ਪਾਕਿ PM ਤੋਂ ਬਾਅਦ ਹੁਣ ਵਿਦੇਸ਼ ਮੰਤਰੀ ਨੇ ਵੀ ਭਾਰਤ ਨਾਲ ਗੱਲਬਾਤ ਦੀ ਕੀਤੀ ਪੇਸ਼ਕਸ਼

Friday, May 16, 2025 - 03:06 PM (IST)

ਪਾਕਿ PM ਤੋਂ ਬਾਅਦ ਹੁਣ ਵਿਦੇਸ਼ ਮੰਤਰੀ ਨੇ ਵੀ ਭਾਰਤ ਨਾਲ ਗੱਲਬਾਤ ਦੀ ਕੀਤੀ ਪੇਸ਼ਕਸ਼

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਵਿਵਾਦਪੂਰਨ ਮੁੱਦਿਆਂ ਨੂੰ ਹੱਲ ਕਰਨ ਲਈ ਭਾਰਤ ਨਾਲ 'ਵਿਆਪਕ ਗੱਲਬਾਤ' ਦੀ ਵਕਾਲਤ ਕੀਤੀ ਹੈ। ਜਦਕਿ ਭਾਰਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਪਾਕਿਸਤਾਨ ਨਾਲ ਕੋਈ ਗੱਲਬਾਤ ਹੋਵੇਗੀ, ਤਾਂ ਉਹ ਸਿਰਫ਼ ਅੱਤਵਾਦ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ) ਦੇ ਮੁੱਦੇ 'ਤੇ ਹੋਵੇਗੀ। ਡਾਰ ਨੇ ਵੀਰਵਾਰ ਨੂੰ ਸੈਨੇਟ ਵਿਚ ਕਿਹਾ, "ਭਾਰਤ ਨਾਲ ਜੰਗਬੰਦੀ 18 ਮਈ ਤੱਕ ਵਧਾ ਦਿੱਤੀ ਗਈ ਹੈ ਪਰ ਅੰਤ ਵਿੱਚ ਦੋਵਾਂ ਗੁਆਂਢੀ ਦੇਸ਼ਾਂ ਵਿਚਕਾਰ ਸਮੱਸਿਆਵਾਂ ਨੂੰ ਹੱਲ ਕਰਨ ਲਈ ਇੱਕ ਰਾਜਨੀਤਿਕ ਗੱਲਬਾਤ ਕਰਨੀ ਪਵੇਗੀ।" 

ਭਾਰਤ ਨੇ 22 ਅਪ੍ਰੈਲ ਨੂੰ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ 6-7 ਮਈ ਦੀ ਰਾਤ ਨੂੰ 'ਆਪ੍ਰੇਸ਼ਨ ਸਿੰਦੂਰ' ਸ਼ੁਰੂ ਕੀਤਾ ਸੀ ਅਤੇ ਪਾਕਿਸਤਾਨ ਅਤੇ ਪੀ.ਓ.ਕੇ ਵਿੱਚ ਅੱਤਵਾਦੀ ਲਾਂਚ ਪੈਡਾਂ ਨੂੰ ਨਿਸ਼ਾਨਾ ਬਣਾਇਆ ਸੀ। ਭਾਰਤ ਦੀ ਇਸ ਕਾਰਵਾਈ ਤੋਂ ਬਾਅਦ ਪਾਕਿਸਤਾਨ ਨੇ 8, 9 ਅਤੇ 10 ਮਈ ਨੂੰ ਭਾਰਤੀ ਫੌਜੀ ਟਿਕਾਣਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਦੋਵਾਂ ਦੇਸ਼ਾਂ ਵਿਚਕਾਰ 10 ਮਈ ਨੂੰ ਫੌਜੀ ਕਾਰਵਾਈ ਰੋਕਣ ਲਈ ਇੱਕ ਸਮਝੌਤਾ ਹੋਇਆ। ਉਪ ਪ੍ਰਧਾਨ ਮੰਤਰੀ ਡਾਰ ਨੇ ਕਿਹਾ,"ਅਸੀਂ ਦੁਨੀਆ ਨੂੰ ਦੱਸ ਦਿੱਤਾ ਹੈ ਕਿ ਅਸੀਂ ਵਿਆਪਕ ਗੱਲਬਾਤ ਕਰਾਂਗੇ।" 

ਪੜ੍ਹੋ ਇਹ ਅਹਿਮ ਖ਼ਬਰ-ਖੌਫ਼ 'ਚ ਪਾਕਿ PM ਸ਼ਾਹਬਾਜ਼ ਸ਼ਰੀਫ, ਭਾਰਤ ਨਾਲ ਗੱਲਬਾਤ ਦਾ ਰੱਖਿਆ ਪ੍ਰਸਤਾਵ

ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨ (ਡੀ.ਜੀ.ਐਮ.ਓ) 18 ਮਈ ਨੂੰ ਦੁਬਾਰਾ ਸੰਪਰਕ ਵਿੱਚ ਹੋਣਗੇ। ਦੋਵਾਂ ਦੇਸ਼ਾਂ ਵਿਚਕਾਰ ਵਿਆਪਕ ਗੱਲਬਾਤ 2003 ਵਿੱਚ ਸ਼ੁਰੂ ਹੋਈ ਸੀ ਅਤੇ ਉਸ ਸਮੇਂ ਜਨਰਲ ਪਰਵੇਜ਼ ਮੁਸ਼ੱਰਫ਼ ਪਾਕਿਸਤਾਨ ਦੇ ਰਾਸ਼ਟਰਪਤੀ ਸਨ। 2008 ਵਿੱਚ ਮੁੰਬਈ ਵਿੱਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਗੱਲਬਾਤ ਪਟੜੀ ਤੋਂ ਉਤਰ ਗਈ ਸੀ ਅਤੇ ਇਸਨੂੰ ਸਹੀ ਫਾਰਮੈਟ ਵਿੱਚ ਮੁੜ ਸ਼ੁਰੂ ਨਹੀਂ ਕੀਤਾ ਜਾ ਸਕਿਆ। ਡਾਰ ਨੇ ਕਿਹਾ ਕਿ ਸਿੰਧੂ ਜਲ ਸੰਧੀ ਨੂੰ 'ਗੈਰ-ਕਾਨੂੰਨੀ' ਤੌਰ 'ਤੇ ਮੁਅੱਤਲ ਕਰਕੇ ਪਾਕਿਸਤਾਨ ਦੇ ਪਾਣੀ ਨੂੰ ਰੋਕਣ ਦੀ ਕੋਈ ਵੀ ਕੋਸ਼ਿਸ਼ 'ਜੰਗ ਦੀ ਕਾਰਵਾਈ' ਮੰਨੀ ਜਾਵੇਗੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਵੀ ਵੀਰਵਾਰ ਨੂੰ ਭਾਰਤ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ ਅਤੇ ਕਿਹਾ ਕਿ ਉਹ ਪਾਕਿਸਤਾਨ ਸ਼ਾਂਤੀ ਲਈ ਗੱਲਬਾਤ ਲਈ ਤਿਆਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News