ਪਾਕਿ ਪ੍ਰਧਾਨ ਮੰਤਰੀ ਨੇ ਯੁੱਧ ਦੀਆਂ ਸੰਭਾਵਨਾਵਾਂ ਨੂੰ ਕੀਤਾ ਰੱਦ

01/17/2018 10:54:22 AM

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਭਾਰਤ ਨਾਲ ਯੁੱਧ ਦੀਆਂ ਸੰਭਾਵਨਾਵਾਂ ਨੂੰ ਰੱਦ ਕਰਦੇ ਹੋਏ ਕਿਹਾ ਕਿ ਦੋਹਾਂ ਦੇਸ਼ਾਂ ਨੂੰ ਯੁੱਧ ਤੋਂ ਬੱਚਣਾ ਚਾਹੀਦਾ ਹੈ। ਖਾਕਾਨ ਨੇ ਕੱਲ ਇਕ ਇੰਟਰਵਿਊ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਪਾਕਿਸਤਾਨ ਕਦੇ ਵੀ ਇਕ ਪਾਸੜ ਕਾਰਵਾਈ ਵਿਚ ਸ਼ਾਮਲ ਨਹੀਂ ਰਿਹਾ ਹੈ। ਉਹ ਹਮੇਸ਼ਾ ਗੱਲਬਾਤ  ਲਈ ਤਿਆਰ ਹੈ ਪਰ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਸਮਝੌਤਾ ਸੰਭਵ ਨਹੀਂ ਹੈ।'' ਇਕ ਸਮਾਚਾਰ ਏਜੰਸੀ ਮੁਤਾਬਕ ਖਾਕਾਨ ਨੇ ਫੌਜ ਮੁਖੀ ਜਨਰਲ ਬਿਪਿਨ ਰਾਵਤ ਦੇ ਹਾਲ ਹੀ ਵਿਚ ਦਿੱਤੇ ਬਿਆਨ 'ਤੇ ਕਿਹਾ ਕਿ ਭਾਰਤ ਦੇ ਕਈ ਉਦੇਸ਼ ਹੋ ਸਕਦੇ ਹਨ ਪਰ ਉਸ ਨੂੰ ਕੰਟਰੋਲ ਰੇਖਾ 'ਤੇ ਸਥਿਤੀ ਦੇ ਬਾਰੇ ਵਿਚ ਸਮਝਣਾ ਚਾਹੀਦਾ ਹੈ।