ਪਾਕਿ ਦਾ ਅਹਿਮ ਫ਼ੈਸਲਾ, ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਹੁਣ 10 ਦਿਨ ਪਹਿਲਾਂ ਸੂਚਨਾ ਦੇਣ ਦੀ ਲੋੜ ਨਹੀਂ

11/20/2021 12:02:58 PM

ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਨੇ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ’ਤੇ ਆਯੋਜਿਤ ਹੋਣ ਵਾਲੇ ਸਮਾਰੋਹਾਂ ਲਈ ਪਵਿੱਤਰ ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ 10 ਦਿਨ ਪਹਿਲਾਂ ਸੂਚਨਾ ਦੇਣ ਦੀ ਵਿਵਸਥਾਂ ਵਿਚ ਅਸਥਾਈ ਰੂਪ ਨਾਲ ਢਿੱਲ ਦਿੱਤੀ ਹੈ। ਇਸ ਮਿਆਦ ’ਤੇ ਭਾਰਤ ਨਾਲ ਆਪਸੀ ਸਹਿਮਤੀ ਬਣੀ ਹੋਈ ਹੈ। ਇਕ ਮੀਡੀਆ ਰਿਪੋਰਟ ਵਿਚ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ’ਤੇ ਵਰਲਡ ਮੀਡੀਆ, ਕੈਨੇਡਾ ਦੀ ਅਖ਼ਬਾਰ ਨੇ ਕਿਹਾ- ਮੋਦੀ ਨੇ ਫਿਰ ਕੀਤਾ ਹੈਰਾਨ

ਜੀਓ ਨਿਊਜ਼ ਚੈਨਲ ਨੇ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਦਿੱਤੀ ਹੈ ਕਿ ਪਾਕਿਸਤਾਨ ਨੇ ਗੁਰਦੁਆਰਾ ਦਰਬਾਰ ਸਾਹਿਬ ਵਿਚ ਸਮਾਰੋਹ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਫਿਰ ਤੋਂ ਖੋਲ੍ਹਣ ਦੇ ਭਾਰਤ ਦੇ ਹਾਲੀਆ ਫ਼ੈਸਲਾ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦੇ ਸਨਮਾਨ ਦੇ ਤੌਰ ’ਤੇ ਇਹ ਫ਼ੈਸਲਾ ਕੀਤਾ ਹੈ। ਸਮਾਚਾਰ ਚੈਨਲ ਦੀ ਵੈਬਸਾਈਟ ’ਤੇ ਪ੍ਰਕਾਸ਼ਿਤ ਖ਼ਬਰ ਮੁਤਾਬਕ ਪਾਕਿਸਤਾਨ ਨੇ 30 ਨਵੰਬਰ ਤੱਕ ਇਹ ਛੋਟ ਦਿੰਦੇ ਹੋਏ ਉਮੀਦ ਜਤਾਈ ਹੈ ਕਿ ਭਾਰਤ ਸਰਕਾਰ 1 ਦਸੰਬਰ ਤੋਂ ਸੈਲਾਨੀਆਂ ਲਈ ਸਹਿਮਤ ਪ੍ਰਕਿਰਿਆ ਦਾ ਪਾਲਣ ਕਰੇਗੀ।

ਇਹ ਵੀ ਪੜ੍ਹੋ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ

ਭਾਰਤ ਅਤੇ ਪਾਕਿਸਤਾਨ ਦੋਵਾਂ ਨੂੰ ਜ਼ਰੂਰੀ ਪ੍ਰਕਿਰਿਆ ਮਨਜ਼ੂਰੀ ਲਈ ਕਰਤਾਰਪੁਰ ਦੀ ਯਾਤਰਾ ਤੋਂ 10 ਦਿਨ ਪਹਿਲਾਂ ਸਿੱਖ ਸ਼ਰਧਾਲੂਆਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਜ਼ਰੂਰਤ ਹੈ। ਕਰਤਾਰਪੁਰ ਲਾਂਘਾ ਬੁੱਧਵਾਰ ਫਿਰ ਤੋਂ ਖੋਲ੍ਹਿਆ ਗਿਆ। ਉਸ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਯਾਤਰਾ ਪਿਛਲੇ ਸਾਲ ਮਾਰਚ ਵਿਚ ਕੋਵਿਡ-19 ਮਹਾਮਾਰੀ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਮੈਕਸੀਕੋ ’ਚ ਪੁਲ ਨਾਲ ਲਟਕੀਆਂ ਮਿਲੀਆਂ 10 ਲੋਕਾਂ ਦੀਆਂ ਲਾਸ਼ਾਂ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 


cherry

Content Editor

Related News