ਪਾਕਿ: ਰਿਹਾਈ ਦੇ ਹੁਕਮ ਤੋਂ ਤੁਰੰਤ ਬਾਅਦ ਇਮਰਾਨ ਖਾਨ ਮੁੜ ਗ੍ਰਿਫ਼ਤਾਰ

Tuesday, Aug 29, 2023 - 03:20 PM (IST)

ਪਾਕਿ: ਰਿਹਾਈ ਦੇ ਹੁਕਮ ਤੋਂ ਤੁਰੰਤ ਬਾਅਦ ਇਮਰਾਨ ਖਾਨ ਮੁੜ ਗ੍ਰਿਫ਼ਤਾਰ

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਵੱਲੋਂ ਤੋਸ਼ਾਖਾਨਾ ਕੇਸ ਵਿੱਚ ਰਿਹਾਈ ਦੇ ਹੁਕਮ ਦਿੱਤੇ ਜਾਣ ਤੋਂ ਤੁਰੰਤ ਬਾਅਦ ਐਫ.ਆਈ.ਏ ਨੇ ਗ੍ਰਿਫ਼ਤਾਰ ਕਰ ਲਿਆ। ਉਸ ਦੀ ਗ੍ਰਿਫ਼ਤਾਰੀ ਇੱਕ ਸਿਫਰ ਕੇਸ ਵਿੱਚ ਹੋਈ ਹੈ। ਇਸ ਮਾਮਲੇ ਵਿੱਚ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ 'ਪੁਰਾਣੀ' ਇਮੀਗ੍ਰੇਸ਼ਨ ਪ੍ਰਣਾਲੀ 'ਚ ਸੁਧਾਰ ਕਰਨ ਦੀ ਉੱਠੀ ਮੰਗ, ਭਾਰਤੀਆਂ 'ਤੇ ਵੀ ਪਵੇਗਾ ਅਸਰ

ਇਸ ਤੋਂ ਪਹਿਲਾਂ ਇਸਲਾਮਾਬਾਦ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਪਲਟਦੇ ਹੋਏ ਉਸ ਨੂੰ ਜੇਲ੍ਹ ਤੋਂ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਦੇ ਇਸ ਫ਼ੈਸਲੇ ਦਾ ਪੀ.ਟੀ.ਆਈ ਨੇ ਸਵਾਗਤ ਕਰਦਿਆਂ ਇਸ ਨੂੰ ਸੰਵਿਧਾਨ ਦੀ ਜਿੱਤ ਦੱਸਿਆ ਸੀ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਨ੍ਹਾਂ ਦੀ ਜਗ੍ਹਾ ਅਨਵਰ ਉਲ ਹੱਕ ਕੇਅਰਟੇਕਰ ਪ੍ਰਧਾਨ ਮੰਤਰੀ ਬਣੇ ਹਨ। ਬਲੋਚਿਸਤਾਨ ਅਵਾਮੀ ਪਾਰਟੀ ਨਾਲ ਜੁੜੇ ਸੈਨੇਟਰ ਅਨਵਰ-ਉਲ-ਹੱਕ ਇਸ ਸਾਲ ਦੇ ਅੰਤ ਵਿੱਚ ਨਵੀਆਂ ਚੋਣਾਂ ਹੋਣ ਤੱਕ ਕਾਰਜਕਾਰੀ ਸਰਕਾਰ ਦੀ ਅਗਵਾਈ ਕਰਨਗੇ। ਪ੍ਰਧਾਨ ਮੰਤਰੀ ਸ਼ਰੀਫ਼ ਨੇ 9 ਅਗਸਤ ਨੂੰ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਅਜਿਹੇ 'ਚ ਸੰਵਿਧਾਨ ਮੁਤਾਬਕ ਅਗਲੀਆਂ ਆਮ ਚੋਣਾਂ 90 ਦਿਨਾਂ 'ਚ ਹੋਣੀਆਂ ਹਨ।

ਪਾਕਿਸਤਾਨੀ ਟੀਵੀ ਚੈਨਲ ਸਮਾ ਟੀਵੀ ਮੁਤਾਬਕ ਇਮਰਾਨ ਖ਼ਾਨ ਨੂੰ ਸਿਫਰ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ 30 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਆਫੀਸ਼ੀਅਲ ਸੀਕ੍ਰੇਟ ਐਕਟ ਕੋਰਟ ਦੇ ਜੱਜ ਅਬੁਲ ਹਸਨਤ ਜ਼ੁਲਕੁਰਨੈਨ ਨੇ ਇਹ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ, ਇਸਲਾਮਾਬਾਦ ਹਾਈ ਕੋਰਟ ਨੇ ਮੰਗਲਵਾਰ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੋਸ਼ੀ ਠਹਿਰਾਉਣ ਅਤੇ ਤਿੰਨ ਸਾਲ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News