ਪਾਕਿਸਤਾਨ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਹਮਲੇ ''ਚ ਵਾਲ-ਵਾਲ ਬਚੇ

Monday, Dec 20, 2021 - 03:34 PM (IST)

ਪਾਕਿਸਤਾਨ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਹਮਲੇ ''ਚ ਵਾਲ-ਵਾਲ ਬਚੇ

ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਸ਼ਿਬਲੀ ਫਰਾਜ ਐਤਵਾਰ ਨੂੰ ਅਣਪਛਾਤੇ ਬੰਦੂਕਧਾਰੀ ਦੇ ਹਮਲੇ ਵਿਚ ਵਾਲ-ਵਾਲ ਬਚ ਗਏ। ਦੇਸ਼ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਸੂਚਨਾ ਅਤੇ ਪ੍ਰਸਾਰਣ ਮੰਤਰੀ ਚੌਧਰੀ ਫਵਾਦ ਹੁਸੈਨ ਨੇ ਟਵੀਟ ਕੀਤਾ ਕਿ ਮੰਤਰੀ ਫਰਾਜ ਜਦੋਂ ਕੋਹਾਟ ਜ਼ਿਲ੍ਹੇ ਲਈ ਜਾ ਰਹੇ ਸਨ ਤਾਂ ਉਸੇ ਦੌਰਾਨ ਇਕ ਅਣਪਛਾਤੇ ਹਮਲਾਵਰ ਨੇ ਉਨ੍ਹਾਂ ਦੀ ਗੱਡੀ 'ਤੇ ਬੰਦੂਕ ਨਾਲ ਹਮਲਾ ਕਰ ਦਿੱਤਾ, ਜਿਸ ਵਿਚ ਉਨ੍ਹਾਂ ਦੀ ਗੱਡੀ ਦਾ ਡਰਾਈਵਰ ਜ਼ਖ਼ਮੀ ਹੋ ਗਿਆ। ਸ਼ਿਬਲੀ ਨੇ ਦੱਸਿਆ ਕਿ ਜ਼ਖ਼ਮੀ ਡਰਾਈਵਰ ਨੂੰ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਹੈ। ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ 'ਤੇ ਪਥਰ ਸੁੱਟੇ, ਜਿਸ ਨਾਲ ਗੱਡੀ ਦੇ ਸ਼ੀਸ਼ੇ ਟੁੱਟ ਗਏ।


author

cherry

Content Editor

Related News