ਜੰਗ ਤੋਂ ਪਹਿਲਾਂ ਹੀ ਪਾਕਿ ਵੱਲੋਂ ''ਜੰਗਬੰਦੀ'' ਦਾ ਐਲਾਨ!
Wednesday, May 07, 2025 - 11:26 AM (IST)

ਇੰਟਰਨੈਸ਼ਨਲ ਡੈਸਕ- ਭਾਰਤ ਨੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਤੇ ਵੱਡੀ ਕਾਰਵਾਈ ਕੀਤੀ ਹੈ। 'ਆਪਰੇਸ਼ਨ ਸਿੰਦੂਰ' ਤਹਿਤ ਭਾਰਤ ਨੇ ਪਾਕਿਸਤਾਨ 'ਚ 9 ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕੀਤਾ। 'ਆਪਰੇਸ਼ਨ ਸਿੰਦੂਰ' ਤਹਿਤ ਭਾਰਤ ਦੀ ਫ਼ੌਜੀ ਕਾਰਵਾਈ ਵਿੱਚ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਦੇ ਹੈੱਡਕੁਆਰਟਰ ਸਮੇਤ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-'ਆਪਰੇਸ਼ਨ ਸਿੰਦੂਰ' ਤੋਂ ਬਾਅਦ ਇਜ਼ਰਾਈਲ ਨੇ ਭਾਰਤ ਨੂੰ ਦਿੱਤਾ ਸਮਰਥਨ
ਭਾਰਤ ਦੇ ਇਸ ਹਮਲੇ ਨੂੰ ਦੋਵਾਂ ਦੇਸ਼ਾਂ ਵਿਚਾਲੇ ਜੰਗ ਸ਼ੁਰੂ ਹੋਣ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਸੀ। ਇਕ ਸਮਾਚਾਰ ਏਜੰਸੀ ਦੀ ਖ਼ਬਰ ਮੁਤਾਬਕ ਪਾਕਿਸਤਾਨ ਨੇ ਜੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਜੰਗਬੰਦੀ ਦਾ ਐਲਾਨ ਕਰ ਦਿੱਤਾ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਹੈ ਕਿ ਅਸੀਂ ਆਪਣੀ ਰੱਖਿਆ ਕਰਾਂਗੇ। ਪਾਕਿਸਤਾਨੀ ਖੇਤਰ 'ਤੇ ਭਾਰਤ ਦੇ ਹਮਲੇ ਤੋਂ ਬਾਅਦ ਇਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਪਾਕਿਸਤਾਨੀ ਰੱਖਿਆ ਮੰਤਰੀ ਨੇ ਕਿਹਾ ਹੈ ਕਿ ਜੇਕਰ ਭਾਰਤ ਅੱਗੇ ਕੋਈ ਕਾਰਵਾਈ ਨਹੀਂ ਕਰਦਾ ਤਾਂ ਅਸੀਂ ਕੁਝ ਨਹੀਂ ਕਰਾਂਗੇ। ਇੱਥੇ ਦੱਸ ਦਈਏ ਕਿ ਭਾਰਤੀ ਫੌਜੀ ਬਲਾਂ ਦੇ ਇਸ ਹਮਲੇ 'ਚ 90 ਅੱਤਵਾਦੀ ਮਾਰੇ ਗਏ ਹਨ। ਪਾਕਿਸਤਾਨ, ਜੋ ਪ੍ਰਮਾਣੂ ਹਮਲੇ ਅਤੇ ਸਖ਼ਤ ਜਵਾਬੀ ਕਾਰਵਾਈ ਦੀਆਂ ਧਮਕੀਆਂ ਦਿੰਦਾ ਰਿਹਾ ਸੀ, ਹੁਣ ਬੈਕਫੁੱਟ 'ਤੇ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।