ਤਾਲਿਬਾਨ ਦੀ ਮਦਦ ਲਈ ਉਤਾਵਲੇ ਇਮਰਾਨ ਖਾਨ ਨੇ ਹੁਣ ਬਿਲ ਗੇਟਸ ਦਾ ਖੜਕਾਇਆ ਦਰਵਾਜ਼ਾ

Thursday, Oct 07, 2021 - 11:18 AM (IST)

ਇਸਲਾਮਾਬਾਦ - ਤਾਲਿਬਾਨ ਸਬੰਧੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕੁਝ ਜ਼ਿਆਦਾ ਹੀ ਚਿੰਤਤ ਹਨ। ਹੁਣ ਉਨ੍ਹਾਂ ਨੇ ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ, ਅਰਬਪਤੀ ਅਤੇ ਸਮਾਜਸੇਵੀ ਬਿਲ ਗੇਟਸ ਤੋਂ ਅਫ਼ਗਾਨਿਸਤਾਨ ਵਿਚ ਗ਼ਰੀਬੀ ਤੋਂ ਪੀੜਤ ਲੋਕਾਂ ਨੂੰ ਮਨੁੱਖੀ ਸਹਾਇਤਾ ਪ੍ਰਦਾਨ ਕਰਨ ’ਤੇ ਵਿਚਾਰ ਕਰਨ ਦੀ ਗੁਜ਼ਾਰਿਸ਼ ਕੀਤੀ ਹੈ। 5 ਅਕਤੂਬਰ ਨੂੰ ਟੈਲੀਫੋਨ ’ਤੇ ਗੱਲਬਾਤ ’ਤੇ ਖਾਨ ਨੇ ਬਿਲ ਗੇਟਸ ਨੂੰ ਕਿਹਾ ਕਿ ਜੰਗ ਪ੍ਰਭਾਵਿਤ ਦੇਸ਼ ਅਫ਼ਗਾਨਿਸਤਾਨ ਵਿਚ ਅੱਧੀ ਤੋਂ ਜ਼ਿਆਦਾ ਆਬਾਦੀ ਗ਼ਰੀਬੀ ਲਾਈਨ ਤੋਂ ਹੇਠਾਂ ਜ਼ਿੰਦਗੀ ਜੀ ਰਹੀ ਹੈ ਅਤੇ ਉਨ੍ਹਾਂ ਨੇ ਵਿੱਤੀ ਸਹਾਇਤਾ ਦੀ ਸਖ਼ਤ ਲੋੜ ਹੈ।

ਇਹ ਵੀ ਪੜ੍ਹੋ : ਵੱਡੀ ਉਪਲੱਬਧੀ: ਦੁਨੀਆ ਦੀ ਪਹਿਲੀ ਮਲੇਰੀਆ ਵੈਕਸੀਨ ਨੂੰ WHO ਨੇ ਦਿੱਤੀ ਮਨਜ਼ੂਰੀ

ਪਾਕਿਸਤਾਨ ਦੇ ਪੀ.ਐੱਮ. ਦਫ਼ਤਰ ਨੇ ਦੱਸਿਆ ਹੈ ਕਿ ਦੋਵਾਂ ਨੇ ਅਫ਼ਗਾਨਿਸਤਾਨ ਦੀ ਸਿਹਤ ਪ੍ਰਣਾਲੀ ਬਾਰੇ ਚਰਚਾ ਕੀਤੀ ਹੈ। ਇਸਦੇ ਨਾਲ ਹੀ ਪੋਲੀਓ ਨੂੰ ਲੈ ਕੇ ਵੀ ਗੱਲ ਹੋਈ ਹੈ ਕਿਉਂਕਿ ਦੁਨੀਆ ਵਿਚ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ ਹੁਣ ਤੱਕ ਪੋਲੀਓ ਦਾ ਖ਼ਤਰਾ ਬਣਿਆ ਹੋਇਆ ਹੈ। ਇਮਰਾਨ ਖਾਨ ਅਤੇ ਬਿਲ ਗੇਟਸ ਨੇ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਤੋਂ ਛੂਤ ਦੀਆਂ ਬਿਮਾਰੀਆਂ ਦੇ ਖ਼ਾਤਮੇ ਦੇ ਆਪਣੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਬਾਰੇ ਗੱਲ ਕੀਤੀ। ਇਮਰਾਨ ਖਾਨ ਨੇ ਪੋਲੀਓ ਦੇ ਖ਼ਾਤਮੇ ਲਈ ਬਿੱਲ ਐਂਡ ਮੇਲਿੰਡਾ ਗੇਟਸ ਫਾਊਂਡੇਸ਼ਨ ਵੱਲੋਂ ਦਿੱਤੀ ਸਹਾਇਤਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵਾਈਲਡ ਪੋਲੀਓ ਵਾਇਰਸ ਦਾ ਸਿਰਫ਼ ਇਕ ਕੇਸ ਸਾਹਮਣੇ ਆਇਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਾਕਿਸਤਾਨ ਵਿਚ ਪੋਲੀਓ ਦੇ ਸਾਰੇ ਰੂਪਾਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ’ਚ ਆਇਆ ਜ਼ਬਰਦਸਤ ਭੂਚਾਲ, 20 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ

ਬਿਲ ਗੇਟਸ ਨੇ ਪੋਲੀਓ ਨੂੰ ਲੈ ਕੇ ਇਮਰਾਨ ਖਾਨ ਵੱਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਪਾਕਿਸਤਾਨ ਵਿਚ ਪੋਲੀਓ ਪ੍ਰੋਗਰਾਮ ਦੇ ਸਬੰਧ ਵਿਚ ਫਾਊਂਡੇਸ਼ਨ ਨੂੰ ਨਿਰੰਤਰ ਸਹਾਇਤਾ ਦਾ ਵਾਅਦਾ ਕੀਤਾ ਹੈ। ਗੇਟਸ ਨੇ ਪਾਕਿਸਤਾਨ ਦੇ ਕੋਵਿਡ ਵੈਕਸੀਨ ਰੋਲ ਆਉਟ ਲਈ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ : ਹੁਣ ‘ਅਮੀਰ’ ਨਹੀਂ ਰਹੇ ਡੋਨਾਲਡ ਟਰੰਪ, 25 ਸਾਲਾਂ ’ਚ ਪਹਿਲੀ ਵਾਰ ਅਰਬਪਤੀਆਂ ਦੀ ਸੂਚੀ ’ਚੋਂ ਹੋਏ ਬਾਹਰ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News