ਪਾਕਿ ਹੈਲਥ ਵਰਕਰਸ ਨੂੰ ਮੰਤਰੀ ਦੀ ਧਮਕੀ, ਚੀਨੀ ਕੋਰੋਨਾ ਵੈਕਸੀਨ ਨਾ ਲਵਾਈ ਤਾਂ ਜਾਵੇਗੀ ਨੌਕਰੀ
Friday, Mar 26, 2021 - 09:20 PM (IST)

ਇਸਲਾਮਾਬਾਦ-ਪਾਕਿਸਤਾਨ ਦੇ ਇਕ ਮੰਤਰੀ ਨੇ ਕੋਵਿਡ-19 ਮਹਾਮਾਰੀ ਦੀ ਤੀਸਰੀ ਲਹਿਰ ਦੇ ਮੱਦੇਨਜ਼ਰ ਹੈਲਥ ਵਰਕਰਸ ਨੂੰ ਕੋਰੋਨਾ ਦਾ ਟੀਕਾ ਲਵਾਉਣ ਜਾਂ ਨੌਕਰੀ ਤੋਂ ਹੱਥ ਧੋਣ ਦਾ ਖਤਰਾ ਜੋਖਮ ਲੈਣ ਦੀ ਚਿਤਾਵਨੀ ਦਿੱਤੀ ਹੈ। ਸਿੰਧ ਸੂਬੇ ਦੇ ਸਿਹਤ ਮੰਤਰੀ ਅਜਰਾ ਪੇਚੁਹੋ ਨੇ ਵੀਰਵਾਰ ਨੂੰ ਇਕ ਵੀਡੀਓ ਸੰਦੇਸ਼ 'ਚ ਕਿਹਾ ਕਿ ਜੇਕਰ ਤੁਸੀਂ ਟੀਕਾਕਰਨ ਨਹੀਂ ਕਰਵਾਉਂਦੇ ਹੋ ਤਾਂ ਤੁਸੀਂ ਨੌਕਰੀ ਗੁਆ ਸਕਦੇ ਹੋ।
ਇਹ ਵੀ ਪੜ੍ਹੋ-ਉੱਤਰ ਕੋਰੀਆ ਨੇ ਮਿਜ਼ਾਈਲ ਪ੍ਰੀਖਣਾਂ ਦੀ ਕੀਤੀ ਪੁਸ਼ਟੀ
ਡੀ.ਪੀ.ਏ. ਨਿਊਜ਼ ਏਜੰਸੀ ਨੇ ਮੰਤਰੀ ਦੇ ਹਵਾਲੇ ਤੋਂ ਕਿਹਾ ਕਿ ਸੂਬੇ 'ਚ ਰਜਿਸਟਰਡ 1,42,315 ਹੈਲਥਵਰਕਰਸ 'ਚ ਘਟੋ-ਘੱਟ 33,356 ਮੁਲਾਜ਼ਮਾਂ ਨੂੰ ਟੀਕਾ ਨਹੀਂ ਲਾਇਆ ਗਿਆ ਹੈ। ਪਾਕਿਸਤਾਨ ਚੀਨ 'ਚ ਨਿਰਮਿਤ ਕੋਵਿਡ ਦਾ ਟੀਕਾ 'ਸਾਈਨੋਫਾਰਮ ਵੈਕਸੀਨ' ਦੀ ਵਰਤੋਂ ਕਰ ਰਿਹਾ ਹੈ। ਇਸ ਸਾਲ ਦੇ ਸ਼ੁਰੂ 'ਚ ਕੀਤੇ ਗਏ ਇਕ ਸਰਵੇਖਣ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਲਗਭਗ ਅੱਧੀ ਜਨਤਾ ਨੂੰ ਇਨਾਂ ਟੀਕਿਆਂ 'ਤੇ ਸ਼ੱਕ ਹੈ ਅਤੇ ਉਹ ਵੈਕਸੀਨ ਲਵਾਉਣ ਤੋਂ ਝਿਜਕ ਰਹੇ ਹਨ।
ਇਹ ਵੀ ਪੜ੍ਹੋ-ਡੈਨਮਾਰਕ ਨੇ ਐਸਟ੍ਰਾਜੇਨੇਕਾ ਕੋਵਿਡ-19 ਟੀਕੇ ਦੇ ਇਸਤੇਮਾਲ 'ਤੇ ਤਿੰਨ ਹਫਤੇ ਹੋਰ ਵਧਾਈ ਪਾਬੰਦੀ
ਪਾਕਿਸਤਾਨ ਮੈਡੀਕਲ ਏਸੋਸੀਏਸ਼ਨ ਦੇ ਜਨਰਲ ਸਕੱਤਰ ਕੈਸਰ ਸੱਜਾਦ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹੈਲਥਵਰਕਰਸ ਇਸ ਲਈ ਟੀਕਾ ਲਵਾਉਣ ਤੋਂ ਝਿਜਕ ਰਹੇ ਹਨ ਕਿਉਂਕਿ ਸਰਕਾਰ ਨੇ ਸ਼ੁਰੂਆਤੀ ਦਿਨਾਂ 'ਚ 60 ਸਾਲ ਤੋਂ ਉੱਤੇ ਦੇ ਲੋਕਾਂ ਦਾ ਟੀਕਾਕਰਨ ਨਾ ਕਰਨ ਦਾ ਫੈਸਲਾ ਕੀਤਾ ਸੀ ਅਤੇ ਇਸ ਕਾਰਣ ਸ਼ੱਕ ਪੈਦਾ ਹੋ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹੁਣ ਵੈਕਸੀਨ ਨੂੰ ਸੁਰੱਖਿਅਤ ਦੱਸ ਰਹੀ ਹੈ ਅਤੇ ਸਾਰੇ ਨਾਗਰਿਕਾਂ ਅਤੇ ਹੈਲਥਕੇਅਰ ਵਰਕਰਸ ਨੂੰ ਟੀਕਾ ਲਵਾਉਣ ਲਈ ਕਹਿ ਰਹੀ ਹੈ।
ਇਹ ਵੀ ਪੜ੍ਹੋ-ਲਾਕਡਾਊਨ 'ਚ ਦੁਨੀਆ ਨੂੰ ਵਧੇਰੇ ਯਾਦ ਆਏ ਭਗਵਾਨ, ਜਾਣੋ ਗੂਗਲ 'ਤੇ ਸਭ ਤੋਂ ਵਧ ਕੀ ਹੋਇਆ ਸਰਚ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।