ਪਾਕਿਸਤਾਨ ਦੇ ਸਿੰਧ ''ਚ ਸੜਕ ਹਾਦਸੇ ''ਚ 12 ਲੋਕਾਂ ਦੀ ਮੌਤ, 11 ਜ਼ਖਮੀ

Thursday, Oct 12, 2023 - 11:05 AM (IST)

ਪਾਕਿਸਤਾਨ ਦੇ ਸਿੰਧ ''ਚ ਸੜਕ ਹਾਦਸੇ ''ਚ 12 ਲੋਕਾਂ ਦੀ ਮੌਤ, 11 ਜ਼ਖਮੀ

ਇਸਲਾਮਾਬਾਦ (ਯੂ. ਐਨ. ਆਈ.) ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਦੇ ਖੈਰਪੁਰ ਜ਼ਿਲੇ ਵਿਚ ਬੁੱਧਵਾਰ ਸ਼ਾਮ ਨੂੰ ਇਕ ਸੜਕ ਹਾਦਸੇ ਵਿਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਿਲੇ ਦੇ ਡਿਪਟੀ ਕਮਿਸ਼ਨਰ ਅਹਿਮਦ ਫਵਾਦ ਸ਼ਾਹ ਨੇ ਮੀਡੀਆ ਨੂੰ ਦੱਸਿਆ ਕਿ ਖੈਰਪੁਰ ਦੇ ਬਾਬਰਲੋਈ ਬਾਈਪਾਸ ਇਲਾਕੇ ਨੇੜੇ ਇਕ ਯਾਤਰੀ ਵੈਨ ਅਤੇ ਕਾਰ ਦੀ ਟੱਕਰ ਹੋ ਗਈ, ਜਿਸ ਕਾਰਨ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ :  ਸੋਨੇ ਦੀਆਂ ਕੀਮਤਾਂ ਵਧਣ ਦੇ ਖਦਸ਼ੇ ਦਰਮਿਆਨ, ਧਨਤੇਰਸ ਲਈ ਬੁਕਿੰਗ 'ਤੇ ਮਿਲ ਰਹੀਆਂ ਕਈ ਛੋਟ ਤੇ ਆਫ਼ਰਸ

ਪੁਲਸ ਅਤੇ ਬਚਾਅ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਅਤੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ 'ਚੋਂ 5 ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 12 ਹੋ ਗਈ ਹੈ। ਅਧਿਕਾਰੀ ਨੇ ਖ਼ਦਸ਼ਾ ਜਤਾਇਆ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਕੁਝ ਜ਼ਖ਼ਮੀਆਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਅਧਿਕਾਰੀ ਮੁਤਾਬਕ ਯਾਤਰੀ ਵੈਨ ਸੁੱਕਰ ਤੋਂ ਖੈਰਪੁਰ ਵੱਲ ਜਾ ਰਹੀ ਸੀ ਕਿ ਸਾਹਮਣੇ ਤੋਂ ਆ ਰਹੀ ਕਾਰ ਨਾਲ ਉਸ ਦੀ ਟੱਕਰ ਹੋ ਗਈ।

ਇਹ ਵੀ ਪੜ੍ਹੋ :    Swiss Bank ਨੇ ਸਾਂਝੀ ਕੀਤੀ ਭਾਰਤ ਨਾਲ ਜੁੜੇ ਖ਼ਾਤਾਧਾਰਕਾਂ ਦੀ ਗੁਪਤ ਜਾਣਕਾਰੀ, ਦਿੱਤੇ ਇਹ ਵੇਰਵੇ

ਇਹ ਵੀ ਪੜ੍ਹੋ :   ਹੁਣ ਪਹਿਲਾਂ ਹੀ ਪਤਾ ਲੱਗ ਸਕੇਗਾ ਕਿ ਕਿਥੇ ਆਉਣਗੇ ਹੜ੍ਹ ਤੇ ਕਿੱਥੇ ਪਵੇਗਾ ਸੋਕਾ, ਬਦਲ ਜਾਵੇਗੀ ਦੁਨੀਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News