ਕੋਵਿਡ-19: ਪਾਕਿ ''ਚ ਇਕੋ ਦਿਨ ''ਚ ਸਭ ਤੋਂ ਵਧੇਰੇ 153 ਮੌਤਾਂ, ਇਨਫੈਕਟਿਡਾਂ ਦੀ ਗਿਣਤੀ 1.71 ਲੱਖ ਪਾਰ

06/20/2020 7:14:56 PM

ਇਸਲਾਮਾਬਾਦ- ਪਾਕਿਸਤਾਨ ਵਿਚ ਸ਼ਨੀਵਾਰ ਨੂੰ ਹੁਣ ਤੱਕ ਇਕ ਹੀ ਦਿਨ ਵਿਚ ਸਭ ਤੋਂ ਵਧੇਰੇ ਕੋਵਿਡ-19 ਦੇ 153 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ ਇਨਫੈਕਟਿਡਾਂ ਦੀ ਕੁੱਲ ਗਿਣਤੀ 1.71 ਲੱਖ ਤੋਂ ਪਾਰ ਹੋ ਗਈ ਹੈ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।

ਰਾਸ਼ਟਰੀ ਸਿਹਤ ਸੇਵਾ ਮੰਤਰਾਲਾ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ 6,604 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਦੇਸ਼ ਵਿਚ ਇਨਫੈਕਟਿਡਾਂ ਦਾ ਅੰਕੜਾ ਵਧਕੇ 1,71,665 ਤੱਕ ਪਹੁੰਚ ਗਿਆ ਹੈ। ਉਥੇ ਹੀ 153 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧਕੇ 3,382 ਹੋ ਗਈ ਹੈ। ਮੰਤਰਾਲਾ ਨੇ ਕਿਹਾ ਕਿ ਪਾਕਿਸਤਾਨ ਵਿਚ ਹੁਣ ਤੱਕ 63 ਹਜ਼ਾਰ ਤੋਂ ਵਧੇਰੇ ਮਰੀਜ਼ ਸਿਹਤਮੰਦ ਹੋਏ ਹਨ। ਦੇਸ਼ ਵਿਚ ਸਾਹਮਣੇ ਆਏ ਕੁੱਲ ਮਾਮਲਿਆਂ ਵਿਚੋਂ ਸਿੰਧ ਵਿਚ 65,163 ਮਾਮਲੇ, ਪੰਜਾਬ ਵਿਚ 64,216, ਖੈਬਰ ਪਖਤੂਨਖਵਾ ਵਿਚ 20,790, ਬਲੋਚਿਸਤਾਨ ਵਿਚ 9,162, ਗਿਲਗਿਤ ਬਾਲਟਿਸਤਾਨ ਵਿਚ 1,253 ਤੇ ਮਕਬੂਜਾ ਕਸ਼ਮੀਰ ਵਿਚ 803 ਮਾਮਲੇ ਸਾਹਮਣੇ ਆਏ ਹਨ। ਇਸ ਵਿਚਾਲੇ ਪਾਕਿਸਤਾਨ ਦੇ ਐਵੀਏਸ਼ਨ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਤਕਰੀਬਨ ਤਿੰਨ ਮਹੀਨੇ ਬਾਅਦ ਸ਼ਨੀਵਾਰ ਤੋਂ ਦੇਸ਼ ਵਿਚ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਸ਼ੁਰੂ ਕੀਤਾ ਜਾਵੇਗਾ।

Baljit Singh

This news is Content Editor Baljit Singh