ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦਾ 'ਸੁਰੱਖਿਆ ਕਵਚ' ਬਣਿਆ ਪਾਕਿਸਤਾਨ
Thursday, Jan 13, 2022 - 11:38 AM (IST)
ਲਾਹੌਰ (ਭਾਸ਼ਾ)- ਪਾਕਿਸਤਾਨ ਦੀ ਇਕ ਅੱਤਵਾਦ ਰੋਕੂ ਅਦਾਲਤ ਨੇ ਬੁੱਧਵਾਰ ਨੂੰ ਮੁੰਬਈ ਹਮਲੇ ਦੇ ਮਾਸਟਰਮਾਈਂਡ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਦੇ ਘਰ ਦੇ ਬਾਹਰ ਹੋਏ ਬੰਬ ਧਮਾਕੇ ਵਿਚ ਭੂਮਿਕਾ ਨਿਭਾਉਣ ਨੂੰ ਲੈ ਕੇ 4 ਲੋਕਾਂ ਨੂੰ ਦੋਸ਼ੀ ਠਹਿਰਾਉਂਦੇ ਹੋਏ ਮੌਤ ਦੀ ਸਜ਼ਾ ਸੁਣਾਈ। ਅਦਾਲਤ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਸਾਲ ਜੂਨ ਵਿਚ ਸਈਦ ਦੇ ਘਰ ਦੇ ਬਾਹਰ ਇਕ ਕਾਰ ਬੰਬ ਧਮਾਕਾ ਹੋਇਆ ਸੀ, ਜਿਸ ਵਿਚ 3 ਲੋਕਾਂ ਦੀ ਮੌਤ ਹੋ ਗਈ ਸੀ। ਤੁਹਾਨੂੰ ਇਥੇ ਦੱਸ ਦੇਈਏ ਕਿ ਹਾਫਿਜ਼ ਸਈਦ ਦੇ ਘਰ ਦੇ ਬਾਹਰ ਧਮਾਕਾ ਕਰਨ ਵਾਲਿਆਂ ਨੂੰ ਤਾਂ ਸਜ਼ਾ ਦੇ ਦਿੱਤੀ ਗਈ ਹੈ ਪਰ ਭਾਰਤ ਖ਼ਿਲਾਫ਼ ਕਾਰਵਾਈਆਂ 'ਤੇ ਉਸ ਖ਼ਿਲਾਫ਼ ਕੋਈ ਐਕਸ਼ਨ ਨਗੀਂ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪਾਕਿਸਤਾਨ 'ਚ 7 ਮਹੀਨਿਆਂ ਦੇ ਬੱਚੇ ਉੱਤੇ ਕੇਸ ਦਰਜ, SHO ਸਸਪੈਂਡ
ਅੱਤਵਾਦ ਰੋਕੂ ਅਦਾਲਤ ਦੇ ਜੱਜ ਅਰਸ਼ਦ ਭੁੱਟਾ ਨੇ ਇੱਥੇ ਕੋਟ ਲਖਪਤ ਜੇਲ੍ਹ ਵਿਚ ਬੰਦ ਕਮਰੇ ਵਿਚ ਹੋਈ ਸੁਣਵਾਈ ਦੌਰਾਨ ਆਇਸ਼ਾ ਬੀਬੀ ਨਾਮ ਦੀ ਇਕ ਔਰਤ ਨੂੰ 5 ਸਾਲ ਜੇਲ੍ਹ ਦੀ ਸਜ਼ਾ ਵੀ ਸੁਣਾਈ ਹੈ। ਅਦਾਲਤ ਦੇ ਅਧਿਕਾਰੀ ਨੇ ਦੱਸਿਆ, ‘ਲਾਹੌਰ ਦੀ ਅੱਤਵਾਦ ਰੋਕੂ ਅਦਾਲਤ ਨੇ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਈਦ ਗੁਲ, ਪੀਟਰ ਪਾਲ ਡੇਵਿਡ, ਸੱਜਾਦ ਸ਼ਾਹ ਅਤੇ ਜ਼ਿਆਉੱਲਾ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਕ ਹੋਰ ਦੋਸ਼ੀ ਆਇਸ਼ਾ ਬੀਬੀ ਨੂੰ 5 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ।’
ਇਹ ਵੀ ਪੜ੍ਹੋ: ਕੋਰੋਨਾ ਦਾ ਖ਼ੌਫ: ਕੈਨੇਡਾ ਦੇ ਕਿਊਬਿਕ ਸੂਬੇ ’ਚ ਟੀਕਾ ਨਾ ਲਵਾਉਣ ਵਾਲਿਆਂ ਲਈ ਲਾਗੂ ਹੋਇਆ ਇਹ ਨਿਯਮ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।