ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਾਕਿਸਤਾਨੀ ਸੁਪਰੀਮ ਕੋਰਟ ਦੇ ਜੱਜ ਨੇ ਦਿੱਤਾ ਅਸਤੀਫਾ

Thursday, Jan 11, 2024 - 10:24 AM (IST)

ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਾਕਿਸਤਾਨੀ ਸੁਪਰੀਮ ਕੋਰਟ ਦੇ ਜੱਜ ਨੇ ਦਿੱਤਾ ਅਸਤੀਫਾ

ਇਸਲਾਮਾਬਾਦ - ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਇਕ ਜੱਜ ਨੇ ਬੁੱਧਵਾਰ ਨੂੰ ਅਸਤੀਫਾ ਦੇ ਦਿੱਤਾ। ਇਸ ਤੋਂ ਇਕ ਦਿਨ ਪਹਿਲਾਂ ਸੁਪਰੀਮ ਕੋਰਟ ਦੀ ਅਨੁਸ਼ਾਸਨੀ ਕਮੇਟੀ ਨੇ ਉਸ ਵਿਰੁੱਧ ਕਾਰਵਾਈ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਇਤਿਹਾਸਕ ਪਲ: ਨੀਨਾ ਸਿੰਘ ਨੇ ਨਿਊਜਰਸੀ ਟਾਊਨਸ਼ਿਪ ਦੀ ਪਹਿਲੀ ਸਿੱਖ ਮਹਿਲਾ ਮੇਅਰ ਵਜੋਂ ਚੁੱਕੀ ਸਹੁੰ

ਪਾਕਿਸਤਾਨ ਦੇ ਰਾਸ਼ਟਰਪਤੀ ਡਾਕਟਰ ਆਰਿਫ ਅਲਵੀ ਨੂੰ ਲਿਖੇ ਪੱਤਰ ਵਿੱਚ ਜਸਟਿਸ ਸਈਦ ਮਜ਼ਹਰ ਅਲੀ ਅਕਬਰ ਨੇ ਆਪਣਾ ਅਸਤੀਫਾ ਸੌਂਪਦਿਆਂ ਕਿਹਾ ਕਿ ਉਹ ਦੋਸ਼ਾਂ ਅਤੇ ਉਨ੍ਹਾਂ ਨਾਲ ਕੀਤੇ ਗਏ ਮਾੜੇ ਸਲੂਕ ਕਾਰਨ ਆਪਣੇ ਅਹੁਦੇ ’ਤੇ ਬਣੇ ਨਹੀਂ ਰਹਿ ਸਕਦੇ ਹਨ। ਉਨ੍ਹਾਂ ਕਿਹਾ, ‘‘ਪਹਿਲਾਂ ਲਾਹੌਰ ਹਾਈ ਕੋਰਟ ਅਤੇ ਫਿਰ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤ ਹੋਣਾ ਅਤੇ ਸੇਵਾ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ। ਮੇਰੇ ਲਈ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਸੇਵਾ ਜਾਰੀ ਰੱਖਣਾ ਸੰਭਵ ਨਹੀਂ ਹੈ। ਮੈਂ ਅੱਜ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।’’

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

sunita

Content Editor

Related News