ਪਾਕਿਸਤਾਨ ਦੀ ਸੂਬਾਈ ਸਰਕਾਰ ਨੇ ਮ੍ਰਿਤਕ ਸਿੱਖ ਕਾਰੋਬਾਰੀ ਦੇ ਪਰਿਵਾਰ ਨੂੰ ਮੁਆਵਜ਼ੇ ਵਜੋਂ ਦਿੱਤੇ 5 ਲੱਖ ਰੁਪਏ

06/29/2023 11:51:56 AM

ਪੇਸ਼ਾਵਰ (ਭਾਸ਼ਾ)– ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੀ ਸਰਕਾਰ ਨੇ ਪਿਛਲੇ ਹਫ਼ਤੇ ਮਾਰੇ ਗਏ ਸਿੱਖ ਵਪਾਰੀ ਅਤੇ ਇਕ ਹੋਰ ਵੱਖਰੀ ਘਟਨਾ ਵਿਚ ਜ਼ਖ਼ਮੀ ਹੋਏ ਇਕ ਵਿਅਕਤੀ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ। ਇਹ ਦੇਸ਼ ਵਿਚ ਘੱਟ-ਗਿਣਤੀ ਭਾਈਚਾਰੇ ’ਤੇ ਹਮਲਿਆਂ ਦੇ ਮਾਮਲੇ ਪ੍ਰਤੀਤ ਹੁੰਦੇ ਹਨ। ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਮੁਹੰਮਦ ਆਜ਼ਮ ਖਾਨ ਨੇ ਮ੍ਰਿਤਕ ਮਨਮੋਹਨ ਸਿੰਘ ਅਤੇ ਜ਼ਖ਼ਮੀ ਤਰਲੋਕ ਸਿੰਘ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈੱਕ ਸੌਂਪੇ।

ਇਹ ਵੀ ਪੜ੍ਹੋ: ਭਾਰਤੀ ਅਰਬਪਤੀ ਨੇ ਸਵਿਟਜ਼ਰਲੈਂਡ 'ਚ 1,649 ਕਰੋੜ ਰੁਪਏ 'ਚ ਖਰੀਦਿਆ ਦੁਨੀਆ ਦਾ ਸਭ ਤੋਂ ਮਹਿੰਗਾ ਘਰ

ਮਨਮੋਹਨ ਸਿੰਘ (35) ’ਤੇ ਕੁੱਝ ਹਥਿਆਰਬੰਦ ਲੋਕਾਂ ਨੇ ਹਮਲਾ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਖਾਨ ਨੇ ਪੁਲਸ ਨੂੰ ਘੱਟ-ਗਿਣਤੀ ਭਾਈਚਾਰੇ ਦੇ ਮੈਂਬਰਾਂ ’ਤੇ ਵਧਦੇ ਹਮਲਿਆਂ ਦੇ ਮੱਦੇਨਜ਼ਰ ਸੂਬੇ ਵਿਚ ਸਿੱਖ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਲਈ ਇਕ ਯੋਜਨਾ ਬਣਾਉਣ ਦਾ ਨਿਰਦੇਸ਼ ਦਿੱਤਾ ਹੈ। ਉਨ੍ਹਾਂ ਇਸ ਕਤਲ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਦੇ ਮੈਂਬਰ ਸ਼ਾਂਤਮਈ ਅਤੇ ਦੇਸ਼ ਭਗਤ ਨਾਗਰਿਕ ਹਨ ਅਤੇ ਕੌਮ ਦੇ ਵਿਕਾਸ ਵਿੱਚ ਉਨ੍ਹਾਂ ਦੀ ਵੱਡੀ ਭੂਮਿਕਾ ਹੈ। ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਸਿੱਖਾਂ ’ਤੇ ਕੁਝ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ।

ਇਹ ਵੀ ਪੜ੍ਹੋ: ਜੇ ਤੁਸੀਂ ਵੀ 4 ਤੋਂ 15 ਜੁਲਾਈ ਤੱਕ ਚਾਰਧਾਮ ਯਾਤਰਾ ’ਤੇ ਜਾਣ ਦੀ ਬਣਾ ਰਹੇ ਹੋ ਯੋਜਨਾ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਇਸ ਤੋਂ ਇਲਾਵਾ ਪਾਕਿਸਤਾਨ ਸਰਕਾਰ ਦੇ ਸ਼੍ਰਾਈਨਸ ਇਵੇਕਿਊਇਜ਼ ਪ੍ਰਾਪਰਟੀ ਟਰੱਸਟ ਬੋਰਡ ਦੇ ਐਡੀਸ਼ਨਲ ਸਕੱਤਰ ਰਾਣਾ ਸ਼ਾਹਿਦ ਸਲੀਮ ਅਤੇ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਤੋਂ ਪਹਿਲਾਂ ਜਾਨ ਗੁਆਉਣ ਵਾਲੇ ਸਰਦਾਰ ਦਿਆਲ ਸਿੰਘ ਅਤੇ ਮਨਮੋਹਨ ਸਿੰਘ ਦੇ ਪਰਿਵਾਰ ਨੂੰ 5-5 ਲੱਖ ਰੁਪਏ ਦਾ ਚੈੱਕ ਦਿੱਤਾ। ਤਰਲੋਕ ਸਿੰਘ ਦੇ ਪਰਿਵਾਰ ਨੂੰ 3 ਤਿੰਨ ਲੱਖ ਰੁਪਏ ਦਿੱਤੇ ਗਏ। ਭਾਰਤ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਸੀਨੀਅਰ ਡਿਪਲੋਮੈਟ ਨੂੰ ਤਲਬ ਕਰ ਕੇ ਸਿੱਖ ਭਾਈਚਾਰੇ ਦੇ ਮੈਂਬਰਾਂ ’ਤੇ ਹਮਲਿਆਂ ਦੀਆਂ ਹਾਲ ਹੀ ਦੀਆਂ ਘਟਨਾਵਾਂ ’ਤੇ ਸਖਤ ਵਿਰੋਧ ਦਰਜ ਕਰਵਾਇਆ ਸੀ। ਅਪ੍ਰੈਲ ਅਤੇ ਜੂਨ ਦਰਮਿਆਨ ਸਿੱਖ ਭਾਈਚਾਰੇ ਦੇ ਮੈਂਬਰਾਂ ’ਤੇ ਹਮਲਿਆਂ ਦੀਆਂ 4 ਘਟਨਾਵਾਂ ਵਾਪਰੀਆਂ ਅਤੇ ਭਾਰਤ ਨੇ ਇਨ੍ਹਾਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਹੈ।

ਇਹ ਵੀ ਪੜ੍ਹੋ: ਅਣਪਛਾਤੇ ਬੰਦੂਕਧਾਰੀਆਂ ਨੇ ਘਰ 'ਚ ਦਾਖ਼ਲ ਹੋ ਚਲਾਈਆਂ ਅੰਨ੍ਹੇਵਾਹ ਗੋਲੀਆਂ, ਇਕੋ ਪਰਿਵਾਰ ਦੇ 9 ਮੈਂਬਰਾਂ ਦੀ ਮੌਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry