ਪਾਕਿ ਦੇ ਸਾਬਕਾ ਪੀ.ਐੱਮ. ਇਮਰਾਨ ਖਾਨ ਨੇ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ ''ਚ ਫਿਰ ਮੰਗੀ ਮੁਆਫ਼ੀ

07/19/2023 6:25:39 PM

ਇਸਲਾਮਾਬਾਦ (ਪੀ. ਟੀ. ਆਈ.)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬੁੱਧਵਾਰ ਨੂੰ ਇਕ ਮਹਿਲਾ ਜੱਜ ਵਿਰੁੱਧ ਆਪਣੀ ਵਿਵਾਦਤ ਟਿੱਪਣੀ ਲਈ ਮੁੜ ਮੁਆਫ਼ੀ ਮੰਗੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੇ ਹੱਦ ਪਾਰ ਕੀਤੀ ਹੈ ਤਾਂ ਉਨ੍ਹਾਂ ਨੂੰ ਇਸ ਗੱਲ ਦਾ ਅਫਸੋਸ ਹੈ। ਸੱਤਾ ਤੋਂ ਬੇਦਖਲ ਕੀਤੇ ਜਾਣ ਦੇ ਮਹੀਨਿਆਂ ਬਾਅਦ ਖਾਨ ਨੇ ਇੱਕ ਭੜਕਾਊ ਭਾਸ਼ਣ ਵਿੱਚ ਇਸਲਾਮਾਬਾਦ ਦੇ ਚੋਟੀ ਦੇ ਪੁਲਸ ਅਧਿਕਾਰੀਆਂ ਅਤੇ ਜੱਜ ਜ਼ੇਬਾ ਚੌਧਰੀ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਨਹੀਂ "ਬਖਸ਼ਣਗੇ" ਅਤੇ ਉਹਨਾਂ ਦੀ ਪਾਰਟੀ ਦੇ ਨੇਤਾ ਸ਼ਾਹਬਾਜ਼ ਗਿੱਲ ਨੂੰ "ਪ੍ਰੇਸ਼ਾਨ" ਕਰਨ ਲਈ ਉਨ੍ਹਾਂ ਵਿਰੁੱਧ ਕੇਸ ਦਰਜ ਕਰਾਉਣਗੇ। 

ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਖਾਨ (70) ਨੇ ਬੁੱਧਵਾਰ ਨੂੰ ਇਸ ਮਾਮਲੇ ਦੇ ਸਬੰਧ 'ਚ ਜ਼ਿਲ੍ਹਾ ਅਤੇ ਸੈਸ਼ਨ ਕੋਰਟ 'ਚ ਫਿਰ ਤੋਂ ਮੁਆਫ਼ੀ ਮੰਗੀ।  ਖ਼ਾਨ ਨੇ ਮਾਮਲੇ ਦੀ ਸੁਣਵਾਈ ਦੌਰਾਨ ਜੁਡੀਸ਼ੀਅਲ ਮੈਜਿਸਟਰੇਟ ਇਸਲਾਮਾਬਾਦ ਮਲਿਕ ਅਮਾਨ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਮੁਆਫ਼ੀ ਮੰਗੀ। ਖਾਨ ਨੇ ਪਹਿਲਾਂ ਵੀ ਆਪਣੀ ਵਿਵਾਦਿਤ ਟਿੱਪਣੀ ਲਈ ਮੁਆਫ਼ੀ ਮੰਗਣ ਦੀ ਇੱਛਾ ਜ਼ਾਹਰ ਕੀਤੀ ਸੀ। ਸੁਣਵਾਈ ਦੌਰਾਨ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਚੇਅਰਮੈਨ ਖਾਨ ਨੇ ਕਿਹਾ ਕਿ ਜਦੋਂ ਉਹ ਪਹਿਲਾਂ ਉਕਤ ਜੱਜ ਦੀ ਅਦਾਲਤ ਵਿਚ ਗਏ ਸਨ ਤਾਂ ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਸੀ। ਖਾਨ ਨੇ ਜੱਜ ਅਮਨ ਨੂੰ ਕਿਹਾ ਕਿ ''ਮੈਂ ਮਹਿਲਾ ਜੱਜ ਦੀ ਅਦਾਲਤ 'ਚ ਗਿਆ ਅਤੇ ਕਿਹਾ ਕਿ ਜੇਕਰ ਮੇਰੇ ਬਿਆਨ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ।'' ਧਮਕੀ ਦੇਣ ਦੇ ਇਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਬਾਅਦ ਖਾਨ ਮੁਆਫ਼ੀ ਮੰਗਣ ਲਈ ਜੱਜ ਦੀ ਅਦਾਲਤ 'ਚ ਗਿਆ ਪਰ ਪੁਲਸ ਨੇ ਮਹਿਲਾ ਜੱਜ ਦੇ ਕਮਰੇ ਨੂੰ ਤਾਲਾ ਲਗਾ ਦਿੱਤਾ ਅਤੇ ਦੱਸਿਆ ਕਿ ਉਹ ਛੁੱਟੀ 'ਤੇ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਇਹ ਹੈ 2023 'ਚ ਦੁਨੀਆ ਦਾ ਸਭ ਤੋਂ ਮਜ਼ਬੂਤ 'ਪਾਸਪੋਰਟ', ਜਾਣੋ ਭਾਰਤੀ ਪਾਸਪੋਰਟ ਕਿੰਨਾ ਸ਼ਕਤੀਸ਼ਾਲੀ

ਬੁੱਧਵਾਰ ਨੂੰ ਸੰਘੀ ਰਾਜਧਾਨੀ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਇੱਕ ਭਾਵੁਕ ਭਾਸ਼ਣ ਵਿੱਚ ਖਾਨ ਨੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਅਤੇ ਆਪਣੇ ਬਿਆਨ 'ਤੇ ਅਫਸੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ''ਜੇਕਰ ਮੈਂ ਹੱਦ ਪਾਰ ਕੀਤੀ ਸੀ ਤਾਂ ਮੈਂ ਮੁਆਫ਼ੀ ਮੰਗਦਾ ਹਾਂ।'' ਸਾਬਕਾ ਪ੍ਰਧਾਨ ਮੰਤਰੀ ਖ਼ਿਲਾਫ਼ ਚੌਧਰੀ ਅਤੇ ਇਸਲਾਮਾਬਾਦ ਪੁਲਸ ਦੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਧਮਕੀਆਂ ਦੇਣ ਦੇ ਦੋਸ਼ 'ਚ ਅੱਤਵਾਦ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਇਸਲਾਮਾਬਾਦ ਹਾਈ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਖ਼ਿਲਾਫ਼ ਅਦਾਲਤ ਦੀ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ। ਬਾਅਦ ਵਿੱਚ ਹਾਈ ਕੋਰਟ ਨੇ ਅੱਤਵਾਦ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਅਤੇ  ਮਾਣਹਾਨੀ ਮਾਮਲੇ ਵਿੱਚ ਖਾਨ ਨੂੰ ਮੁਆਫ਼ੀ ਮੰਗਣ ਤੋਂ ਬਾਅਦ ਮੁਆਫ਼ ਕਰ ਦਿੱਤਾ। ਪਰ ਐਫਆਈਆਰ ਦਰਜ ਹੋਣ ਤੋਂ ਬਾਅਦ, ਖਾਨ ਦੇ ਖ਼ਿਲਾਫ਼ ਇੱਕ ਹੋਰ ਅਜਿਹਾ ਹੀ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਹ ਅਜੇ ਵੀ ਸੈਸ਼ਨ ਕੋਰਟ ਵਿੱਚ ਵਿਚਾਰ ਅਧੀਨ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News