ਅਦਾਲਤ ਨੇ ਕੁਰੈਸ਼ੀ ਦੇ 30 ਦਿਨਾਂ ਦੇ ਰਿਮਾਂਡ ਦੀ ਮੰਗ ਵਾਲੀ ਪਟੀਸ਼ਨ ’ਤੇ ਫੈਸਲਾ ਸੁਰੱਖਿਅਤ ਰੱਖਿਆ

Friday, Dec 29, 2023 - 10:40 AM (IST)

ਇਸਲਾਮਾਬਾਦ - ਪਾਕਿਸਤਾਨ ਦੀ ਇਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਉਪ-ਪ੍ਰਧਾਨ ਸ਼ਾਹ ਮਹਿਮੂਦ ਕੁਰੈਸ਼ੀ ਦੇ 30 ਦਿਨਾਂ ਦੇ ਰਿਮਾਂਡ ਦੀ ਮੰਗ ਕਰਨ ਵਾਲੀ ਪੁਲਸ ਦੀ ਪਟੀਸ਼ਨ ’ਤੇ ਵੀਰਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਹ ਜਾਣਕਾਰੀ ਇਕ ਮੀਡੀਆ ਰਿਪੋਰਟ ’ਚ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਗਾਇਕ ਬੀ ਪਰਾਕ ਦੀਆਂ ਅੱਖਾਂ ਹੋਈਆਂ ਨਮ, ਪਿਤਾ ਨੂੰ ਯਾਦ ਕਰ ਲਿਖੀ ਭਾਵੁਕ ਪੋਸਟ

ਪੁਲਸ ਨੇ 9 ਮਈ ਨੂੰ ਫੌਜ ਦੇ ਹੈੱਡਕੁਆਰਟਰ ’ਤੇ ਹੋਏ ਹਮਲੇ ਦੇ ਮਾਮਲੇ ’ਚ ਜੇਲ ’ਚ ਬੰਦ ਕੁਰੈਸ਼ੀ ਨੂੰ 30 ਦਿਨਾਂ ਲਈ ਹਿਰਾਸਤ ’ਚ ਦਿੱਤੇ ਜਾਣ ਦੀ ਮੰਗ ਕੀਤੀ ਹੈ। ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ (67) ਨੂੰ ਅਡਿਆਲਾ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਬੁੱਧਵਾਰ ਨੂੰ ਮੁੜ ਗ੍ਰਿਫਤਾਰ ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਨਾਲ ਪੁਲਸ ਨੇ ਕਥਿਤ ਤੌਰ ’ਤੇ ਮਾੜਾ ਵਰਤਾਓ ਕੀਤਾ। ਕੁਰੈਸ਼ੀ ਅਤੇ ਉਨ੍ਹਾਂ ਦੀ ਪਾਰਟੀ ਨੇ ਇਸ ਕਦਮ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਦੀ ਭ੍ਰਿਸ਼ਟਾਚਾਰ ਦੇ ਇਕ ਕਥਿਤ ਮਾਮਲੇ ਵਿੱਚ ਗ੍ਰਿਫਤਾਰੀ ਤੋਂ ਬਾਅਦ ਜੇਲ ਵਿੱਚ ਬੰਦ ਇਮਰਾਨ ਖਾਨ ਦੇ ਸਮਰਥਕਾਂ ਨੇ 9 ਮਈ ਨੂੰ ਫੌਜੀ ਅਤੇ ਸਰਕਾਰੀ ਅਦਾਰਿਆਂ ’ਤੇ ਹਮਲੇ ਕੀਤੇ ਸਨ।

ਇਹ ਖ਼ਬਰ ਵੀ ਪੜ੍ਹੋ : ਰਣਬੀਰ ਕਪੂਰ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ, ਕ੍ਰਿਸਮਸ ਮੌਕੇ ਕੀਤੀ ਸੀ ਇਹ ਹਰਕਤ

ਕੁਰੈਸ਼ੀ ਦੇ ਵਕੀਲ ਮਲਿਕ ਇਮਰਾਨ ਨੇ ਅਦਾਲਤ ਨੂੰ ਦੱਸਿਆ ਕਿ ਰਿਪੋਰਟ ਵਿਚ ਜਾਂ ਪੀ. ਟੀ. ਆਈ. ਨੇਤਾ ਦੇ ਭਾਸ਼ਣ ਵਿਚ ਅਜਿਹਾ ਕੋਈ ਸ਼ਬਦ ਨਹੀਂ ਹੈ, ਜਿਸ ਦੇ ਆਧਾਰ ’ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਕੁਰੈਸ਼ੀ ਦੇ 30 ਦਿਨਾਂ ਦੇ ਰਿਮਾਂਡ ਦੀ ਮੰਗ ਕਰਨ ਵਾਲੀ ਪੁਲਸ ਦੀ ਪਟੀਸ਼ਨ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

 


sunita

Content Editor

Related News