ਪਾਕਿਸਤਾਨ ’ਚ ਆਸਮਾਨੀ ਪੁੱਜੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਇਮਰਾਨ ਖਾਨ ਦੇ ਅਸਤੀਫ਼ੇ ਦੀ ਉਠੀ ਮੰਗ

10/17/2021 3:46:52 PM

ਇਸਲਾਮਾਬਾਦ (ਬਿਊਰੋ)— ਪਾਕਿਸਤਾਨੀ ਸਰਕਾਰ ਵਲੋਂ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ ’ਚ ਭਾਰੀ ਵਾਧੇ ਦੇ ਐਲਾਨ ਮਗਰੋਂ ਵਿਰੋਧੀ ਦਲਾਂ ਨੇ ਸਰਕਾਰ ਦੇ ਇਸ ਕਦਮ ਦੀ ਨਿੰਦਾ ਕੀਤੀ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਅਸਤੀਫ਼ੇ ਜੀ ਮੰਗ ਕੀਤੀ। ‘ਜਿਓ ਨਿਊਜ਼’ ਨੇ ਮੰਤਰਾਲਾ ਵਲੋਂ ਜਾਰੀ ਨੋਟੀਫ਼ਿਕੇਸ਼ਨ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਪਾਕਿਸਤਾਨ ’ਚ ਪੈਟਰੋਲ ਦੀ ਕੀਮਤ 10.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 12.44 ਰੁਪਏ, ਮਿੱਟੀ ਦਾ ਤੇਲ 10.95 ਰੁਪਏ ਅਤੇ ਹਲਕੇ ਡੀਜ਼ਲ ਤੇਲ ’ਚ 8.84 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਕੀਮਤਾਂ ’ਚ ਵਾਧੇ ਮਗਰੋਂ ਪਾਕਿਸਤਾਨ ਵਿਚ 16 ਅਕਤੂਬਰ ਤੋਂ ਪੈਟਰੋਲ ਦੀ ਨਵੀਂ ਕੀਮਤ 137.79 ਰੁਪਏ ਪ੍ਰਤੀ ਲਿਟਰ ਹੈ, ਜਦੋਂ ਕਿ  ਡੀਜ਼ਲ 134.48 ਰੁਪਏ ’ਚ ਵਿਕ ਰਿਹਾ ਹੈ। ਮਿੱਟੀ ਦੇ ਤੇਲ ਦੀ ਕੀਮਤ 110.26 ਰੁਪਏ ਪ੍ਰਤੀ ਲਿਟਰ ਅਤੇ ਹਲਕੇ ਡੀਜ਼ਲ ਦੀ ਕੀਮਤ 108.35 ਰੁਪਏ ਪ੍ਰਤੀ ਲਿਟਰ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ’ਚ ਬੇਲਗਾਮ ਮਹਿੰਗਾਈ, ਡੀਜ਼ਲ 134 ਤੇ ਪੈਟਰੋਲ ਹੋਇਆ 137 ਰੁਪਏ ਤੋਂ ਪਾਰ

ਇਮਰਾਨ ਖਾਨ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ: ਸ਼ਾਹਬਾਜ਼
ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਲੋਕਾਂ ਨੂੰ ਭੁੱਖਮਰੀ ਦੀ ਕਗਾਰ ’ਤੇ ਲੈ ਜਾਵੇਗੀ। ਸ਼ਾਹਬਾਜ਼ ਨੇ ਕਿਹਾ ਕਿ ਇਮਰਾਨ ਖਾਨ ਨੂੰ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਉਨ੍ਹਾਂ ਨੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਦੇ ਨਾਲ ਹੀ ਸ਼ਾਹਬਾਜ਼ ਨੇ ਕਿਹਾ ਕਿ ਇਮਰਾਨ ਦਾ ਅਸਤੀਫ਼ਾ ਰਾਸ਼ਟਰ ਨੂੰ ਕੁਝ ਰਾਹਤ ਦੇ ਸਕਦਾ ਹੈ। ‘ਮਿੰਨੀ ਬਜਟ’ ਮੌਜੂਦਾ ਸਰਕਾਰ ਦੀਆਂ ਆਰਥਿਕ ਅਸਫ਼ਲਤਾਵਾਂ ਦਾ ਸਬੂਤ ਹੈ।

ਇਹ ਵੀ ਪੜ੍ਹੋ : ਗੁਰਨਾਮ ਚਢੂਨੀ ਦੀ ਸਰਕਾਰ ਨੂੰ ਚਿਤਾਵਨੀ- ‘ਸਾਡੇ ਸਬਰ ਦਾ ਇਮਤਿਹਾਨ ਨਾ ਲਵੋ’

ਦੇਸ਼ ’ਚ ਮਹਿੰਗਾਈ ਦੀ ਸੁਨਾਮੀ ਆਈ: ਬਿਲਾਵਲ ਭੁੱਟੋ 
ਇਸ ਦਰਮਿਆਨ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਚੇਅਰਮੈਨ ਬਿਲਾਵਲ ਭੁੱਟੋ ਨੇ ਇਕ ਬਿਆਨ ਵਿਚ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ’ਚ ਵਾਧਾ ਕਰ ਕੇ ਦੇਸ਼ ਵਿਚ ਮਹਿੰਗਾਈ ਦੀ ਸੁਨਾਮੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪਾਕਿਸਤਾਨ ਪੀਪਲਜ਼ ਪਾਰਟੀ ਦੀ ਲੋਕ ਪੱਖੀ ਸਰਕਾਰ ਹੀ ਦੇਸ਼ ਨੂੰ ਮਹਿੰਗਾਈ ਦੀ ਸੁਨਾਮੀ ਤੋਂ ਬਚਾਅ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਪਾਕਿਸਤਾਨ ਤੋਂ ਮਹਿੰਗਾਈ ਦੀ ਦਲਦਲ ਵਿਚ ਧੱਕ ਰਹੀ ਸਰਕਾਰ ਤੋਂ ਛੁਟਕਾਰਾ ਪਾਉਣ ਲਈ ਪੀ. ਪੀ. ਪੀ. ਦਾ ਸਾਥ ਦੇਣ।

ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
 

Tanu

This news is Content Editor Tanu