ਪਾਕਿਸਤਾਨ ''ਚ ਆਤਮਘਾਤੀ ਬੰਬ ਧਮਾਕੇ ''ਚ 5 ਚੀਨੀ ਮਜ਼ਦੂਰਾਂ ਦੀ ਮੌਤ ਦੇ ਮਾਮਲੇ ''ਚ 12 ਸ਼ੱਕੀ ਗ੍ਰਿਫ਼ਤਾਰ

Monday, Apr 01, 2024 - 05:26 PM (IST)

ਪਾਕਿਸਤਾਨ ''ਚ ਆਤਮਘਾਤੀ ਬੰਬ ਧਮਾਕੇ ''ਚ 5 ਚੀਨੀ ਮਜ਼ਦੂਰਾਂ ਦੀ ਮੌਤ ਦੇ ਮਾਮਲੇ ''ਚ 12 ਸ਼ੱਕੀ ਗ੍ਰਿਫ਼ਤਾਰ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਅੱਤਵਾਦ ਰੋਕੂ ਪੁਲਸ ਨੇ ਪਿਛਲੇ ਹਫਤੇ ਉੱਤਰ-ਪੱਛਮੀ ਖੇਤਰ ਵਿੱਚ ਇੱਕ ਆਤਮਘਾਤੀ ਬੰਬ ਹਮਲੇ ਵਿੱਚ 5 ਚੀਨੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਾਕਿਸਤਾਨੀ ਡਰਾਈਵਰ ਦੇ ਮਾਰੇ ਜਾਣ ਦੇ ਸਬੰਧ ਵਿੱਚ ਇੱਕ ਛਾਪੇਮਾਰੀ ਦੌਰਾਨ ਘੱਟੋ-ਘੱਟ 12 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਤੇ ਸੁਰੱਖਿਆ ਬਲਾਂ ਨਾਲ ਜੁੜੇ ਤਿੰਨ ਅਧਿਕਾਰੀਆਂ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਲੋਕ ਮੰਗਲਵਾਰ ਦੇ ਬੰਬ ਹਮਲੇ ਵਿਚ ਸਿੱਧੇ ਤੌਰ 'ਤੇ ਸ਼ਾਮਲ ਨਹੀਂ ਸਨ ਪਰ ਉਨ੍ਹਾਂ ਨੇ ਧਮਾਕਿਆਂ ਨੂੰ ਅੰਜਾਮ ਦੇਣ ਵਾਲਿਆਂ ਦੀ ਮਦਦ ਕੀਤੀ ਸੀ।

ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਦੇ ਮਾਮਲੇ 'ਚ ਬੋਲਿਆ ਅਮਰੀਕਾ, ਕਿਸੇ ਨੂੰ ਵੀ ਲਛਮਣ ਰੇਖਾ ਪਾਰ ਨਹੀਂ ਕਰਨੀ ਚਾਹੀਦੀ

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਕੁਝ ਲੋਕਾਂ ਦੇ ਪਾਕਿਸਤਾਨੀ ਅੱਤਵਾਦੀਆਂ ਨਾਲ ਸਬੰਧ ਸਨ। ਅਧਿਕਾਰੀਆਂ ਮੁਤਾਬਕ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਬੋਲਦਿਆਂ ਕਿਹਾ ਕਿ ਹਿਰਾਸਤ ਵਿਚ ਲਏ ਗਏ ਕੁਝ ਸ਼ੱਕੀਆਂ ਨੇ ਇਕ ਵਿਸਫੋਟਕ ਨਾਲ ਭਰੀ ਕਾਰ ਖੈਬਰ ਪਖਤੂਨਖਵਾ ਸੂਬੇ ਦੇ ਸ਼ਾਂਗਲਾ ਜ਼ਿਲ੍ਹੇ ਵਿਚ ਪਹੁੰਚਿਆ ਸੀ, ਜਿੱਥੇ ਇਕ ਆਤਮਘਾਤੀ ਹਮਲਾਵਰ ਨੇ ਇਸ ਨੂੰ ਇਕ ਹੋਰ ਵਾਹਨ ਨਾਲ ਟਕਰਾ ਦਿੱਤਾ, ਜਿਸ ਨਾਲ ਧਮਾਕਾ ਹੋਇਆ ਅਤੇ ਚੀਨੀ ਮਜ਼ਦੂਰਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਇਨ੍ਹਾਂ 4 ਪੰਜਾਬੀਆਂ ਦੀ ਭਾਲ 'ਚ ਜੁਟੀ ਕੈਨੇਡੀਅਨ ਪੁਲਸ, ਜਾਣੋ ਕੀ ਹੈ ਪੂਰਾ ਮਾਮਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News