ਪਾਕਿ ਦੀ ਅਦਾਲਤ ਨੇ ਭਾਰਤੀ ਨਾਗਰਿਕ ਨੂੰ ਡਿਪੋਰਟ ਕਰਨ ''ਚ ਅਸਫਲ ਰਹਿਣ ''ਤੇ ਗ੍ਰਹਿ ਮੰਤਰਾਲਾ ਨੂੰ ਲਾਈ ਫਟਕਾਰ

03/16/2024 5:41:51 PM

ਕਰਾਚੀ (ਭਾਸ਼ਾ)- ਪਾਕਿਸਤਾਨ ਦੀ ਇਕ ਅਦਾਲਤ ਨੇ 11 ਸਾਲ ਪਹਿਲਾਂ ਗ੍ਰਿਫਤਾਰ ਕੀਤੇ ਗਏ ਇਕ ਭਾਰਤੀ ਨਾਗਰਿਕ ਨੂੰ ਅਦਾਲਤੀ ਹੁਕਮਾਂ ਦੇ ਬਾਵਜੂਦ ਦੇਸ਼ ਨਿਕਾਲਾ ਦੇਣ ਵਿਚ ਨਾਕਾਮ ਰਹਿਣ 'ਤੇ ਗ੍ਰਹਿ ਮੰਤਰਾਲਾ ਦੀ ਆਲੋਚਨਾ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਸਬੰਧਤ ਸਕੱਤਰ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਣ ਲਈ ਬੁਲਾਇਆ ਜਾਵੇਗਾ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਦਾ ਵਿਭਾਗ ਅਜਿਹੇ ਮਾਮਲਿਆਂ ਵਿਚ ਕਿਵੇਂ ਕੰਮ ਕਰ ਰਿਹਾ ਹੈ। ਸ਼ਨੀਵਾਰ ਨੂੰ 'ਡਾਨ' ਅਖਬਾਰ ਨੇ ਖ਼ਬਰ ਦਿੱਤੀ ਹੈ ਕਿ ਸਿੰਧ ਹਾਈ ਕੋਰਟ ਦੇ ਜਸਟਿਸ ਮੁਹੰਮਦ ਕਰੀਮ ਖਾਨ ਆਗਾ ਦੀ ਸਿੰਗਲ ਬੈਂਚ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰਾਲਾ ਨੂੰ ਮਾਮਲੇ ਦੇ ਤੱਥਾਂ ਤੋਂ ਚੰਗੀ ਤਰ੍ਹਾਂ ਜਾਣੂ ਇਕ ਅਧਿਕਾਰੀ ਨੂੰ ਨਿਯੁਕਤ ਕਰਨ ਜਾਂ ਅਗਲੀ ਸੁਣਵਾਈ ਦੌਰਾਨ ਪਾਲਣਾ ਰਿਪੋਰਟ ਦਾਇਰ ਕਰਨ ਦੀ ਹਦਾਇਤ ਕੀਤੀ।

ਇਹ ਵੀ ਪੜ੍ਹੋ: ਦਰਦਨਾਕ; ਹੀਟਰ ਲਗਾ ਕੇ ਸੁੱਤਾ ਸੀ ਪਰਿਵਾਰ, ਅੱਗ ਲੱਗਣ ਕਾਰਨ ਬੱਚਿਆਂ ਸਣੇ ਪੂਰਾ ਟੱਬਰ ਹੋਇਆ ਖ਼ਤਮ

ਮੋਬੀਨਾ ਟਾਊਨ ਥਾਣਾ ਪੁਲਸ ਨੇ 2013 'ਚ ਅਬੁਲ ਹਸਨ ਇਸਪਾਹਾਨੀ ਰੋਡ ਨੇੜਿਓਂ ਅਬਦੁਲ ਮੁਗਾਨੀ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਸ 'ਤੇ ਵਿਦੇਸ਼ੀ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਸੈਸ਼ਨ ਅਦਾਲਤ ਨੇ 2017 ਵਿੱਚ ਉਸ ਨੂੰ 6 ਮਹੀਨੇ ਦੀ ਸਜ਼ਾ ਸੁਣਾਈ ਸੀ। ਮੁਲਜ਼ਮ ਨੇ ਆਪਣੀ ਸਜ਼ਾ ਖਿਲਾਫ ਸਿੰਧ ਹਾਈ ਕੋਰਟ 'ਚ ਅਪੀਲ ਦਾਇਰ ਕੀਤੀ ਸੀ। ਖ਼ਬਰ ਵਿਚ ਕਿਹਾ ਗਿਆ ਹੈ ਕਿ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਅਪੀਲਕਰਤਾ ਇਕ ਭਾਰਤੀ ਨਾਗਰਿਕ ਹੈ, ਜਦਕਿ ਗ੍ਰਹਿ ਮੰਤਰਾਲਾ ਕੋਸ਼ਿਸ਼ਾਂ ਦੀ ਘਾਟ ਕਾਰਨ ਉਸ ਦੀ ਨਾਗਰਿਕਤਾ ਦੀ ਪੁਸ਼ਟੀ ਨਹੀਂ ਕਰ ਸਕਿਆ।

ਇਹ ਵੀ ਪੜ੍ਹੋ: ਕੀ ਕੈਨੇਡਾ ਦੇ PM ਜਸਟਿਨ ਟਰੂਡੋ ਛੱਡ ਦੇਣਗੇ ਸਿਆਸਤ? ਜਾਣਨ ਲਈ ਪੜ੍ਹੋ ਪੂਰੀ ਖ਼ਬਰ

ਬੈਂਚ ਨੇ ਕਿਹਾ ਕਿ ਕਿਉਂਕਿ ਅਪੀਲਕਰਤਾ ਆਪਣੀ ਸਜ਼ਾ ਪੂਰੀ ਕਰ ਚੁੱਕਾ ਹੈ, ਇਸ ਲਈ ਜੇਲ੍ਹ ਸੁਪਰਡੈਂਟ ਨੂੰ ਗ੍ਰਹਿ ਵਿਭਾਗ ਰਾਹੀਂ ਉਸ ਦੇ ਦੇਸ਼ ਵਾਪਸ ਭੇਜੇ ਜਾਣ ਦਾ ਪ੍ਰਬੰਧ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ। ਸ਼ੁੱਕਰਵਾਰ ਨੂੰ ਮੰਤਰਾਲਾ ਦੇ ਇੱਕ ਸੈਕਸ਼ਨ ਅਧਿਕਾਰੀ ਨੇ ਕਿਹਾ ਕਿ ਕੁਝ ਪ੍ਰਕਿਰਿਆ ਸੰਬੰਧੀ ਮੁੱਦਿਆਂ ਕਾਰਨ ਉਸ ਨੂੰ ਦੇਸ਼ ਨਿਕਾਲਾ ਨਹੀਂ ਦਿੱਤਾ ਗਿਆ। ਜਸਟਿਸ ਆਗਾ ਨੇ ਆਪਣੇ ਆਦੇਸ਼ ਵਿੱਚ ਕਿਹਾ,'ਮੈਨੂੰ ਇਹ ਬਹੁਤ ਅਸਾਧਾਰਨ ਲੱਗਦਾ ਹੈ ਕਿ 7 ਸਾਲ ਬੀਤ ਜਾਣ ਤੋਂ ਬਾਅਦ ਵੀ ਗ੍ਰਹਿ ਮੰਤਰਾਲਾ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਸਕਿਆ ਹੈ ਕਿ ਅਪੀਲਕਰਤਾ ਭਾਰਤੀ ਨਾਗਰਿਕ ਹੈ ਜਾਂ ਨਹੀਂ। ਇਸ ਦਾ ਮੁੱਖ ਕਾਰਨ ਗ੍ਰਹਿ ਮੰਤਰਾਲਾ ਦੇ ਯਤਨਾਂ ਦੀ ਘਾਟ ਹੈ।' ਅਦਾਲਤ ਨੇ ਕਿਹਾ, "ਇਹ ਉਮੀਦ ਕੀਤੀ ਜਾਂਦੀ ਹੈ ਕਿ ਸੁਣਵਾਈ ਦੀ ਅਗਲੀ ਤਾਰੀਖ਼ 'ਤੇ, ਗ੍ਰਹਿ ਮੰਤਰਾਲਾ ਦੇ ਸਕੱਤਰ ਮਾਮਲੇ ਦੇ ਤੱਥਾਂ ਤੋਂ ਚੰਗੀ ਤਰ੍ਹਾਂ ਜਾਣੂ ਇਕ ਅਧਿਕਾਰੀ ਨੂੰ ਭੇਜਣਗੇ ਜਾਂ ਅਪੀਲਕਰਤਾ ਦੇ ਦੇਸ਼ ਨਿਕਾਲੇ ਸਬੰਧੀ  (ਡਿਪਟੀ ਅਟਾਰਨੀ ਜਨਰਲ) ਰਾਹੀਂ ਆਪਣੀ ਪਾਲਣਾ ਰਿਪੋਰਟ ਦਾਇਰ ਕਰਨਗੇ।"

ਇਹ ਵੀ ਪੜ੍ਹੋ: ਉੱਤਰੀ ਕੋਰੀਆ ਦੇ ਨੇਤਾ ਕਿਮ ਨੇ ਪੁਤਿਨ ਵੱਲੋਂ ਤੋਹਫੇ 'ਚ ਦਿੱਤੀ ਲਗਜ਼ਰੀ ਕਾਰ ਲਿਮੋਜ਼ਿਨ ਦੀ ਕੀਤੀ ਸਵਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News