ਪਾਕਿਸਤਾਨ: ਅਦਾਲਤ ਨੇ ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ 4 ਅਪ੍ਰੈਲ ਨੂੰ ਪੇਸ਼ ਕਰਨ ਦਾ ਦਿੱਤਾ ਹੁਕਮ

03/26/2024 9:42:42 AM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 4 ਅਪ੍ਰੈਲ ਨੂੰ ਜੇਲ੍ਹ ਵਿਚ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਉਸੇ ਦਿਨ ਵੱਖ-ਵੱਖ ਮਾਮਲਿਆਂ 'ਚ ਜ਼ਮਾਨਤ ਦੀ ਬੇਨਤੀ ਕਰਨ ਵਾਲੀ ਖਾਨ ਦੀ ਅਪੀਲ 'ਤੇ ਸੁਣਵਾਈ ਹੋਵੇਗੀ। ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਦੇ ਜੱਜ ਤਾਹਿਰ ਅੱਬਾਸ ਸਿਪਰਾ ਨੇ ਤੋਸ਼ਾਖਾਨਾ ਤੋਹਫ਼ਿਆਂ ਨਾਲ ਸਬੰਧਤ ਕਥਿਤ ਜਾਅਲਸਾਜ਼ੀ ਦੇ ਮਾਮਲੇ ਵਿੱਚ ਖਾਨ ਅਤੇ ਬੁਸ਼ਰਾ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਹ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ: ਪਾਕਿਸਤਾਨ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਸਿਆਸੀ ਪਾਰਟੀਆਂ ਮਿਲ ਕੇ ਕੰਮ ਕਰਨ: ਜ਼ਰਦਾਰੀ

ਖਾਨ ਨੇ 9 ਮਈ ਨੂੰ ਹੋਏ ਹਿੰਸਾ ਮਾਮਲੇ 'ਚ ਜ਼ਮਾਨਤ ਦੀ ਵੀ ਬੇਨਤੀ ਕੀਤੀ ਹੈ। ਇਹ ਹੁਕਮ ਉਦੋਂ ਜਾਰੀ ਕੀਤਾ ਗਿਆ, ਜਦੋਂ ਅਦਿਆਲਾ ਜੇਲ੍ਹ ਦੇ ਅਧਿਕਾਰੀ ਵੀਡੀਓ ਕਾਨਫਰੰਸ ਰਾਹੀਂ ਖਾਨ ਨੂੰ ਪੇਸ਼ ਕਰਨ ਵਿੱਚ ਅਸਫਲ ਰਹੇ, ਜਿਸ ਲਈ ਪਿਛਲੀ ਸੁਣਵਾਈ ਵਿੱਚ ਇਹ ਹੁਕਮ ਜਾਰੀ ਕੀਤਾ ਗਿਆ ਸੀ। ਅਪ੍ਰੈਲ 2022 ਵਿਚ ਸਰਕਾਰ ਤੋਂ ਹਟਣ ਦੇ ਬਾਅਦ ਖਾਨ ਖ਼ਿਲਾਫ਼ ਕਈ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਨੂੰ ਪਹਿਲਾਂ ਹੀ ਘੱਟੋ-ਘੱਟ ਚਾਰ ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ ਦੋ ਮਾਮਲਿਆਂ ਵਿੱਚ ਉਨ੍ਹਾਂ ਦੀ ਪਤਨੀ ਸਹਿ-ਦੋਸ਼ੀ ਹੈ।

ਇਹ ਵੀ ਪੜ੍ਹੋ: ਪੈਪਸੀਕੋ ਦੀ ਸਾਬਕਾ CEO ਇੰਦਰਾ ਨੂਈ ਨੇ US ’ਚ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ ਸਲਾਹ- ਸਾਵਧਾਨ ਰਹੋ ਤੇ ਨਸ਼ਿਆਂ ਤੋਂ ਬਚੋ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News