ਪਾਕਿ ਦੀ ਧਮਕੀ, ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਈ ਤਾਂ ਨਹੀਂ ਕਰਾਂਗੇ ਬਰਦਾਸ਼ਤ

04/06/2019 5:46:23 PM

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਸ਼ਨੀਵਾਰ ਨੂੰ ਕਸ਼ਮੀਰ ਵਿਚ ਧਾਰਾ 370 ਨੂੰ ਲੈ ਕੇ ਗੁਆਂਢੀ ਮੁਲਕ ਨੇ ਵੱਡਾ ਬਿਆਨ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਉਹ ਕਸ਼ਮੀਰ ਵਿਚ ਭਾਰਤੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨਾ ਕਬੂਲ ਨਹੀਂ ਕਰੇਗਾ, ਪਾਕਿ ਨੇ ਕਿਹਾ ਕਿ ਅਜਿਹਾ ਕਰਨ ਤੋਂ ਇਹ ਸੰਯੁਕਤ ਰਾਸ਼ਟਰ ਦੇ ਪ੍ਰਸਤਾਵਾਂ ਦੀ ਉਲੰਘਣਾ ਹੋਵੇਗੀ। ਦੱਸ ਦਈਏ ਕਿ ਧਾਰਾ 370 ਦੇ ਤਹਿਤ ਜੰਮੂ-ਕਸ਼ਮੀਰ ਸੂਬੇ ਨੂੰ ਕੁਝ ਵਿਸ਼ੇਸ਼ ਅਧਿਕਾਰ ਮਿਲੇ ਹਨ।

ਭਾਰਤੀ ਸੰਵਿਧਾਨ ਦੀ ਧਾਰਾ 370 ਜੰਮੂ-ਕਸ਼ਮੀਰ ਸੂਬੇ ਦੇ ਵਿਸ਼ੇਸ਼ ਦਰਜਾ ਪ੍ਰਦਾਨ ਕਰਦੀ ਹੈ। ਪਾਕਿਸਤਾਨ ਦੇ ਵਿਦੇਸ਼ ਦਫਤਰ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਸ਼ੁੱਕਰਵਾਰ ਨੂੰ ਇਸਲਾਮਾਬਾਦ ਵਿਚ ਮੀਡੀਆ ਨੂੰ ਸੰਬੋਧਿਤ ਕਰਦੇ ਹਓਏ ਕਸ਼ਮੀਰ ਵਿਚ ਧਾਰਾ 370 ਦੇ ਮੁੱਦੇ 'ਤੇ ਕਿਹਾ ਕਿ ਇਹ ਸੰਯੁਕਤ ਰਾਸ਼ਟਰ ਦੇ ਪ੍ਰਸਤਾਵਾਂ ਦੀ ਉਲੰਘਣਾ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 370 ਦੀ ਉਲੰਘਣਾ ਸੰਯੁਕਤ ਰਾਸ਼ਟਰ ਦੇ ਪ੍ਰਸਤਾਵਾਂ ਦੀ ਉਲੰਘਣਾ ਹੈ। ਅਸੀਂ ਇਸ ਨੂੰ ਕਿਸੇ ਵੀ ਹਾਲਤ ਵਿਚ ਸਵੀਕਾਰ ਨਹੀਂ ਕਰਾਂਗੇ ਅਤੇ ਕਸ਼ਮੀਰੀ ਵੀ ਇਸ ਨੂੰ ਸਵੀਕਾਰ ਨਹੀਂ ਕਰਨਗੇ। 


Sunny Mehra

Content Editor

Related News