ਪਾਕਿਸਤਾਨ ਦੇ PM ਸ਼ਾਹਬਾਜ਼ ਤੇ ਫੌਜ ਮੁਖੀ ਮੁਨੀਰ ਨੇ ਦੇਸ਼ ''ਚ ਸੁਰੱਖਿਆ ਮੁੱਦਿਆਂ ''ਤੇ ਕੀਤੀ ਚਰਚਾ
Tuesday, Dec 17, 2024 - 03:28 PM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਅਤੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੇ ਦੇਸ਼ ਵਿਚ ਮੁੱਖ ਸੁਰੱਖਿਆ ਮੁੱਦਿਆਂ 'ਤੇ ਚਰਚਾ ਕਰਨ ਲਈ ਬੈਠਕ ਕੀਤੀ। ਇਸ ਬੈਠਕ ਦੌਰਾਨ ਦੋਹਾਂ ਨੇ ਹਾਲ ਹੀ ਵਿਚ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਵਲੋਂ ਇਸਲਾਮਾਬਾਦ 'ਚ ਕੀਤੇ ਗਏ ਵਿਰੋਧ ਪ੍ਰਦਰਸ਼ਨ 'ਤੇ ਵੀ ਚਰਚਾ ਕੀਤੀ। ਇਸ ਪ੍ਰਦਰਸ਼ਨ ਵਿੱਚ ਕਈ ਲੋਕ ਮਾਰੇ ਗਏ ਸਨ। ਸਰਕਾਰ ਨੇ ਸੋਮਵਾਰ ਨੂੰ ਹੋਈ ਬੈਠਕ ਦੇ ਵੇਰਵੇ ਅਧਿਕਾਰਤ ਤੌਰ 'ਤੇ ਸਾਂਝੇ ਨਹੀਂ ਕੀਤੇ ਪਰ 'ਡਾਨ' ਅਖ਼ਬਾਰ ਨੇ ਬੈਠਕ ਨਾਲ ਜੁੜੇ ਇੱਕ ਸੂਤਰ ਦੇ ਹਵਾਲੇ ਨਾਲ ਦੱਸਿਆ ਕਿ ਬੈਠਕ 'ਚ 24 ਨਵੰਬਰ ਨੂੰ ਡੀ-ਚੌਕ ਵਿਖੇ ਹੋਏ ਵਿਰੋਧ ਪ੍ਰਦਰਸ਼ਨ 'ਤੇ ਵੀ ਚਰਚਾ ਕੀਤੀ ਗਈ ਅਤੇ ਹਿੰਸਾ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਦੀ ਹੱਤਿਆ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਾ ਬਖਸ਼ਣ ਦਾ ਸੰਕਲਪ ਜਤਾਇਆ।
ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਖੱਡ 'ਚ ਡਿੱਗੀ ਕਾਰ, ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
ਸੂਤਰ ਨੇ ਕਿਹਾ, "ਇਹ ਫੈਸਲਾ ਕੀਤਾ ਗਿਆ ਕਿ ਸੁਰੱਖਿਆ ਕਰਮਚਾਰੀਆਂ ਦੀ ਹੱਤਿਆ ਕਰਨ ਵਾਲਿਆਂ ਅਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਪ੍ਰਤੀ ਕੋਈ ਨਰਮੀ ਨਹੀਂ ਵਰਤੀ ਜਾਵੇਗੀ।" ਬੈਠਕ 'ਚ ਉੱਚ ਸੁਰੱਖਿਆ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਅਤੇ ਅੱਤਵਾਦੀ ਹਮਲਿਆਂ 'ਚ ਵਾਧੇ 'ਤੇ ਵੀ ਚਰਚਾ ਕੀਤੀ ਗਈ। ਬੈਠਕ ਵਿਚ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਦੀ ਉਸ ਧਮਕੀ 'ਤੇ ਵੀ ਚਰਚਾ ਹੋਈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਜੇਕਰ ਸਰਕਾਰ ਨੇ ਇਮਰਾਨ ਖਾਨ ਨੂੰ ਜੇਲ੍ਹ ਤੋਂ ਰਿਹਾਅ ਨਾ ਕੀਤਾ ਤਾਂ ਉਹ ਇਸਲਾਮਾਬਾਦ ਤੱਕ ਇਕ ਹੋਰ ਰੋਸ ਮਾਰਚ ਕੱਢਣਗੇ। ਅਖਬਾਰ ਡਾਨ ਮੁਤਾਬਕ ਸੁਰੱਖਿਆ ਅਧਿਕਾਰੀਆਂ ਨੇ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨਾਲ ਜੁੜੇ ਮਾਮਲਿਆਂ 'ਤੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਹਮੀਦਾ ਬਾਨੋ ਦੀ 22 ਸਾਲ ਬਾਅਦ ਹੋਈ ਵਤਨ ਵਾਪਸੀ, ਟਰੈਵਲ ਏਜੰਟ ਧੋਖੇ ਨਾਲ ਲੈ ਗਿਆ ਸੀ ਪਾਕਿਸਤਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8