ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਨੇ ਜੰਮੂ ਕਸ਼ਮੀਰ 'ਤੇ ਪਾਸ ਕੀਤਾ ਪ੍ਰਸਤਾਵ
Tuesday, Jul 14, 2020 - 01:56 AM (IST)

ਇਸਲਾਮਾਬਾਦ (ਭਾਸ਼ਾ): ਜੰਮੂ ਕਸ਼ਮੀਰ ਵਿਚ ਮਨੁੱਖੀ ਅਧਿਕਾਰਾਂ ਦੇ ਉਲੰਘਣ ਦਾ ਦੋਸ਼ ਲਾਉਂਦੇ ਹੋਏ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਨੇ ਸੋਮਵਾਰ ਨੂੰ ਇਸ ਦੇ ਖਿਲਾਫ ਇਕਮੱਤ ਨਾਲ ਪ੍ਰਸਤਾਵ ਪਾਸ ਕੀਤਾ। ਪ੍ਰਸਤਾਵ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਲੀ ਮੁਹੰਮਦ ਖਾਨ ਵਲੋਂ ਲਿਆਂਦਾ ਗਿਆ ਸੀ।
ਪ੍ਰਸਤਾਵ ਵਿਚ ਕਸ਼ਮੀਰੀਆਂ ਨੂੰ ਡਿਪਲੋਮੈਟਿਕ ਤੇ ਸਿਆਸੀ ਸਮਰਥਨ ਦੇਣ ਦੀ ਗੱਲ ਕਹੀ ਗਈ ਹੈ। ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਜੰਮੂ ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਹਿੱਸਾ ਹੈ ਤੇ ਇਸ ਨਾਲ ਸਬੰਧਿਤ ਮਸਲੇ ਭਾਰਤ ਦਾ ਅੰਦਰੂਨੀ ਮਾਮਲਾ ਹੈ। ਨੈਸ਼ਨਲ ਅਸੈਂਬਲੀ ਵਿਚ ਸੰਯੁਕਤ ਰਾਸ਼ਟਰ ਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਕਸ਼ਮੀਰ ਮਸਲੇ 'ਤੇ ਦਖਲ ਦੇਣ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਕਸ਼ਮੀਰ ਦੇ ਲੋਕਾਂ ਦੇ ਨਾਲ ਇਕਜੁੱਟਤਾ ਦਿਖਾਉਣ ਦੇ ਲਈ ਟਵਿੱਟਰ ਦਾ ਸਹਾਰਾ ਲਿਆ। ਪਾਕਿਸਤਾਨ ਦੇ ਵਿਦੇਸ਼ ਮੰਤਰਾਲਾ ਨੇ ਵੀ ਅਲੱਗ ਤੋਂ ਬਿਆਨ ਜਾਰੀ ਕਰਕੇ ਕਿਹਾ ਕਿ ਪਾਕਿਸਤਾਨ ਕਸ਼ਮੀਰੀ ਲੋਕਾਂ ਨੂੰ ਸਮਰਥਨ ਦਿੰਦਾ ਰਹੇਗਾ।