ਹਨ। ਪਾਕਿਸਤਾਨ 'ਚ 9 ਮਈ ਨੂੰ ਅਰਧ ਸੈਨਿਕ ਰੇਂਜਰਾਂ ਦੁਆਰਾ ਇੱਕ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਖਾਨ (70) ਦੀ ਗ੍ਰਿਫ਼ਤਾਰੀ ਤੋਂ ਬਾਅਦ ਬੇਮਿਸਾਲ ਸਰਕਾਰ ਵਿਰੋਧੀ ਪ੍ਰਦਰਸ਼ਨ ਹੋਏ। ਖਾਨ ਨੂੰ ਬਾਅਦ 'ਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ। ਪ੍ਰਦਰਸ਼ਨਾਂ ਦੌਰਾਨ ਰਾਵਲਪਿੰਡੀ 'ਚ ਫੌਜੀ ਹੈੱਡਕੁਆਰਟਰ ਸਮੇਤ ਕਈ ਫੌਜੀ ਸਥਾਪਨਾਵਾਂ ਅਤੇ ਸਰਕਾਰੀ ਇਮਾਰਤਾਂ ਨੂੰ ਭੰਨਤੋੜ ਜਾਂ ਅੱਗ ਲਗਾ ਦਿੱਤੀ ਗਈ ਸੀ। ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਦੀਆਂ 100 ਤੋਂ ਵੱਧ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Aarti dhillon

Content Editor

Related News